24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਐਸ. ਜੀ. ਪੀ. ਸੀ. ਨੇ ਵੱਖ-ਵੱਖ ਸਕੂਲਾਂ 'ਚ ਕਰਵਾਈਆਂ ਧਾਰਮਿਕ ਪ੍ਰੀਖਿਆਵਾਂ

ਅਜੀਤ ਡੈਸਕ 16-02-2026
• ਜਥੇ. ਮਲਸੀਆਂ ਵਲੋਂ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਨਕਦ ਇਨਾਮ ਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ
ਮਮਦੋਟ, 15 ਫਰਵਰੀ (ਰਾਜਿੰਦਰ ਸਿੰਘ ਹਾਂਡਾ)-ਸਿੱਖ ਕੌਮ ਦੀ ਸਿਰਮੌਰ ਧਾਰਮਿਕ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਸਿੱਖੀ ਦੇ ਪ੍ਰਚਾਰ, ਪਸਾਰ ਤੇ ਬੱਚਿਆਂ ਨੂੰ ਸਿੱਖ ਧਰਮ ਨਾਲ ਜੋੜਨ ਲਈ ਯਤਨ ਕੀਤੇ ਜਾ ਰਹੇ ਹਨ | ਇਨ੍ਹਾਂ ਯਤਨਾਂ ਦੇ ਚੱਲਦਿਆਂ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾਂ ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਸਤੀ ਨੱਥੇ ਸ਼ਾਹ ਤੇ ਪਿੰਡ ਅਲਫੂ ਕੇ ਵਿਖੇ ਸਥਿਤ ਬੀ. ਐਸ. ਟੀ. ਸਕੂਲ ਦੇ ਬੱਚਿਆਂ 'ਚ ਧਾਰਮਿਕ ਪ੍ਰੀਖਿਆਵਾਂ ਕਰਵਾਈਆਂ ਗਈਆਂ |
ਇਨ੍ਹਾਂ ਪ੍ਰੀਖਿਆਵਾਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਵਲੋਂ 2100-2100 ਰੁਪਏ ਦੇ ਨਕਦ ਇਨਾਮ ਤੇ ਪੁਜ਼ੀਸ਼ਨਾਂ 'ਤੇ ਆਉਣ ਵਾਲੇ ਬਾਕੀ ਬੱਚਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਰਟੀਫਿਕੇਟ ਪ੍ਰਦਾਨ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਪੰਜਾਬ ਪਬਲਿਕ ਸਕੂਲ ਦੇ ਪਿੰ੍ਰਸੀਪਲ ਕੁਲਦੀਪ ਸਿੰਘ, ਬੀ. ਐਸ. ਟੀ. ਸਕੂਲ ਦੇ ਪਿੰ੍ਰਸੀਪਲ ਸੁਰਜੀਤ ਸਿੰਘ, ਸਕੂਲਾਂ ਦਾ ਸਮੁੱਚਾ ਸਟਾਫ, ਜਥੇਦਾਰ ਅਵਤਾਰ ਸਿੰਘ ਲੋਧਰਾਂ, ਪ੍ਰਤਾਪ ਸਿੰਘ ਲੱਖੋ ਕੇ, ਬਲਕਾਰ ਸਿੰਘ ਲੋਧਰਾਂ, ਬਾਬਾ ਪ੍ਰਕਾਸ਼ ਸਿੰਘ ਲੱਖੋ ਕੇ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਾੋ ਭਾਈ ਕੁਲਜੀਤ ਸਿੰਘ, ਕਵੀਸ਼ਰੀ ਜਥਾ ਭਾਈ ਜਸਵੰਤ ਸਿੰਘ, ਭਾਈ ਨਿਰਮਲ ਸਿੰਘ, ਭਾਈ ਰੇਸ਼ਮ ਸਿੰਘ, ਗੁਰਦੁਆਰਾ ਜਾਮਨੀ ਸਾਹਿਬ ਦੇ ਮੀਤ ਮੈਨੇਜਰ ਜਸਪਾਲ ਸਿੰਘ, ਬੱਚਿਆਂ ਦੇ ਮਾਪੇ ਅਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਭਾਕਿਯੂ ਰਾਜੇਵਾਲ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਪਸ਼ੂਆਂ ਲਈ ਵੰਡੀ ਤੂੜੀ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਪਹਿਲਾ ਕਬੱਡੀ ਕੱਪ 28 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।