27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸੀ.ਬੀ.ਐਸ. ਈ. ਦੀਆਂ ਸਾਲਾਨਾ ਪ੍ਰੀਖਿਆਵਾਂ ਸ਼ੁਰੂ <br/>

ਅਜੀਤ ਡੈਸਕ 18-02-2026
ਫ਼ਿਰੋਜ਼ਪੁਰ, 17 ਫਰਵਰੀ (ਗੁਰਿੰਦਰ ਸਿੰਘ)-ਸੀ. ਬੀ. ਐਸ. ਈ. ਦੀਆਂ ਸਾਲਾਨਾ ਪ੍ਰੀਖਿਆਵਾਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਚ ਸ਼ਾਂਤੀਪੂਰਨ ਢੰਗ ਨਾਲ ਸ਼ੁਰੂ ਹੋ ਗਈਆਂ | ਦਸਵੀਂ ਜਮਾਤ ਦੀ ਪ੍ਰੀਖਿਆ ਦੇ ਪਹਿਲੇ ਦਿਨ ਵਿਦਿਆਰਥੀਆਂ ਵਿਚ ਖ਼ਾਸਾ ਉਤਸ਼ਾਹ ਤੇ ਜੋਸ਼ ਦੇਖਣ ਨੂੰ ਮਿਲਿਆ | ਗਣਿਤ ਵਿਸ਼ੇ ਦੀ ਪ੍ਰੀਖਿਆ ਹੋਣ ਕਰਕੇ ਸਵੇਰੇ ਤੋਂ ਹੀ ਕੇਂਦਰਾਂ ਦੇ ਬਾਹਰ ਵਿਦਿਆਰਥੀਆਂ ਤੇ ਮਾਪਿਆਂ ਦੀ ਰੌਣਕ ਰਹੀ | ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਕਲਸਟਰ ਅਧੀਨ 10ਵੀਂ ਜਮਾਤ ਦੀ ਪ੍ਰੀਖਿਆ ਲਈ ਕੁੱਲ 10 ਕੇਂਦਰ ਬਣਾਏ ਗਏ ਸਨ, ਜਿਨ੍ਹਾਂ 'ਚ ਲਗਪਗ 2700 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ | ਕੇਂਦਰੀ ਬੋਰਡ ਪ੍ਰਸ਼ਾਸਨ ਵਲੋਂ ਸਾਰੇ ਕੇਂਦਰਾਂ 'ਤੇ ਪੂਰੀ ਤਿਆਰੀ ਅਤੇ ਸੁਚੱਜੇ ਪ੍ਰਬੰਧ ਕੀਤੇ ਗਏ ਸਨ | ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਦਿਆਰਥੀਆਂ ਦੀ ਐਂਟਰੀ ਚੈਕਿੰਗ ਤੇ ਦਸਤਾਵੇਜ਼ਾਂ ਦੀ ਜਾਂਚ ਪ੍ਰਕਿਰਿਆ ਪੂਰੀ ਕਰ ਲਈ ਗਈ ਸੀ | ਕੇਂਦਰਾਂ ਅੰਦਰ ਨਿਗਰਾਨ ਅਧਿਆਪਕਾਂ ਦੀ ਤਾਇਨਾਤੀ ਕੀਤੀ ਗਈ ਸੀ ਤਾਂ ਜੋ ਪ੍ਰੀਖਿਆ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ | ਪ੍ਰੀਖਿਆ ਦੇ ਕੇ ਬਾਹਰ ਨਿਕਲੇ ਵਿਦਿਆਰਥੀਆਂ ਨੇ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਕਿਹਾ ਕਿ ਗਣਿਤ ਦਾ ਪੇਪਰ ਉਮੀਦ ਤੋਂ ਆਸਾਨ ਸੀ | ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਕੀਤੇ ਪ੍ਰਬੰਧਾਂ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਸਾਰੇ ਕੇਂਦਰਾਂ 'ਤੇ ਅਨੁਸ਼ਾਸਨ ਤੇ ਸੁਰੱਖਿਆ ਦੇ ਪੂਰੇ ਇੰਤਜ਼ਾਮ ਸਨ | ਕੁਲ ਮਿਲਾ ਕੇ ਪ੍ਰੀਖਿਆ ਦਾ ਪਹਿਲਾ ਦਿਨ ਸ਼ਾਂਤੀਪੂਰਨ ਤੇ ਸੁਚੱਜੇ ਮਾਹੌਲ ਵਿਚ ਸਮਾਪਤ ਹੋਇਆ | ਆਉਣ ਵਾਲੇ ਦਿਨਾਂ 'ਚ ਹੋਰ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ | ਪ੍ਰੀਖਿਆ ਤੋਂ ਪਹਿਲਾਂ ਦਾਸ ਐਂਡ ਬਰਾਊਨ ਸਕੂਲ ਦੇ ਵਿਦਿਆਰਥੀਆਂ ਕੀਤੀ ਮਾਂ ਸਰਸਵਤੀ ਦੀ ਪੂਜਾ ਦਾਸ ਐਂਡ ਬ੍ਰਾਊਨ ਵਰਲਡ ਸਕੂਲ ਦੀ ਪਿ੍ੰਸੀਪਲ ਡਾ. ਰੁਚੀ ਪਾਂਡੇ ਨੇ ਦੱਸਿਆ ਕਿ ਪ੍ਰੀਖਿਆ ਤੋਂ ਪਹਿਲਾਂ ਸਕੂਲ ਵਿਚ ਸਰਸਵਤੀ ਪੂਜਾ ਦਾ ਆਯੋਜਨ ਕੀਤਾ ਗਿਆ ਸੀ | ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮਾਂ ਸਰਸਵਤੀ ਦੇ ਸਾਹਮਣੇ ਇਕ ਦੀਵਾ ਜਗਾ ਕੇ ਉਨ੍ਹਾਂ ਦੀ ਮੂਰਤੀ ਦੀ ਪੂਜਾ ਕੀਤੀ ਤੇ ਵਿਦਿਆਰਥੀਆਂ ਨੂੰ ਪਾਸ ਅੰਕਾਂ ਨਾਲ ਪ੍ਰੀਖਿਆ ਪਾਸ ਕਰਨ ਦੀ ਕਾਮਨਾ ਕੀਤੀ | ਇਸ ਦੌਰਾਨ ਅਧਿਆਪਕਾਂ ਨੇ ਬੱਚਿਆਂ ਨੂੰ ਸਫਲਤਾ ਦੇ ਟਿੱਪ ਦਿੱਤੇ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਨਾਲ ਤਿਆਰੀ ਕਰਨ ਅਤੇ ਬਿਨਾਂ ਕਿਸੇ ਡਰ ਦੇ ਪੇਪਰ ਦੇਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਦਹੀਂ ਅਤੇ ਖੰਡ ਖੁਆ ਕੇ ਸਵਾਗਤ ਕੀਤਾ |

ਪਿਛਲੀ ਖ਼ਬਰ ਅÏਰਤ ਵਲੋਂ ਖ਼ੁਦਕੁਸ਼ੀ ਦੇ ਮਾਮਲੇ 'ਚ ਨਵਾਂ ਮੋੜ, ਦੂਜੇ ਪਤੀ ਵਲੋਂ ਕੀਤਾ ਗਿਆ ਸੀ ਕਤਲ <br/> ਅਗਲੀ ਖ਼ਬਰ ਜੇ. ਈ. ਈ. ਮੇਨਜ਼ 'ਚ ਡੀ. ਸੀ. ਐਮ. ਗਰੁੱਪ ਦੇ ਵਿਦਿਆਰਥੀਆਂ ਨੇ ਗੱਡੇ ਸਫਲਤਾ ਦੇ ਝੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।