18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਕਿਸਾਨ ਮਜ਼ਦੂਰ ਮੋਰਚਾ ਦੇ ਤਹਿਤ ਸ਼ਹੀਦ ਸ਼ੁੱਭਕਰਨ ਸਿੰਘ ਸਮੇਤ ਕਿਸਾਨੀ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ 21 ਨੂੰ <br/>

ਕਿਸਾਨੀ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨ ਮਜ਼ਦੂਰਾਂ ਨੂੰ ਸ਼ਰਧਾਂਜਲੀ ਸਮਾਰੋਹ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ | ਅਜੀਤ ਤਸਵੀਰ <br/> 19-02-2026
ਫ਼ਿਰੋਜ਼ਪੁਰ, 18 ਫਰਵਰੀ (ਸੁਖਵਿੰਦਰ ਸਿੰਘ)-ਕਿਸਾਨ ਮਜ਼ਦੂਰ ਮੋਰਚੇ ਦੇ ਤਹਿਤ 21 ਫਰਵਰੀ ਨੂੰ ਸ਼ਹੀਦ ਸ਼ੁੱਭਕਰਨ ਸਿੰਘ ਅਤੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਜਾਵੇਗੀ | ਇਹ ਫ਼ੈਸਲਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਕੌਰ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ | ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਫ਼ਤਿਹ ਵਾਲਾ ਦੇ ਗ੍ਰਹਿ ਵਿਖੇ ਦੇਰ ਰਾਤ ਤੱਕ ਚੱਲੀ | ਜਿਸ ਵਿਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਵੀ ਸ਼ਾਮਿਲ ਹੋਏ | ਮੀਟਿੰਗ ਬਾਰੇ ਜਾਣਕਾਰੀ ਦਿੰਦੇ ਆ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਦੱਸਿਆ ਕਿ 21 ਫਰਵਰੀ ਨੂੰ ਫ਼ਿਰੋਜ਼ਪੁਰ ਛਾਉਣੀ ਦੀ ਦਾਣਾ ਮੰਡੀ ਵਿਖੇ ਸ਼ਹੀਦ ਸ਼ੁੱਭਕਰਨ ਸਿੰਘ ਸਮੇਤ ਦਿੱਲੀ ਅੰਦੋਲਨ-1 ਅਤੇ ਸ਼ੰਭੂ ਖਨੌਰੀ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਸਮਾਗਮ ਕੀਤਾ ਜਾਵੇਗਾ | ਸਾਰੇ ਆਗੂਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪਦਿਆਂ ਲੋਕਾਂ ਨੂੰ ਵੱਧ ਤੋਂ ਵੱਧ ਬੀਬੀਆਂ ਅਤੇ ਬੱਚਿਆਂ ਸਮੇਤ ਸ਼ਾਮਿਲ ਕਰਨ ਦੀ ਅਪੀਲ ਕੀਤੀ ਗਈ | ਇਸ ਮੌਕੇ ਕਿਸਾਨ ਆਗੂਆਂ ਨੇ ਭਾਰਤ ਅਮਰੀਕਾ ਦਰਮਿਆਨ ਹੋ ਰਹੇ ਸਮਝੌਤਿਆਂ ਨੂੰ ਕਾਰਪੋਰੇਟ ਘਰਾਨਿਆਂ ਦੇ ਹੱਕ ਵਿਚ ਅਤੇ ਖੇਤੀਬਾੜੀ ਸੈਕਟਰ ਨਾਲ-ਨਾਲ ਦੇਸ਼ ਦੀ ਆਤਮ ਨਿਰਭਰਤਾ ਲਈ ਵੱਡਾ ਖ਼ਤਰਾ ਕਰਾਰ ਦਿੱਤਾ ਨਾਲ ਹੀ ਜ਼ਿਲ੍ਹੇ ਦੀ ਪੈੱ੍ਰਸ ਨੂੰ ਵੀ ਸ਼ਹੀਦਾਂ ਦੀ ਰੈਲੀ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ | ਮੀਟਿੰਗ ਵਿਚ ਧਰਮ ਸਿੰਘ ਸਿੱਧੂ, ਸੁਰਜੀਤ ਸਿੰਘ ਫ਼ੌਜੀ, ਰਣਜੀਤ ਸਿੰਘ ਖੱਚਰ ਵਾਲਾ, ਹਰਫੂਲ ਸਿੰਘ ਦੂਲੇ ਵਾਲਾ, ਮੰਗਲ ਸਿੰਘ ਸਵਾਈ ਕੇ, ਗੁਰਦਿਆਲ ਸਿੰਘ ਟਿੱਬੀ ਆਦਿ ਆਗੂ ਹਾਜ਼ਰ ਰਹੇ |

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ 20 ਦੀ ਜ਼ੀਰਾ ਰੈਲੀ ਪ੍ਰਤੀ ਪਾਰਟੀ ਵਰਕਰਾਂ 'ਚ ਭਾਰੀ ਉਤਸ਼ਾਹ-ਹੀਰੋ <br/> ਅਗਲੀ ਖ਼ਬਰ ਜ਼ਿਲ੍ਹਾ ਫਿਰੋਜ਼ਪੁਰ 'ਚ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।