25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁਦਕੀ ਵਿਖੇ ਤਿੰਨ ਦਿਨਾਂ ਗੁਰਮਤਿ ਸਮਾਗਮ 24 ਤੋਂ <br/>

ਅਜੀਤ ਡੈਸਕ 18-02-2026
ਮੁਦਕੀ, 17 ਫਰਵਰੀ (ਭਾਰਤ ਭੂਸ਼ਨ ਅਗਰਵਾਲ)-ਸਮੂਹ ਸਾਧ ਸੰਗਤ ਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਪ੍ਰਬੰਧਕ ਕਮੇਟੀ ਮੁਦਕੀ ਦੇ ਸਹਿਯੋਗ ਸਦਕਾ ਮਹਾਂਪੁਰਸ਼ਾਂ ਦੀ ਯਾਦ 'ਚ ਤਿੰਨ ਦਿਨਾਂ ਮਹਾਨ ਗੁਰਮਤਿ ਸਮਾਗਮ 24 ਫਰਵਰੀ 2026 ਤੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁਦਕੀ ਵਿਖੇ ਕਰਵਾਏ ਜਾਣਗੇ | ਇਹ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੇਵਲ ਸਿੰਘ ਤੇ ਮੈਨੇਜਰ ਗੁਰਜੰਟ ਸਿੰਘ ਨੇ ਦਿੰਦਿਆਂ ਦੱਸਿਆ ਕਿ 24 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 26 ਫਰਵਰੀ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਉਪਰੰਤ ਦੀਵਾਨ ਸਜਣਗੇ, ਜਿਸ 'ਚ ਕਵੀਸ਼ਰੀ ਜਥਾ ਭਾਈ ਗੁਰਜੀਤ ਸਿੰਘ ਵਰਿ੍ਹਆ ਵਾਲੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ |

ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵਿਧਾਇਕ ਭੁੱਲਰ ਨੇ ਵਾਰਡ ਨੰਬਰ 5 'ਚ ਪਹੁੰਚ ਕੇ ਬਣ ਰਹੇ ਕਾਰਡਾਂ ਦਾ ਲਿਆ ਜਾਇਜ਼ਾ... ਅਗਲੀ ਖ਼ਬਰ ਅਰਦਾਸ ਕਰਨ ਤੋਂ ਬਾਅਦ ਵਿਦਿਆਰਥੀਆਂ ਨੇ ਗਣਿਤ ਪ੍ਰੀਖਿਆ ਦੀ ਕੀਤੀ ਸ਼ੁਰੂਆਤ-ਪਿ੍ੰਸੀਪਲ ਡਾ. ਵੰਦਨਾ ਧਵਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।