04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਰੈਲੀ ਦੌਰਾਨ ਹੀਰੋ ਲਈ ਜਨਮੇਜਾ ਸਿੰਘ ਸੇਖੋਂ ਨੇ ਟਿਕਟ ਦੇਣ ਦਾ ਕੀਤਾ ਐਲਾਨ

ਅਜੀਤ ਡੈਸਕ 21-02-2026
ਜ਼ੀਰਾ, 20 ਫਰਵਰੀ (ਰਜਨੀਸ਼ ਕਥੂਰੀਆ)-'ਪੰਜਾਬ ਬਚਾਓ' ਮੁਹਿੰਮ ਦੇ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਨਾਜ ਮੰਡੀ ਜ਼ੀਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੇ ਹੱਕ ਵਿਚ ਕੀਤੀ ਰੈਲੀ ਦੇ ਦੌਰਾਨ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਆਪਣੇ ਸੰਬੋਧਨ ਦੇ ਦੌਰਾਨ ਸਪੱਸ਼ਟ ਕੀਤਾ ਕਿ ਅਗਲੇ ਸਾਲ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਦੌਰਾਨ ਹਲਕਾ ਜ਼ੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਹੀ ਹੋਣਗੇ | ਉਨ੍ਹਾਂ ਕਿਹਾ ਕਿ ਕੁਝ ਵਿਅਕਤੀਆਂ ਵਲੋਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਅਟਕਲਾਂ 'ਤੇ ਵਿਸ਼ਵਾਸ ਨਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹੀ ਚੋਣਾਂ ਦੇ ਦੌਰਾਨ ਪਾਰਟੀ ਦੇ ਉਮੀਦਵਾਰ ਹੁੰਦੇ ਹਨ |

ਪਿਛਲੀ ਖ਼ਬਰ ਹਥਿਆਰ ਲਾਇਸੈਂਸ ਮਾਮਲੇ 'ਤੇ ਸਰਪੰਚਾਂ ਨੇ ਡੀ.ਸੀ. ਦਫ਼ਤਰ ਦੇ ਬਾਹਰ ਲਗਾਇਆ ਧਰਨਾ <br/> ਅਗਲੀ ਖ਼ਬਰ ਸ਼ੈਲਰ 'ਚ ਕੰਮ ਕਰਕੇ ਅਕਾਊਾਟੈਂਟ ਨੂੰ ਅਗਵਾ ਕਰਨ 'ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।