ਮੱਖੂ, 15 ਫਰਵਰੀ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਲੁਧਿਆਣਾ ਦੇ ਕਿਸਾਨ ਆਗੂ ਗੁਰਦਰਸ਼ਨ ਸਿੰਘ ਧਮੋਟ ਵਲੋਂ ਆਪਣੇ ਪਿੰਡ ਧਮੋਟ ਵਾਸੀਆਂ ਦੇ ਸਹਿਯੋਗ ਨਾਲ ਪਰਗਟ ਸਿੰਘ ਤਲਵੰਡੀ ਸੂਬਾ ਸਕੱਤਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਲਖਵਿੰਦਰ ਸਿੰਘ ਪੀਰ ਮੁਹੰਮਦ ਯੂਥ ਵਿੰਗ ਸੂਬਾ ਪ੍ਰਧਾਨ ਦੀ ਅਗਵਾਈ ਹੇਠ 100 ਕੁਇੰਟਲ ਦੇ ਕਰੀਬ ਪਸ਼ੂਆਂ ਲਈ ਤੂੜੀ ਬਲਾਕ ਮੱਖੂ ਦੇ ਪਿੰਡ ਫ਼ਤਿਹਗੜ੍ਹ ਸਭਰਾ, ਅਰਾਜੀ ਸਭਰਾ ਤੇ ਦੀਨੇ ਕੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੰਡੀ ਗਈ | ਗੁਰਦਰਸ਼ਨ ਸਿੰਘ ਧਮੋਟ ਵਲੋਂ ਬਲਾਕ ਮੱਖੂ ਦੇ ਪਿੰਡ ਫ਼ਤਿਹਗੜ੍ਹ ਸਭਰਾ ਦੇ ਹਰਜਿੰਦਰ ਸਿੰਘ ਕਿਸਾਨ ਜਿਨ੍ਹਾਂ ਦੀ ਜ਼ਮੀਨ ਸਤਲੁਜ ਦਰਿਆ ਦੀ ਭੇਟ ਚੜ ਗਈ ਸੀ | ਉਨ੍ਹਾਂ ਨੂੰ 16 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਪਰਗਟ ਸਿੰਘ ਤਲਵੰਡੀ, ਲਖਵਿੰਦਰ ਸਿੰਘ ਪੀਰ ਮੁਹੰਮਦ, ਡਾ. ਗੁਰਦੇਵ ਸਿੰਘ ਵਿਰਕ, ਕਿਸਾਨ ਆਗੂਆਂ ਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਕਿਸਾਨ ਆਗੂ ਗੁਰਦਰਸ਼ਨ ਸਿੰਘ ਧਮੋਟ ਤੇ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ | ਕਿਸਾਨ ਆਗੂ ਗੁਰਦਰਸ਼ਨ ਸਿੰਘ ਧਮੋਟ ਵਲੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਫਿਰੋਜ਼ਪੁਰ ਦੀ ਸਮੂਹ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਦ ਵੀ ਕੋਈ ਵਸਤੂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਵੱਖ-ਵੱਖ ਜ਼ਿਲਿਆਂ ਦੇ ਆਗੂਆਂ ਵਲੋਂ ਭੇਜੀ ਜਾਂਦੀ ਹੈ ਤਾਂ ਪਰਗਟ ਸਿੰਘ ਤਲਵੰਡੀ ਤੇ ਲਖਵਿੰਦਰ ਸਿੰਘ ਪੀਰ ਮੁਹੰਮਦ ਦੀ ਟੀਮ ਇਸ ਵਸਤੂ ਨੂੰ ਸਹੀ ਹੱਕਦਾਰ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਉਂਦੀ ਹੈ | ਇਸ ਮੌਕੇ ਕਿਸਾਨ ਆਗੂ ਦਰਸ਼ਨ ਸਿੰਘ ਧਮੋਟ, ਪਰਗਟ ਸਿੰਘ ਤਲਵੰਡੀ ਸੂਬਾ ਸਕੱਤਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਲਖਵਿੰਦਰ ਸਿੰਘ ਪ੍ਰਧਾਨ ਯੂਥ ਵਿੰਗ ਪੰਜਾਬ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ,ਡਾਕਟਰ ਗੁਰਦੇਵ ਸਿੰਘ ਤਲਵੰਡੀ ਮੁੱਖ ਖ਼ਜ਼ਾਨਚੀ ਫਿਰੋਜ਼ਪੁਰ, ਕਾਰਜ ਸਿੰਘ ਤਲਵੰਡੀ, ਜਥੇਦਾਰ ਅੰਗਰੇਜ਼ ਸਿੰਘ ਪੀਰ ਮੁਹੰਮਦ, ਭਗਵਾਨ ਸਿੰਘ ਗੱਟਾ, ਜਗਜੀਤ ਸਿੰਘ ਗੱਟਾ ਇਕਾਈ ਪ੍ਰਧਾਨ, ਮਹਿਲ ਸਿੰਘ ਦੀਨੇ ਕੇ, ਜੋਗਾ ਸਿੰਘ ਲਹਿਰਾ, ਗੁਰਦੇਵ ਸਿੰਘ ਆਦਿ ਤੋਂ ਇਲਾਵਾ ਕਿਸਾਨ ਆਗੂ ਤੇ ਹੜ੍ਹ ਪ੍ਰਭਾਵਿਤ ਕਿਸਾਨ ਹਾਜ਼ਰ ਸਨ |