ਥਾਣਾ ਸਦਰ ਪੁਲਿਸ ਵਲੋਂ 5 ਗਰਾਮ ਹੈਰੋਇਨ ਸਮੇਤ ਇਕ ਕਾਬੂ
ਅਜੀਤ ਡੈਸਕ
18-02-2026
ਫ਼ਿਰੋਜ਼ਪੁਰ, 17 ਫਰਵਰੀ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਸ਼ੱਕ ਦੀ ਬਿਨਾਅ 'ਤੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 5 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਬੀਤੇ ਦਿਨ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਕਿਲ੍ਹੇ ਵਾਲਾ ਚੌਕ ਬੇ-ਆਬਾਦ ਜਗ੍ਹਾ ਪਾਸ ਪੁੱਜੇ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਨੇ ਆਪਣੀ ਪੈਂਟ ਦੀ ਜੇਬ ਵਿਚੋਂ ਇਕ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਹੇਠਾਂ ਸੁੱਟ ਦਿੱਤਾ | ਜਿਸ ਨੂੰ ਪੁਲਿਸ ਪਾਰਟੀ ਵਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਣ 'ਤੇ ਉਸ ਨੇ ਆਪਣੀ ਪਛਾਣ ਬਿੱਟੂ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਦੇਵੀ ਵਾਲਾ ਰੋਡ ਨੇੜੇ ਬੱਸ ਅੱਡਾ ਕੋਟਕਪੂਰਾ ਜ਼ਿਲ੍ਹਾ ਫ਼ਰੀਦਕੋਟ ਦੱਸੀ | ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਸੁੱਟੇ ਲਿਫ਼ਾਫ਼ੇ ਨੂੰ ਚੈੱਕ ਕੀਤਾ ਤਾਂ ਉਸ 'ਚੋਂ 5 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਸੰਬੰਧੀ ਉਕਤ ਨੌਜਵਾਨ ਖ਼ਿਲਾਫ਼ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਧਾਰਾ 21/61/85 ਐੱਨ. ਡੀ. ਪੀ. ਐੱਸ. ਐਕਟ (ਨਾਨ ਕਮਰਸ਼ੀਅਲ) ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਨਸ਼ੀਲੀ ਵਸਤੂ ਦਾ ਸੇਵਨ ਕਰਨ 'ਤੇ ਇਕ ਵਿਰੁੱਧ ਮੁਕੱਦਮਾ ਦਰਜ
ਮੱਲਾਂਵਾਲਾ, 17 ਫਰਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਨਸ਼ੀਲੀ ਵਸਤੂ ਦਾ ਸੇਵਨ ਕਰਨ 'ਤੇ ਮੱਲਾਂਵਾਲਾ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਅਨੁਸਾਰ ਉਹ ਸਾਥੀ ਕਰਮਚਾਰੀਆਂ ਨਾਲ ਗਸ਼ਤ ਲਈ ਰਵਾਨਾ ਸੀ ਤਾਂ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਗੁਰਦਿੱਤੀ ਵਾਲਾ ਹੈੱਡ ਨਹਿਰ ਦੀ ਪਟੜੀ 'ਤੇ ਪੁੱਜੇ ਤਾਂ ਇਕ ਸ਼ੱਕੀ ਵਿਅਕਤੀ ਕੁਝ ਸੁੰਘ ਰਿਹਾ ਦਿਖਾਈ ਦਿੱਤਾ, ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਪਾਸੋਂ 1 ਲਾਈਟਰ, ਇਕ ਪੰਨੀ ਸਿਲਵਰ ਅਤੇ 1 ਪਾਈਪ ਪਲਾਸਟਿਕ ਦੀ ਬਰਾਮਦ ਹੋਈ | ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਬਾਊ ਪੁੱਤਰ ਹੀਰਾ ਸਿੰਘ ਵਾਸੀ ਪਿੰਡ ਭਾਗੋ ਕੇ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ, ਜਿਸ ਖ਼ਿਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ |