30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ <br/>

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਮੱਲਾਂਵਾਲਾ ਦੇ ਪ੍ਰਧਾਨ ਰਸ਼ਪਾਲ ਸਿੰਘ ਗੱਟਾ ਬਾਦਸ਼ਾਹ ਪਿੰਡਾਂ 'ਚ ਮੀਟਿੰਗ ਕਰਨ ਸਮੇਂ | ਤਸਵੀਰ-ਬਲਬੀਰ ਸਿੰਘ ਜੋਸਨ <br/> 20-02-2026
ਮੱਲਾਂਵਾਲਾ, 19 ਫਰਵਰੀ (ਬਲਬੀਰ ਸਿੰਘ ਜੋਸਨ, (ਗੁਰਦੇਵ ਸਿੰਘ/ਸੁਰਜਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਮੱਲਾਂਵਾਲਾ ਦੇ ਪ੍ਰਧਾਨ ਰਛਪਾਲ ਸਿੰਘ ਗੱਟਾ ਬਾਦਸ਼ਾਹ ਦੀ ਅਗਵਾਈ ਹੇਠ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਨ੍ਹਾਂ ਮੀਟਿੰਗਾਂ ਸਬੰਧੀ ਜ਼ੋਨ ਪ੍ਰਧਾਨ ਰਸ਼ਪਾਲ ਸਿੰਘ ਗੱਟਾ ਬਾਦਸ਼ਾਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 78 ਸਾਲ ਤੋ ਪੰਜਾਬ ਵਿਚ ਚੱਲ ਰਹੀਆਂ ਸਰਕਾਰਾਂ ਨੇ ਕਦੀ ਵੀ ਕਿਸਾਨ ਮਜ਼ਦੂਰ ਅਤੇ ਆਮ ਲੋਕਾਂ ਪ੍ਰਤੀ ਕਦੀ ਵੀ ਨੀਤੀਆਂ ਨਹੀਂ ਲਿਆਏ ਸਭ ਨੇ ਕਾਰਪੋਰੇਟ ਪੱਖੀ ਨੀਤੀਆਂ 'ਤੇ ਕੰਮ ਕੀਤਾ ਹੈ | ਸਗੋਂ ਜੇ ਕਿਸਾਨ ਮਜ਼ਦੂਰ ਨੇ ਸੰਘਰਸ਼ ਕਰਕੇ ਆਪਣੇ ਹੱਕਾਂ ਦੀ ਗੱਲ ਕਰਦੇ ਨੇ ਅਤੇ ਸਰਕਾਰ ਤਸ਼ੱਦਦ ਕਰਦੀ ਹੈ ਜੋ ਕਿ ਦੇਸ਼ ਦੇ ਸੰਵਿਧਾਨ ਦੇ ਉਲਟ ਹੈ | ਕਿਸਾਨ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਕੇਂਦਰ ਸਰਕਾਰ ਨੂੰ ਘੇਰਨ ਦਿੱਲੀ ਚੱਲੇ ਸਨ, ਪਰ ਪੰਜਾਬ ਸਰਕਾਰ ਨੇ ਸ਼ੰਭੂ ਖਨੋਰੀ ਬਾਰਡਰ ਅਤੇ ਵੱਡੀਆਂ ਫੋਰਸਾਂ ਲਾ ਕੇ ਅੰਨੇ੍ਹ ਵਾਹ ਲਾਠੀ ਚਾਰਜ ਅੱਥਰੂ ਗੈਸ ਦੇ ਗੋਲੇ ਸਿੱਧੀਆਂ ਗੋਲੀਆਂ ਚਲਾਈਆਂ ਸਨ | ਜਿਸ ਵਿਚ 21 ਸਾਲ ਦਾ ਨੌਜਵਾਨ ਸ਼ੁਭਕਰਨ ਸਿੰਘ ਪਿੰਡ ਬੱਲ੍ਹੋ ਸ਼ਹੀਦ ਕੀਤਾ ਅਤੇ ਸੈਂਕੜੇ ਕਿਸਾਨ ਮਜ਼ਦੂਰ ਫੱਟੜ ਕੀਤੇ ਗਏ | ਕਿਸਾਨ ਆਗੂਆਂ ਨੇ ਕਿਹਾ ਸਰਕਾਰਾਂ ਜਿਨ੍ਹਾਂ ਮਰਜ਼ੀ ਤਸ਼ੱਦਦ ਕਰ ਲੈਣ ਪਰ ਕਿਸਾਨ ਮਜ਼ਦੂਰ ਨੌਜਵਾਨ ਵਿਦਿਆਰਥੀ ਪੱਤਰਕਾਰ ਆਦਿ ਭਾਈਚਾਰੇ ਆਪਣੇ ਹੱਕਾਂ ਲਈ ਸੰਘਰਸ਼ਾਂ ਤੋਂ ਪਿੱਛੇ ਨਹੀਂ ਹਟਾਂਗੇ | 21 ਫਰਵਰੀ ਨੂੰ ਫ਼ਿਰੋਜ਼ਪੁਰ ਦੀ ਦਾਣਾ ਮੰਡੀ ਵਿਚ ਬੀਬੀਆਂ ਬੱਚਿਆਂ ਸਮੇਤ ਕਿਸਾਨ ਮਜ਼ਦੂਰ ਬਹੁਤ ਵੱਡਾ ਇਕੱਠ ਕਰਕੇ ਸ਼ਹੀਦ ਸ਼ੁਭਕਰਨ ਸਿੰਘ ਅਤੇ ਫੱਟੜ ਕਿਸਾਨਾਂ ਮਜ਼ਦੂਰਾਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਕਰਨਗੇ | ਇਸ ਮੌਕੇ ਕਿਸਾਨ ਆਗੂ ਹਰਦੀਪ ਸਿੰਘ ਆਸਿਫ਼ ਵਾਲਾ, ਜੋਗਾ ਸਿੰਘ ਵੱਟੂ ਭੱਟੀ, ਬਲਵੀਰ ਸਿੰਘ ਗੱਟਾ, ਬੋਹੜ ਸਿੰਘ, ਦਲਜੀਤ ਸਿੰਘ, ਬਲਕਾਰ ਸਿੰਘ, ਬੋਹੜ ਸਿੰਘ ਫ਼ੌਜੀ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਹਰਦੀਪ ਹਸਪਤਾਲ ਜ਼ੀਰਾ ਵਿਖੇ ਚੌਥਾ ਖ਼ੂਨਦਾਨ ਕੈਂਪ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।