ਮੁਦਕੀ, 17 ਫਰਵਰੀ (ਭਾਰਤ ਭੂਸ਼ਨ ਅਗਰਵਾਲ)-ਸ਼੍ਰੋਮਣੀ ਅਕਾਲੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਦੀ ਫ਼ਿਰੋਜ਼ਪੁਰ ਆਮਦ ਨੂੰ ਲੈ ਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੀ ਅਗਵਾਈ ਹੇਠ 24 ਫਰਵਰੀ ਨੂੰ ਦਾਣਾ ਮੰਡੀ ਫ਼ਿਰੋਜ਼ਪੁਰ ਵਿਖੇ ਕੀਤੀ ਜਾ ਰਹੀ ਰੈਲੀ ਇਕੱਠ ਵਜੋਂ ਲਾ ਮਿਸਾਲ ਹੋਵੇਗੀ, ਜੋ ਵਿਰੋਧੀਆਂ ਦੇ ਭੁਲੇਖੇ ਦੂਰ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ 'ਤੇ ਮੋਹਰ ਲਗਾਏਗੀ | ਇਹ ਪ੍ਰਗਟਾਵਾ ਨਿਮਰਤ ਸਿੰਘ ਸੰਧੂ ਭੁੱਚੋਕਾ ਸਿਰਕੱਢ ਯੂਥ ਅਕਾਲੀ ਆਗੂ ਸ਼੍ਰੋਮਣੀ ਅਕਾਲੀ ਦਲ ਨੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ 24 ਫਰਵਰੀ ਦੀ ਫ਼ਿਰੋਜ਼ਪੁਰ ਲਈ ਮੁਦਕੀ ਖੇਤਰ ਅੰਦਰ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀ ਹੈ, ਜਿਸ ਨੂੰ ਲੈ ਕੇ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਰੈਲੀ ਨੂੰ ਸਫਲ ਬਣਾਉਣ ਲਈ ਮੁਦਕੀ ਖੇਤਰ ਅੰਦਰ ਵਰਕਰਾਂ ਦੀਆਂ ਰੈਲੀ 'ਚ ਵੱਧ-ਚੜ੍ਹ ਕੇ ਪਹੁੰਚਣ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ |