24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ 'ਤੇ ਪਰਮਿੰਦਰ ਸਿੰਘ ਪਿੰਕੀ ਨੇ ਬ੍ਰਹਮ ਗਿਆਨੀ ਆਸ਼ਰਮ ਵਿਖੇ ਟੇਕਿਆ ਮੱਥਾ

ਅਜੀਤ ਡੈਸਕ 16-02-2026
ਫਿਰੋਜ਼ਪੁਰ, 15 ਫਰਵਰੀ (ਸੁਖਵਿੰਦਰ ਸਿੰਘ)-ਫਿਰੋਜ਼ਪੁਰ ਛਾਉਣੀ ਵਿਖੇ ਸਥਿਤ ਬ੍ਰਹਮ ਆਸ਼ਰਮ 'ਚ ਮਹਾਂ ਸ਼ਿਵਰਾਤਰੀ ਦੇ ਪਵਿੱਤਰ ਮੌਕੇ 'ਤੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ, ਜਿਸ 'ਚ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਆਸ਼ਰਮ ਪਹੁੰਚ ਕੇ ਭਗਵਾਨ ਸ਼ਿਵ ਦੇ ਚਰਨਾਂ 'ਚ ਨਤਮਸਤਕ ਹੋਏ ਤੇ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਦੌਰਾਨ ਉਨ੍ਹਾਂ ਨੇ ਭਗਵਾਨ ਸ਼ਿਵ ਦੇ ਦਰਸ਼ਨ ਕਰਕੇ ਦੇਸ਼ ਤੇ ਸੂਬੇ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ | ਆਸ਼ਰਮ ਪ੍ਰਬੰਧਕਾਂ ਵਲੋਂ ਪਰਮਿੰਦਰ ਸਿੰਘ ਪਿੰਕੀ ਨੂੰ ਦੁਸ਼ਾਲਾ ਤੇ ਸਨਮਾਨਿਤ ਚਿੰਨ੍ਹ ਦੇ ਕੇ ਸਨਮਾਨ ਕੀਤਾ ਅਤੇ ਆਤਮਿਕ ਸ਼ਾਂਤੀ, ਸਦਭਾਵਨਾ ਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੱਤਾ | ਪਿੰਕੀ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਮਹਾਂ ਸ਼ਿਵਰਾਤਰੀ ਸਾਨੂੰ ਸਚਾਈ ਸਹਿਣਸ਼ੀਲਤਾ ਤੇ ਸੇਵਾ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਏਕਤਾ ਤੇ ਭਾਈਚਾਰੇ ਨੂੰ ਮਜ਼ਬੂਤ ਕਰਦੇ ਹਨ | ਇਸ ਮੌਕੇ ਰਵੀ ਤਾਇਲ, ਰਾਜਾ ਪ੍ਰਧਾਨ ਧਰਮਜੀਤ ਗਿਆਨ ਹਾਂਡਾ, ਐਡਵੋਕੇਟ ਰਜਨੀਸ਼ ਸੋਢੀ, ਸੁਖਵਿੰਦਰ ਅਟਾਰੀ, ਬਲਬੀਰ ਬਾਠ, ਕਾਕਾ ਗੋਇਲ ਤੇ ਯਾਦਵਿੰਦਰ ਸਿੰਘ ਸਮੇਤ ਹੋਰ ਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ | ਸਭ ਨੇ ਮਿਲ ਕੇ ਸ਼ਿਵਰਾਤਰੀ ਦੀਆਂ ਵਧਾਈਆਂ ਸਾਂਝੀਆਂ ਕੀਤੀਆਂ ਤੇ ਸਮਾਜ ਦੀ ਤਰੱਕੀ ਲਈ ਮਿਲ ਜੁਲ ਕੇ ਕੰਮ ਕਰਨ ਦਾ ਸੰਕਲਪ ਲਿਆ | ਸਮਾਗਮ ਦਾ ਮਾਹੌਲ ਭਗਤੀਮਈ ਰਿਹਾ ਤੇ ਸ਼ਰਧਾਲੂਆਂ ਨੇ ਭਜਨ ਕੀਰਤਨ ਰਾਹੀਂ ਭਗਵਾਨ ਸ਼ਿਵ ਦੀ ਮਹਿਮਾ ਗਾਈ |
ਪਿਛਲੀ ਖ਼ਬਰ ਮਹਾਸ਼ਿਵਰਾਤਰੀ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਧਰਮ-ਪਤਨੀ ਸਮੇਤ ਵੱਖ-ਵੱਖ ਮੰਦਰਾਂ ਵਿਚ ਹੋਏ ਨਤਮਸਤਕ ਅਗਲੀ ਖ਼ਬਰ ਫ਼ਾਜ਼ਿਲਕਾ 'ਚ ਮਹਾ ਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।