ਮਮਦੋਟ, 17 ਫਰਵਰੀ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬੀ. ਕੇ. ਯੂ. ਕਾਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ ਤੇ ਬਲਜਿੰਦਰ ਸਿੰਘ ਬੱਬੀ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡਾਂ ਅਤੇ ਕਸਬਿਆਂ 'ਚ ਕੁੱਝ ਦੁਕਾਨਦਾਰਾਂ ਵਲੋਂ ਕੀਤੀ ਜਾ ਰਹੀ ਮਿਲਾਵਟ ਖੋਰੀ ਨੂੰ ਲੈ ਕੇ ਚਰਚਾ ਕੀਤੀ ਗਈ | ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਿਥੇ ਸਰਕਾਰਾਂ ਵਲੋਂ ਕਿਸਾਨਾਂ ਦੀ ਭਲਾਈ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਉਥੇ ਕਿਸਾਨਾਂ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਫੂਡ ਸੇਫ਼ਟੀ ਵਿਭਾਗ ਨੂੰ ਲੈ ਕੇ ਜ਼ਿਲ੍ਹੇ ਦੇ ਵੱਖ ਵੱਖ ਦੁਕਾਨਦਾਰਾਂ ਦੇ ਸੈਂਪਲ ਭਰਵਾਏ ਸਨ | ਕਿਸਾਨ ਆਗੂਆਂ ਨੇ ਕਥਿਤ ਤੌਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੁੱਝ ਲੋਕਾਂ ਵਲੋਂ ਵਿਭਾਗ ਤੇ ਸੈਂਪਲ ਪਾਸ ਕਰਨ ਦਾ ਦਬਾਅ ਬਣਾਇਆ ਜਾ ਰਿਹਾ | ਇਸ ਸੰਬੰਧੀ ਜਥੇਬੰਦੀ ਦੇ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਨੇ ਸੈਂਪਲ ਨਾਲ ਛੇੜਛਾੜ ਕੀਤੀ ਤਾਂ ਉਸ ਦਾ ਨਾਂ ਮੀਡੀਆ 'ਚ ਨਸ਼ਰ ਕੀਤਾ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਉਸੇ ਦਿਨ ਕਰਵਾਏ ਗਏ ਵੱਖ-ਵੱਖ ਤਰ੍ਹਾਂ ਦੀਆਂ ਖਾਣ ਵਾਲੀਆਂ ਵਸਤਾਂ ਦੇ ਸੈਂਪਲ ਅਸੀਂ ਆਪਣੇ ਤੌਰ 'ਤੇ ਵੀ ਨਿੱਜੀ ਲੈਬਾਂ ਤੋਂ ਚੈੱਕ ਕਰਵਾ ਰਹੇ ਹਾਂ | ਜੇਕਰ ਦੋਹਾਂ ਦੇ ਨਤੀਜਿਆਂ 'ਚ ਕੁੱਝ ਗ਼ਲਤ ਪਾਇਆ ਗਿਆ ਤਾਂ ਸੰਬੰਧਿਤ ਅਧਿਕਾਰੀਆਂ ਵਿਰੁੱਧ ਐਕਸ਼ਨ ਲਿਆ ਜਾਵੇਗਾ | ਇਸ ਮੌਕੇ ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਦਰਸ਼ਨ ਸਿੰਘ, ਪ੍ਰੀਤਮ ਸਿੰਘ, ਹਰਪੀ੍ਰਤ ਸਿੰਘ, ਮਨਦੀਪ ਸਿੰਘ, ਸੁਖਬੀਰ ਸਿੰਘ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ, ਸਵਿੰਦਰ ਸਿੰਘ, ਮੇਲਾ ਸਿੰਘ ਭੋਲੁੂਵਾਲ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਤੇਜਿੰਦਰਪਾਲ ਸਿੰਘ, ਸੁਰਿੰਦਰ ਸਿੰਘ, ਜੋਗਾ ਸਿੰਘ, ਹਜੂਰਾ ਸਿੰਘ, ਪਰਮਜੀਤ ਸਿੰਘ, ਗੁਰਜੰਟ ਸਿੰਘ, ਸੁਖਮੰਦਰ ਸਿੰਘ, ਰਣਜੀਤ ਸਿੰਘ, ਗੁਰਮੇਲ ਸਿੰਘ ਖੋਸਾ, ਸਤਵੰਤ ਸਿੰਘ ਖੋਸਾ, ਕਸ਼ਮੀਰ ਸਿੰਘ ਆਦਿ ਕਿਸਾਨ ਹਾਜ਼ਰ ਸਨ |