26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪੰਜਾਬ ਬੋਰਡ ਦੀਆਂ ਸ਼ੁਰੂ ਹੋਈਆਂ 8ਵੀਂ ਕਲਾਸ ਦੀਆਂ ਸਾਲਾਨਾ ਪ੍ਰੀਖਿਆਵਾਂ <br/>

ਅਜੀਤ ਡੈਸਕ 18-02-2026
ਫ਼ਿਰੋਜ਼ਪੁਰ, 17 ਫਰਵਰੀ (ਗੁਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਾਲਾਨਾ ਪ੍ਰੀਖਿਆਵਾਂ ਦੀ ਲੜੀ ਤਹਿਤ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਸਕੂਲਾਂ 'ਚ ਸੁਚੱਜੇ ਪ੍ਰਬੰਧਾਂ ਹੇਠ ਸ਼ੁਰੂ ਹੋ ਗਈਆਂ | ਪ੍ਰੀਖਿਆਵਾਂ ਦੇ ਆਗਾਜ਼ ਨਾਲ ਵਿਦਿਆਰਥੀਆਂ 'ਚ ਉਤਸ਼ਾਹ ਤੇ ਆਤਮ-ਵਿਸ਼ਵਾਸ ਦੇ ਮਾਹੌਲ ਦੀ ਝਲਕ ਵੇਖਣ ਨੂੰ ਮਿਲੀ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੁਨੀਲਾ ਅਰੋੜਾ ਤੇ ਡਿਪਟੀ ਡੀ. ਈ. ਓ. (ਸੈਕੰਡਰੀ) ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਜ਼ਿਲ੍ਹੇ ਭਰ 'ਚ ਕੁੱਲ 88 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਪ੍ਰੀਖਿਆ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਨਕਲ-ਰਹਿਤ ਬਣਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਅੱਠਵੀਂ ਜਮਾਤ ਦੇ 9817 ਵਿਦਿਆਰਥੀ ਪ੍ਰੀਖਿਆ 'ਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਦਸਵੀਂ ਜਮਾਤ ਦੇ 9635 ਤੇ ਬਾਰ੍ਹਵੀਂ ਜਮਾਤ ਦੇ 10205 ਵਿਦਿਆਰਥੀ ਵੀ ਜ਼ਿਲ੍ਹੇ ਦੇ ਵੱਖ-ਵੱਖ ਕੇਂਦਰਾਂ ਵਿਚ ਪ੍ਰੀਖਿਆ ਦੇਣਗੇ | ਸਿੱਖਿਆ ਵਿਭਾਗ ਵਲੋਂ ਹਰ ਕੇਂਦਰ 'ਤੇ ਸੁਪਰਡੈਂਟ ਤੇ ਨਿਗਰਾਨ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਪ੍ਰੀਖਿਆ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ | ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸੁਵਿਧਾ ਲਈ ਕੇਂਦਰਾਂ 'ਤੇ ਪੀਣ ਵਾਲੇ ਪਾਣੀ, ਬੈਠਕ ਪ੍ਰਬੰਧ ਅਤੇ ਹੋਰ ਜ਼ਰੂਰੀ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਮਿਹਨਤ ਅਤੇ ਇਮਾਨਦਾਰੀ ਨਾਲ ਦਿੱਤੀ ਪ੍ਰੀਖਿਆ ਉਨ੍ਹਾਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ਵਿਚ ਮਦਦਗਾਰ ਸਾਬਤ ਹੋਵੇਗੀ |

ਪਿਛਲੀ ਖ਼ਬਰ ਸੀ.ਬੀ.ਐੱਸ.ਈ. ਦੇ ਦਸਵੀਂ ਜਮਾਤ ਦੇ ਫਾਈਨਲ ਪੇਪਰਾਂ ਦੀ ਹੋਈ ਸ਼ੁਰੂਆਤ <br/> ਅਗਲੀ ਖ਼ਬਰ ਬੀ. ਕੇ. ਯੂ. ਕਾਦੀਆਂ ਦੀ ਕਿਸਾਨੀ ਮੁਸ਼ਕਿਲਾਂ ਤੇ ਮਿਲਾਵਟ ਖੋਰੀ ਵਿਰੱੁਧ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।