ਫ਼ਿਰੋਜ਼ਪੁਰ, 17 ਫਰਵਰੀ (ਗੁਰਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਮਿ੍ੰਤਸਰ ਸਾਹਿਬ ਵਲੋਂ ਲਈ ਧਾਰਮਿਕ ਪ੍ਰੀਖਿਆ 'ਚੋਂ ਗੁਰੂ ਰਾਮ ਦਾਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸ਼ਾਹਦੀਨ ਵਾਲਾ ਦੇ ਬੱਚੇ ਅੱਵਲ ਰਹੇ | ਇਸ ਮੌਕੇ ਸਕੂਲ ਕੈਂਪਸ 'ਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ, ਸੁਖਵਿੰਦਰ ਸਿੰਘ ਤੇ ਬੀਬੀ ਦਲਜੀਤ ਕੌਰ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕੁਲਦੀਪ ਸਿੰਘ ਸ਼ੇਰ ਖਾਂ ਨੇ ਪਹੁੰਚ ਕੇ ਬੱਚਿਆਂ ਨੂੰ ਨਕਦ ਇਨਾਮ ਰਾਸ਼ੀ ਤੇ ਤਗਮੇ ਦਿੱਤੇ | ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਈ ਗਈ ਪ੍ਰੀਖਿਆ 'ਚੋਂ ਗੁਰੂ ਰਾਮਦਾਸ ਪਬਲਿਕ ਸਕੂਲ ਦੇ 19 ਬੱਚਿਆਂ ਨੇ ਪਹਿਲਾ ਦਰਜਾ ਹਾਸਿਲ ਕੀਤਾ, ਜਿਨ੍ਹਾਂ 'ਚੋਂ ਇਕ ਬੱਚੇ ਨੂੰ 2100 ਤੇ ਬਾਕੀ ਬੱਚਿਆਂ ਨੂੰ 1100-1100 ਰੁਪਏ ਦੀ ਇਨਾਮ ਰਾਸ਼ੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਨਗਰ ਇਨਾਮ ਪ੍ਰਾਪਤ ਕਰਨ ਵਾਲੇ ਬੱਚਿਆਂ ਵਿਚ ਕੋਮਲਪ੍ਰੀਤ ਕੌਰ, ਮਨਸੀਰਤ ਕੌਰ, ਅਨੁਰੀਤ ਕੌਰ, ਜਸਪ੍ਰੀਤ ਕੌਰ, ਮਨਵੀਰ ਕੌਰ, ਰੂਬਲਪ੍ਰੀਤ ਕੌਰ, ਰੂਪਨੀਤ ਕੌਰ, ਸਮਰੀਨ ਕੌਰ, ਸੁਖਮਨ ਕੌਰ, ਅਨਮੋਲਦੀਪ ਕੌਰ, ਹਰਮਨਦੀਪ ਕੌਰ, ਕਮਲਦੀਪ ਕੌਰ, ਕੋਮਲਪ੍ਰੀਤ ਕੌਰ, ਮੰਨਤ ਸ਼ਰਮਾ, ਨਮਰੀਤ ਕੌਰ, ਨਵਜੋਤ ਕੌਰ, ਤਰਨਪ੍ਰੀਤ ਸਿੰਘ, ਸੁਬਨੀਤ ਕੌਰ, ਸੁਖਮਨਦੀਪ ਕੌਰ, ਸੁਖਪ੍ਰੀਤ ਕੌਰ ਸ਼ਾਮਿਲ ਸਨ | ਸਕੂਲ ਦੇ ਚੇਅਰਮੈਨ ਭਗਤ ਬਾਬਾ ਮਿਲਖਾ ਸਿੰਘ ਤੇ ਸਕੂਲ ਕਮੇਟੀ ਦੇ ਮੈਨੇਜਰ ਇੰਦਰਪਾਲ ਸਿੰਘ ਨੇ ਬੱਚਿਆਂ ਨੂੰ ਧਾਰਮਿਕ ਪ੍ਰੀਖਿਆ ਵਿਚੋਂ ਪਹਿਲਾ ਦਰਜਾ ਹਾਸਿਲ ਕਰਨ 'ਤੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਧਾਰਮਿਕ ਪ੍ਰੀਖਿਆਵਾਂ 'ਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਪਿ੍ੰਸੀਪਲ ਰਣਜੀਤ ਸਿੰਘ, ਪਿ੍ੰਸੀਪਲ ਖੁਸ਼ਵੰਤ ਸਿੰਘ ਤੇ ਸਮੂਹ ਸਟਾਫ਼ ਹਾਜ਼ਰ ਸੀ |