ਫ਼ਿਰੋਜ਼ਪੁਰ, 17 ਫਰਵਰੀ (ਗੁਰਿੰਦਰ ਸਿੰਘ)-ਸੀ. ਬੀ. ਐੱਸ. ਈ. ਵਲੋਂ ਲਈ ਜਾਣ ਵਾਲੀ ਦਸਵੀਂ ਤੇ ਬਾਰ੍ਹਵੀਂ ਕਲਾਸ ਦੀ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਪਬਲਿਕ ਸਕੂਲ ਸ਼ਾਹਦੀਨ ਵਾਲਾ ਦੇ ਬੱਚਿਆਂ ਨੇ ਗੁਰਦੁਆਰਾ ਗੁਰੂ ਰਾਮਦਾਸ ਪੁਰੀ ਅਰਮਾਨਪੁਰਾ ਵਿਖੇ ਮੱਥਾ ਟੇਕਿਆ ਤੇ ਪ੍ਰੀਖਿਆ ਵਿਚੋਂ ਸਫਲ ਹੋਣ ਦੀ ਅਰਦਾਸ ਬੇਨਤੀ ਕੀਤੀ | ਇਸ ਮੌਕੇ ਗੁਰਦੁਆਰਾ ਗੁਰੂ ਰਾਮਦਾਸ ਪੁਰੀ ਦੇ ਮੁੱਖ ਸੇਵਾਦਾਰ ਭਗਤ ਬਾਬਾ ਮਿਲਖਾ ਸਿੰਘ ਨੇ ਵਾਹਿਗੁਰੂ ਅੱਗੇ ਬੱਚਿਆਂ ਦੀ ਪ੍ਰੀਖਿਆ 'ਚੋਂ ਚੜ੍ਹਦੀ ਕਲਾ ਦੀ ਅਰਦਾਸ ਬੇਨਤੀ ਕੀਤੀ ਅਤੇ ਵਿਦਿਆਰਥੀਆਂ ਨੂੰ ਗੁਰੂ ਘਰ ਵਲੋਂ ਇਕ ਪੈੱਨ ਦੇ ਕੇ ਸ਼ੁੱਭਇੱਛਾਵਾਂ ਤੇ ਅਸ਼ੀਰਵਾਦ ਦਿੱਤਾ | ਉਨ੍ਹਾਂ ਨੇ ਦੱਸਿਆ ਕਿ ਦਸਵੀਂ ਕਲਾਸ ਦੇ 169 ਬੱਚੇ ਤੇ ਬਾਰ੍ਹਵੀਂ ਕਲਾਸ ਦੇ 111 ਬੱਚੇ ਪ੍ਰੀਖਿਆ ਦੇ ਰਹੇ ਹਨ |