24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਬਹਿਕ ਫੱਤੂ ਦੇ ਨੰਬਰਦਾਰ ਦੇਵਾ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਬ) 'ਚ ਕੀਤੀ ਘਰ ਵਾਪਸੀ

ਅਜੀਤ ਡੈਸਕ 16-02-2026
ਜ਼ੀਰਾ, 15 ਫਰਵਰੀ (ਰਜਨੀਸ਼ ਕਥੂਰੀਆ)-ਪਿੰਡ ਬਹਿਕ ਫੱਤੂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਗਏ ਪਿੰਡ ਦੇ ਨੰਬਰਦਾਰ ਦੇਵਾ ਸਿੰਘ ਤੇ ਜਰਨੈਲ ਸਿੰਘ ਨੇ ਰਣਜੀਤ ਸਿੰਘ ਸ਼ਹਿਜ਼ਾਦਾ ਬੁਲਾਰਾ ਯੂਥ ਅਕਾਲੀ ਦਲ ਜ਼ਿਲ੍ਹਾ ਫਿਰੋਜ਼ਪੁਰ ਤੇ ਮਨਪ੍ਰੀਤ ਸਿੰਘ ਦੀ ਪ੍ਰੇਰਨਾ ਨਾਲ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਘਰ ਵਾਪਸੀ ਕੀਤੀ | ਘਰ ਵਾਪਸੀ ਕਰਨ 'ਤੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਨੰਬਰਦਾਰ ਦੇਵਾ ਸਿੰਘ, ਜਰਨੈਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕੀਤਾ ਅਤੇ ਪਾਰਟੀ 'ਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ | ਦੇਵਾ ਸਿੰਘ ਨੰਬਰਦਾਰ ਤੇ ਜਰਨੈਲ ਸਿੰਘ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ 'ਚ ਨਛੱਤਰ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ, ਮੁਖ਼ਤਿਆਰ ਸਿੰਘ, ਅਮਰੀਕ ਸਿੰਘ, ਦਰਸ਼ਨ ਸਿੰਘ ਅਤੇ ਗੁਰਸਾਹਿਬ ਸਿੰਘ ਸ਼ਾਮਿਲ ਹਨ |
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਪਹਿਲਾ ਕਬੱਡੀ ਕੱਪ 28 ਨੂੰ ਅਗਲੀ ਖ਼ਬਰ ਅਧਿਆਪਕ ਜਥੇਬੰਦੀ ਸੰਗਰੂਰ ਰੈਲੀ ਦੇ ਲਈ ਗੁਰੂਹਰਸਹਾਏ ਤੋਂ ਹੋਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।