18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

24 ਫਰਵਰੀ ਨੂੰ ਹਲਕਾ ਫ਼ਿਰੋਜ਼ਪੁਰ ਦਿਹਾਤੀ 'ਚ ਹੋ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸੰਬੰਧੀ ਵਰਕਰਾਂ 'ਚ ਬਹੁਤ ਉਤਸ਼ਾਹ-ਬੱਬੂ, ਸੰਧੂ ਮਾਣਾ ਸਿੰਘ ਵਾਲਾ <br/>

ਯੂਥ ਆਗੂ ਸੁਰਿੰਦਰ ਸਿੰਘ ਬੱਬੂ, ਗੁਰਪ੍ਰੀਤ ਸਿੰਘ ਸੰਧੂ ਮਾਣਾ ਸਿੰਘ ਵਾਲਾ | <br/> 19-02-2026
ਫ਼ਿਰੋਜ਼ਸ਼ਾਹ, 18 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬਾ ਭਰ 'ਚ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ 'ਚ 24 ਫਰਵਰੀ ਨੂੰ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਰੈਲੀ ਹੋ ਰਹੀ ਹੈ | ਸ਼੍ਰੋਮਣੀ ਅਕਾਲੀ ਦਲ ਦੀ ਇਸ ਪੰਜਾਬ ਬਚਾਓ ਰੈਲੀ ਪ੍ਰਤੀ ਲੋਕਾਂ 'ਚ ਬਹੁਤ ਜ਼ਿਆਦਾ ਉਤਸ਼ਾਹ ਹੈ ਅਤੇ ਹਲਕੇ ਦੇ ਵੱਡੀ ਗਿਣਤੀ ਵਿਚ ਲੋਕ ਇਸ ਰੈਲੀ 'ਚ ਸ਼ਾਮਿਲ ਹੋਣਗੇ | ਜਿਸ ਸਬੰਧੀ ਵੱਖ-ਵੱਖ ਜਗ੍ਹਾ 'ਤੇ ਮੀਟਿੰਗਾਂ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਰਿੰਦਰ ਸਿੰਘ ਬੱਬੂ ਮੈਂਬਰ ਕੌਰ ਕਮੇਟੀ ਯੂਥ ਅਕਾਲੀ ਦਲ ਅਤੇ ਗੁਰਪ੍ਰੀਤ ਸਿੰਘ ਸੰਧੂ ਆੜ੍ਹਤੀਆ ਮਾਣਾ ਸਿੰਘ ਵਾਲਾ ਨੇ ਰੈਲੀ ਦੀਆਂ ਤਿਆਰੀਆਂ ਸਬੰਧੀ ਵਰਕਰਾਂ ਨਾਲ ਮੀਟਿੰਗ ਕਰਨ ਸਮੇਂ ਕੀਤਾ | ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਨੇ ਆਪਣੇ ਰਾਜ ਸਮੇਂ ਸੂਬੇ ਨੂੰ ਬੁਲੰਦੀਆਂ 'ਤੇ ਪਹੁੰਚਾਇਆ ਸੀ, ਪਰ ਬਦਕਿਸਮਤੀ ਕਿ ਕਾਂਗਰਸ ਅਤੇ ਆਪ ਸਰਕਾਰ ਨੇ ਸੂਬੇ ਨੂੰ 10 ਸਾਲਾਂ 'ਚ ਮੰਦਹਾਲੀ ਵੱਲ ਧੱਕ ਦਿੱਤਾ ਹੈ | ਸੂਬੇ 'ਚ ਮੁੜ ਰੌਣਕਾਂ ਲਿਆਉਣ, ਵਿਕਾਸ ਦੀ ਰਫ਼ਤਾਰ ਫੜਨ ਅਤੇ ਕਬੱਡੀ ਮੇਲੇ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਜ਼ਰੂਰੀ ਹੈ ਅਤੇ ਸੂਬੇ ਦੇ ਲੋਕ ਹੁਣ ਸਮਝ ਚੁੱਕੇ ਹਨ ਅਤੇ ਯਕੀਨਨ ਸੁਖਬੀਰ ਸਿੰਘ ਬਾਦਲ 2027 'ਚ ਮੁੱਖ ਮੰਤਰੀ ਬਣਨਗੇ | ਗੱਲਬਾਤ ਕਰਦਿਆਂ ਸੁਰਿੰਦਰ ਸਿੰਘ ਬੱਬੂ ਨੇ ਦੱਸਿਆ ਕਿ 24 ਫਰਵਰੀ ਨੂੰ ਰੈਲੀ ਦੀ ਸਮਾਪਤੀ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਲੀਡਰਸ਼ਿਪ ਪਿੰਡ ਮਾਣਾ ਸਿੰਘ ਵਾਲਾ ਗੁਰਪ੍ਰੀਤ ਸਿੰਘ ਸੰਧੂ ਦੇ ਗ੍ਰਹਿ ਪਹੁੰਚ ਵਰਕਰਾਂ ਦੇ ਰੂਬਰੂ ਹੋਵੇਗੀ |

ਪਿਛਲੀ ਖ਼ਬਰ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਫਿਰ ਵਾਪਸ ਲਿਆਉਣ ਲਈ ਅਕਾਲੀ ਦਲ ਦੀ ਵਾਪਸੀ ਜ਼ਰੂਰੀ-ਹੀਰੋ <br/> ਅਗਲੀ ਖ਼ਬਰ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਵਲੋਂ ਮੀਟਿੰਗ 21 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।