27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਵਕੀਲਾਂ ਵਲੋਂ ਬੇਅਦਬੀ ਦੇ ਕੇਸ ਨਾ ਲੜਨ ਦਾ ਕੀਤਾ ਐਲਾਨ <br/>

ਅਜੀਤ ਡੈਸਕ 18-02-2026
ਫ਼ਿਰੋਜ਼ਪੁਰ, 17 ਫਰਵਰੀ (ਰਾਕੇਸ਼ ਚਾਵਲਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਲਵਜੀਤ ਪਾਲ ਸਿੰਘ ਟੁਰਨਾ ਨੇ ਮੁਲਜ਼ਮਾਂ ਵਲੋਂ ਬੇਅਦਬੀ ਦੇ ਕੇਸ ਨਾ ਲੜਨ ਦਾ ਕੀਤਾ ਐਲਾਨ ਕੀਤਾ ਹੈ ਜਦਕਿ ਸਿੱਖ ਜਥੇਬੰਦੀਆਂ ਦੇ ਕੇਸ ਮੁਫ਼ਤ ਲੜਨ ਲਈ ਕਿਹਾ ਹੈ | ਪ੍ਰਧਾਨ ਲਵਜੀਤ ਪਾਲ ਟੁਰਨਾ ਨੇ ਦੱਸਿਆ ਕਿ ਧਾਰਮਿਕ ਬੇਅਦਬੀ ਦੇ ਮਾਮਲੇ ਹਮੇਸ਼ਾ ਸਮਾਜਿਕ ਤੇ ਧਾਰਮਿਕ ਭਾਵਨਾਵਾਂ ਦੀ ਡੂੰਘਾਈ ਨਾਲ ਜੁੜੇ ਹੁੰਦੇ ਹਨ | ਇਨ੍ਹਾਂ ਘਟਨਾਵਾਂ ਨੂੰ ਮਨੁੱਖਤਾ ਤੇ ਭਾਈਚਾਰਕ ਸਾਂਝ ਦੇ ਵਿਰੁੱਧ ਅਪਮਾਨਜਨਕ ਕਿਰਦਾਰ ਮੰਨਿਆ ਜਾਂਦਾ ਹੈ | ਜਿਸ ਦੇ ਚੱਲਦੇ ਫ਼ਿਰੋਜ਼ਪੁਰ ਦੇ ਵਕੀਲ ਭਾਈਚਾਰੇ ਵਲੋਂ ਨੈਤਿਕਤਾ ਦੇ ਆਧਾਰ 'ਤੇ ਐਲਾਨ ਕੀਤਾ ਗਿਆ ਹੈ ਕਿ ਉਹ ਅਜਿਹੇ ਧਾਰਮਿਕ ਬੇਅਦਬੀ ਮਾਮਲਿਆਂ 'ਚ ਦੋਸ਼ੀਆਂ ਦੀ ਪੈਰਵੀ ਨਹੀਂ ਕਰਨਗੇ | ਦੱਸਣਯੋਗ ਹੈ ਕਿ ਬੀਤੇ ਦਿਨੀਂ ਫ਼ਿਰੋਜ਼ਪੁਰ 'ਚ ਇਕ ਵਿਅਕਤੀ ਵਲੋਂ ਸਿੱਖ ਧਰਮ ਦੇ ਦਸ ਗੁਰੂ ਸਾਹਿਬਾਨ ਤੇ ਹੋਰ ਧਾਰਮਿਕ ਪਾਤਰਾਂ ਬਾਰੇ ਅਪਮਾਨਜਨਕ ਸ਼ਬਦਾਵਲੀ ਵਰਤਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੇ ਚੱਲਦਿਆਂ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਾਲੇ ਭਾਈ ਕਰਨੈਲ ਸਿੰਘ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ ਦੇ ਗ੍ਰਹਿ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਸੀ ਕਿ ਇਸ ਘਟਨਾ ਤੋਂ ਬਾਅਦ ਸਿੱਖ ਜਥੇਬੰਦੀਆਂ 'ਚ ਭਾਰੀ ਰੋਸ ਦੇਖਣ ਨੂੰ ਮਿਲਿਆ | ਭਾਈ ਕਰਨੈਲ ਸਿੰਘ ਨੇ ਵਕੀਲ ਭਾਈਚਾਰੇ ਵਲੋਂ ਧਾਰਮਿਕ ਬੇਅਦਬੀ ਦੇ ਕੇਸ ਨਾ ਲੜਨ ਦਾ ਫ਼ੈਸਲਾ ਲੈਣ ਦੀ ਸ਼ਲਾਘਾ ਵੀ ਕੀਤੀ | ਉਨ੍ਹਾਂ ਦੱਸਿਆ ਕਿ ਜਥੇਬੰਦੀਆਂ ਦੇ ਆਗੂਆਂ ਵਲੋਂ ਤੁਰੰਤ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ, ਜਿਸ ਦੇ ਆਧਾਰ 'ਤੇ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਧਾਰਮਿਕ ਬੇਅਦਬੀ ਦਾ ਮਾਮਲਾ ਦਰਜ ਕਰ ਲਿਆ | ਇਸ ਮੌਕੇ ਭਾਈ ਜਸਪਾਲ ਸਿੰਘ ਸਿੱਖ ਸਟੂਡੈਂਟ ਫਾਊਾਡੇਸ਼ਨ ਮਹਿਤਾ, ਭਾਈ ਲਖਬੀਰ ਸਿੰਘ ਮਹਾਲਮ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਬਾਬਾ ਸਤਨਾਮ ਸਿੰਘ ਵੱਲੀਆ ਇੰਟਰਨੈਸ਼ਨਲ ਪੰਥਕ ਦਲ, ਸਤਨਾਮ ਸਿੰਘ ਥਿੰਦ ਮਨੁੱਖਤਾ ਦੀ ਸੇਵਾ ਸਰਬੱਤ ਦਾ ਭਲਾ ਤੇ ਰਿੰਕੂ ਖ਼ਾਲਸਾ ਦਸਮੇਸ਼ ਸੇਵਾ ਸੁਸਾਇਟੀ ਵਲੋਂ ਫ਼ਿਰੋਜ਼ਪੁਰ ਦੇ ਵਕੀਲ ਭਾਈਚਾਰੇ ਦਾ ਧੰਨਵਾਦ ਕੀਤਾ | ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਧਾਰਮਿਕ ਸਹਿਣਸ਼ੀਲਤਾ ਤੇ ਆਪਸੀ ਭਾਈਚਾਰੇ ਨੂੰ ਬਣਾਈ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ |

ਪਿਛਲੀ ਖ਼ਬਰ ਪਤਨੀ ਤੇ ਉਸ ਦੇ ਪ੍ਰੇਮੀ ਤੋਂ ਤੰਗ ਆ ਕੇ ਪਤੀ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖ਼ੁਦਕੁਸ਼ੀ <br/> ਅਗਲੀ ਖ਼ਬਰ ਸਰਕਾਰੀ ਦਾਅਵਿਆਂ ਦੀ ਫ਼ੂਕ ਕੱਢਦੇ ਫ਼ਿਰੋਜ਼ਪੁਰ ਆਰ. ਟੀ. ਓ. ਦਫ਼ਤਰ ਦੇ ਹਾਲਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।