ਗੁਰੂਹਰਸਹਾਏ, 17 ਫਰਵਰੀ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਜਮਾਤ ਦਸਵੀਂ ਦੇ ਵਿਦਿਆਰਥੀ ਸੀ. ਬੀ. ਐੱਸ. ਈ. ਵਲੋਂ ਲਈ ਜਾ ਰਹੀ ਸਾਲਾਨਾ ਪ੍ਰੀਖਿਆ ਦੇ ਪਹਿਲੇ ਗਣਿਤ ਦਾ ਪੇਪਰ ਦੇਣ ਦੇ ਲਈ ਉਤਸ਼ਾਹ ਤੇ ਆਤਮ ਵਿਸ਼ਵਾਸ ਨਾਲ ਪ੍ਰੀਖਿਆ ਕੇਂਦਰ ਲਈ ਰਵਾਨਾ ਹੋਏ | ਇਸ ਸੈਸ਼ਨ ਦੀ ਸ਼ੁਰੂਆਤ ਧਾਰਮਿਕ ਅਧਿਆਪਕ ਮੰਗਲ ਵਲੋਂ ਅਰਦਾਸ ਨਾਲ ਕੀਤੀ ਗਈ ਤੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਵਜੋਂ ਮਿਸ਼ਰੀ ਨਾਲ ਮੰੂਹ ਮਿੱਠਾ ਕਰਵਾਇਆ | ਇਸ ਮੌਕੇ ਗਣਿਤ ਅਧਿਆਪਕ ਨਵਦੀਪ ਨੇ ਵਿਦਿਆਰਥੀਆਂ ਨੂੰ ਮਹੱਤਵਪੂਰਨ ਸੁਝਾਅ ਦਿੰਦਿਆਂ ਪ੍ਰਸ਼ਨ ਪੱਤਰ ਨੂੰ ਸ਼ਾਂਤ ਮਨ ਨਾਲ ਹੱਲ ਕਰਨ ਲਈ ਸਮਝਾਇਆ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਵੰਦਨਾ ਧਵਨ ਵਲੋਂ ਵਿਦਿਆਰਥੀਆਂ ਨੂੰ ਆਤਮਵਿਸ਼ਵਾਸ ਬਣਾਈ ਰੱਖਣ ਸਮੇਂ ਦੀ ਸਹੀ ਵਰਤੋਂ ਕਰਨ ਅਤੇ ਸਕਾਰਾਤਮਿਕ ਸੋਚ ਨਾਲ ਪ੍ਰੀਖਿਆ ਦੇਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕੋਆਰਡੀਨੇਟਰ ਅਭੈ ਬਜਾਜ, ਰਚਨਾ ਮੋਂਗਾ, ਸੰਦੀਪ, ਰਾਜਪਾਲ, ਸ਼ਿਵਾਲੀ, ਸੁਖਵੀਰ, ਸੰਦੀਪ, ਸਵਰਨ, ਬਖ਼ਸ਼ੀਸ਼ ਨੇ ਵੀ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਚੇਅਰਮੈਨ ਮਹੀਪਾਲ ਸਿੰਘ ਮੈਨੇਜਰ ਹਰਬੀਰ ਸਿੰਘ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਮਿਹਨਤ, ਅਨੁਸ਼ਾਸਨ ਤੇ ਆਤਮ ਵਿਸ਼ਵਾਸ ਸਫਲਤਾ ਦੀ ਕੁੰਜੀ ਹਨ |