ਮੱਲਾਂਵਾਲਾ, 17 ਫਰਵਰੀ (ਗੁਰਦੇਵ ਸਿੰਘ/ਸੁਰਜਨ ਸਿੰਘ ਸੰਧੂ)-20 ਫਰਵਰੀ 2026 ਨੂੰ ਜ਼ੀਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਜ਼ੀਰਾ ਦੇ ਇੰਚਾਰਜ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਹੇਠ ਰੈਲੀ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਹਲਕਾ ਜ਼ੀਰਾ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਲੜੀ ਤਹਿਤ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਲ ਮੱਲਾਂਵਾਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਭੁੱਲਰ ਦੇ ਗ੍ਰਹਿ ਵਿਖੇ ਭਰਵੀਂ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਕਿਹਾ ਕਿ 20 ਤਰੀਕ ਦੀ ਜ਼ੀਰਾ ਰੈਲੀ ਵਿਚ ਵਿਸ਼ਾਲ ਇਕੱਠ ਵਿਰੋਧੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਿਥੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਦੇਣ ਵਿਚ ਅਸਮਰਥ ਰਹੀ ਹੈ ਉਥੇ ਹੀ ਸਰਕਾਰ ਲੋਕਾਂ ਨੂੰ ਸੁਰੱਖਿਆ ਦੇਣ ਵਿਚ ਵੀ ਪੂਰੀ ਤਰ੍ਹਾਂ ਫ਼ੇਲ੍ਹ ਹੋਈ ਹੈ | ਉਨ੍ਹਾਂ ਕਿਹਾ ਕਿ ਜ਼ੀਰਾ ਰੈਲੀ ਪ੍ਰਤੀ ਵਰਕਰਾਂ 'ਚ ਭਾਰੀ ਉਤਸ਼ਾਹ ਹੈ | ਇਸ ਮੌਕੇ ਜਸਵਿੰਦਰ ਸਿੰਘ ਭੁੱਲਰ ਸਰਕਲ ਪ੍ਰਧਾਨ, ਬਾਬਾ ਸੁਖਦੇਵ ਸਿੰਘ, ਬਾਬਾ ਜਸਵੰਤ ਸਿੰਘ, ਨਿਸ਼ਾਨ ਸਿੰਘ ਭੁੱਲਰ ਸਾਬਕਾ ਮੀਤ ਪ੍ਰਧਾਨ, ਡਾ. ਪਲਵਿੰਦਰ ਸਿੰਘ, ਮਨਜੀਤ ਸਿੰਘ, ਕੁਲਦੀਪ ਡੋਗਰਾ, ਹਰਚੰਦ ਸਿੰਘ ਨੰਬਰਦਾਰ, ਅਜੈਪਾਲ ਸਿੰਘ ਭੁੱਲਰ, ਪ੍ਰਗਟ ਸਿੰਘ ਭੁੱਲਰ, ਨਛੱਤਰ ਸਿੰਘ ਟੁਰਨਾ, ਅਮਰੀਕ ਸਿੰਘ ਸਾਬਕਾ ਕੌਂਸਲਰ, ਅਰਜਨ ਸਿੰਘ ਕਰਮੂਕਾ, ਸੰਗਰਾਮ ਸਿੰਘ, ਰਣਜੀਤ ਸਿੰਘ ਮੋਮੀ, ਮਾਨ ਸਿੰਘ ਫ਼ੌਜੀ, ਮਨਕੀਰਤ ਸਿੰਘ ਭੁੱਲਰ, ਤਰਸੇਮ ਚੌਧਰੀ, ਅਜੈ ਪ੍ਰਧਾਨ ਸੋਢੀ, ਨਿਸ਼ਾਨ ਸਿੰਘ ਭੋਰੂ, ਬਿਕਰਮ ਸਿੰਘ ਨੰਬਰਦਾਰ, ਬਚਨ ਸਿੰਘ, ਕੇਵਲ ਕ੍ਰਿਸ਼ਨ, ਕੁਲਦੀਪ ਚਾਹਲ, ਬੇਅੰਤ ਸਿੰਘ ਭੁੱਲਰ, ਮਹਿੰਦਰ ਸਿੰਘ, ਕਾਬਲ ਸਿੰਘ, ਆਦਿ ਹਾਜ਼ਰ ਸਨ |