27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਵਿਸ਼ਵ ਭਾਈ ਮਰਦਾਨਾ ਸੁਸਾਇਟੀ ਵਲੋਂ ਡੀ.ਆਈ.ਜੀ. ਸਨੇਹਦੀਪ ਸ਼ਰਮਾ ਨੂੰ ਵਿਸ਼ੇਸ਼ ਸੱਦਾ <br/>

ਅਜੀਤ ਡੈਸਕ 18-02-2026
ਫ਼ਿਰੋਜ਼ਪੁਰ, 17 ਫਰਵਰੀ (ਸੁਖਵਿੰਦਰ ਸਿੰਘ)-ਵਿਸ਼ਵ ਭਾਈ ਮਰਦਾਨਾ ਸੁਸਾਇਟੀ ਵਲੋਂ 21 ਤੇ 22 ਫਰਵਰੀ ਨੂੰ ਕਰਵਾਏ ਜਾ ਰਹੇ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਅਤੇ ਲੋੜਵੰਦ ਲੜਕੀਆਂ ਦੇ ਸਮੂਹ ਵਿਆਹ ਸਮਾਗਮ ਸੰਬੰਧੀ ਫ਼ਿਰੋਜ਼ਪੁਰ ਡਿਵੀਜ਼ਨ ਦੇ ਡੀ. ਆਈ. ਜੀ. ਸਨੇਹਦੀਪ ਸ਼ਰਮਾ ਨੂੰ ਵਿਸ਼ੇਸ਼ ਤੌਰ 'ਤੇ ਸੱਦਾ ਪੱਤਰ ਦਿੱਤਾ ਗਿਆ | ਇਹ ਸਮਾਗਮ ਭਾਈ ਮਰਦਾਨਾ ਜੀ ਯਾਦਗਾਰੀ ਹਾਲ, ਨੇੜੇ ਸਿਵਲ ਹਸਪਤਾਲ ਵਿਖੇ ਮਨਾਇਆ ਜਾਵੇਗਾ | ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ. ਆਈ. ਜੀ. ਸਨੇਹਦੀਪ ਸ਼ਰਮਾ ਦਾ ਫ਼ਿਰੋਜ਼ਪੁਰ ਸ਼ਹਿਰ ਨਾਲ ਗੂੜ੍ਹਾ ਨਾਤਾ ਹੈ ਅਤੇ ਉਹ ਇਮਾਨਦਾਰੀ ਅਤੇ ਨਿਸ਼ਠਾ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ | ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਹਰ ਸਾਲ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਸਮਾਜਿਕ ਭਲਾਈ ਦੇ ਕੰਮ ਵੀ ਕੀਤੇ ਜਾਂਦੇ ਹਨ, ਜਿਸ ਅਧੀਨ ਇਸ ਵਾਰ ਵੀ ਗ਼ਰੀਬ ਤੇ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ ਜਾਣਗੇ | ਇਸ ਮੌਕੇ ਸਨੇਹਦੀਪ ਸ਼ਰਮਾ ਨੇ ਕਿਹਾ ਕਿ ਹਰਪਾਲ ਸਿੰਘ ਭੁੱਲਰ ਨਾਲ ਉਨ੍ਹਾਂ ਦਾ ਪੁਰਾਣਾ ਸਨੇਹ ਭਰਿਆ ਰਿਸ਼ਤਾ ਰਿਹਾ ਹੈ ਤੇ ਸੰਸਥਾ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮ ਕਾਬਿਲ-ਏ-ਤਾਰੀਫ਼ ਹਨ | ਸਮਾਗਮ ਦੌਰਾਨ ਡੀ. ਆਈ. ਜੀ. ਸਨੇਹਦੀਪ ਸ਼ਰਮਾ ਨੂੰ ਸੁਸਾਇਟੀ ਵਲੋਂ ਸਨਮਾਨਿਤ ਵੀ ਕੀਤਾ | ਇਸ ਮੌਕੇ ਰਾਜੇਸ਼ ਕੁਮਾਰ, ਨਿਰਮਲ ਸਿੰਘ, ਇੰਦਰਪਾਲ ਸਿੰਘ, ਪਿ੍ੰਸ ਹਰਜੀਤ ਸਿੰਘ ਤੇ ਧਾਲੀਵਾਲ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਥਾਣਾ ਸਦਰ ਪੁਲਿਸ ਵਲੋਂ 5 ਗਰਾਮ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਅÏਰਤ ਵਲੋਂ ਖ਼ੁਦਕੁਸ਼ੀ ਦੇ ਮਾਮਲੇ 'ਚ ਨਵਾਂ ਮੋੜ, ਦੂਜੇ ਪਤੀ ਵਲੋਂ ਕੀਤਾ ਗਿਆ ਸੀ ਕਤਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।