02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਫ਼ਿਰੋਜ਼ਪੁਰ ਸ਼ਹਿਰੀ ਹਲਕੇ 'ਚ ਸਰਬਸੰਮਤੀ ਨਾਲ ਚੁਣੀਆਂ 33 ਪੰਚਾਇਤਾਂ ਨੂੰ 1.65 ਕਰੋੜ ਰੁਪਏ ਦੀ ਗਰਾਂਟ ਜਾਰੀ <br/>

ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਭੁੱਲਰ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਚੈੱਕ ਵੰਡਦੇ ਹੋਏ | ਅਜੀਤ ਤਸਵੀਰ <br/> 20-02-2026
ਫ਼ਿਰੋਜ਼ਪੁਰ, 19 ਫਰਵਰੀ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਉਹ ਪਿੰਡ ਜਿਨ੍ਹਾਂ ਨੇ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਕੇ ਏਕਤਾ ਅਤੇ ਸਦਭਾਵਨਾ ਦੀ ਮਿਸਾਲ ਕਾਇਮ ਕੀਤੀ ਹੈ | ਉਨ੍ਹਾਂ 33 ਪੰਚਾਇਤਾਂ ਨੂੰ ਪੰਜਾਬ ਸਰਕਾਰ ਵਲੋਂ ਕੁੱਲ 1.65 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ | ਇਹ ਜਾਣਕਾਰੀ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਸਰਬਸੰਮਤੀ ਨਾਲ ਚੁਣੀਆਂ 33 ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਤਕਸੀਮ ਕਰਨ ਮੌਕੇ ਦਿੱਤੀ ਗਈ | ਉਨ੍ਹਾਂ ਪਿੰਡ ਵਾਸੀਆਂ ਅਤੇ ਚੁਣੀਆਂ ਪੰਚਾਇਤਾਂ ਨੂੰ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਹਰੇਕ ਪੰਚਾਇਤ ਦੇ ਖਾਤੇ ਵਿਚ ਸਿੱਧੇ ਤੌਰ 'ਤੇ 5-5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਦੀ ਵਰਤੋਂ ਪਿੰਡਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਲਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਰਕਮ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਗਲੀਆਂ-ਨਾਲੀਆਂ, ਸਫ਼ਾਈ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਲਈ ਸਥਾਨਕ ਤਰਜੀਹਾਂ ਦੇ ਆਧਾਰ 'ਤੇ ਖ਼ਰਚ ਕੀਤੀ ਜਾਵੇਗੀ | ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਗਰਾਂਟ ਪਿੰਡਾਂ ਦੇ ਵਿਕਾਸ ਨੂੰ ਤੇਜ਼ੀ ਦੇਵੇਗੀ ਅਤੇ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਵਿਕਾਸ ਦਾ ਲਾਭ ਸਭ ਨੂੰ ਮਿਲੇ | ਇਸ ਮੌਕੇ ਮੌਜੂਦ ਪੰਚਾਂ ਅਤੇ ਸਰਪੰਚਾਂ ਨੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਰਕਮ ਪਿੰਡਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਵੇਗੀ ਅਤੇ ਇਹ ਸਨਮਾਨ ਉਨ੍ਹਾਂ ਨੂੰ ਅਗਾਂਹ ਵੀ ਇੱਕਜੁੱਟ ਹੋ ਕੇ ਪਿੰਡ ਦੀ ਤਰੱਕੀ ਲਈ ਕੰਮ ਕਰਨ ਲਈ ਪ੍ਰੇਰਿਤ ਕਰੇਗਾ | ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਭਾਕਿਯੂ ਕਾਦੀਆਂ ਦੀ ਪਿੰਡ ਜੀਵਾਂ ਅਰਾਈਾ ਵਿਖੇ ਮੀਟਿੰਗ <br/> ਅਗਲੀ ਖ਼ਬਰ ਇਕ ਨਜ਼ਰ ਏਧਰ ਵੀ... ਮਾਨਸਾ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।