ਮਮਦੋਟ, 17 ਫਰਵਰੀ (ਸੁਖਦੇਵ ਸਿੰਘ ਸੰਗਮ)-ਸੀ. ਬੀ. ਐੱਸ. ਈ. ਬੋਰਡ ਵਲੋਂ ਲਈਆਂ ਜਾ ਰਹੀਆਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਅੱਜ ਪਹਿਲੇ ਦਿਨ ਸਕੂਲੀ ਵਿਦਿਆਰਥੀਆਂ 'ਚ ਪੂਰਾ ਉਤਸ਼ਾਹ ਵੇਖਣ ਨੂੰ ਮਿਲਿਆ | ਸਥਾਨਕ ਸਿਟੀ ਹਾਰਟ ਸਕੂਲ ਮਮਦੋਟ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੂੰ ਸਕੂਲ ਤੋਂ ਪ੍ਰੀਖਿਆ ਕੇਂਦਰ ਲਈ ਰਵਾਨਾ ਕਰਨ ਸਮੇਂ ਸਕੂਲ ਪਿ੍ੰਸੀਪਲ ਮੈਡਮ ਰਜਨੀ ਸ਼ਰਮਾ ਨੇ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਅਰਮਾਨ ਸਿੰਘ, ਏਕਮਜੀਤ ਕੌਰ, ਪਿ੍ੰਸੀ, ਨਿਤਿਆ ਤੇ ਨਿਮਰਤਾ ਆਦਿ ਵਿਦਿਆਰਥੀਆਂ ਨੇ ਕਿਹਾ ਕਿ ਸਕੂਲ ਦੇ ਅਧਿਆਪਕਾਂ ਅਤੇ ਉਨ੍ਹਾਂ ਦੀ ਨਿੱਜੀ ਮਿਹਨਤ ਸਦਕਾ ਅੱਜ ਸ਼ੁਰੂ ਹੋ ਰਹੇ ਇਮਤਿਹਾਨਾਂ 'ਚ ਉਹ ਚੰਗਾ ਪ੍ਰਦਰਸ਼ਨ ਕਰਕੇ ਸਕੂਲ ਅਤੇ ਆਪਣੇ ਮਾਪਿਆ ਦਾ ਨਾਂਅ ਰੌਸ਼ਨ ਕਰਨ ਲਈ ਪੂਰੇ ਆਸਵੰਦ ਹਨ |