03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਡੀ.ਐੱਸ.ਪੀ. ਰਾਜਵੀਰ ਸਿੰਘ ਨੇ ਨਾਕਾਬੰਦੀ ਕਰਕੇ ਕੀਤੀ ਵਾਹਨਾਂ ਦੀ ਚੈਕਿੰਗ <br/>

ਬੱਤੀਆਂ ਵਾਲੇ ਚੌਕ ਵਿਖੇ ਨਾਕਾਬੰਦੀ ਕਰਕੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕਰਦੇ ਹੋਏ ਡੀ. ਐੱਸ. ਪੀ. ਰਾਜਵੀਰ ਸਿੰਘ ਤੇ ਪੁਲਿਸ ਮੁਲਾਜ਼ਮ | ਤਸਵੀਰ : ਕਪਿਲ ਕੰਧਾਰੀ <br/> 21-02-2026
ਗੁਰੂਹਰਸਹਾਏ, 20 ਫਰਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਵਿਚ ੳੱੁਚ ਅਧਿਕਾਰੀਆਂ ਦੀਆਂ ਹਦਾਇਤਾਂ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ | ਇਸ ਦੇ ਤਹਿਤ ਡੀ. ਐੱਸ. ਪੀ. ਰਾਜਵੀਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਬੱਤੀਆਂ ਵਾਲੇ ਚੌਕ ਵਿਖੇ ਵਿਸ਼ੇਸ਼ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਹਰ ਇਕ ਵਾਹਨ ਦੀ ਬਰੀਕੀ ਨਾਲ ਜਾਚ ਕੀਤੀ ਗਈ | ਨਾਕਾਬੰਦੀ ਦੌਰਾਨ ਪੁਲਿਸ ਮੁਲਾਜ਼ਮਾਂ ਵਲੋਂ ਦੋਪਹੀਆ ਤੇ ਚਾਰ ਪਹੀਆਂ ਵਾਹਨਾਂ ਦੇ ਦਸਦਾਵੇਜ ਚੈੱਕ ਕੀਤੇ ਗਏ ਅਤੇ ਸ਼ੱਕੀ ਵਾਹਨਾਂ ਦੀ ਤਲਾਸ਼ੀ ਵੀ ਲਈ ਗਈ ਅਤੇ ਬਿਨਾਂ ਕਾਗ਼ਜ਼ਾਤ ਵਾਲੇ ਵਾਹਨਾਂ ਦੇ ਚਲਾਨ ਵੀ ਕੀਤੇ ਗਏ | ਇਸ ਮੌਕੇ ਡੀ. ਐੱਸ. ਪੀ. ਰਾਜਵੀਰ ਸਿੰਘ ਨੇ ਕਿਹਾ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਸ਼ਹਿਰ 'ਚ ਕਾਨੂੰਨ ਵਿਵਸਥਾ ਬਣਾਈ ਰੱਖਣ ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਨਾਕਾਬੰਦੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ 'ਚ ਵੀ ਸਮੇਂ-ਸਮੇਂ 'ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾਵੇਗੀ, ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਿਆ ਜਾ ਸਕੇ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਵਾਹਨਾਂ ਦੇ ਪੂਰੇ ਕਾਗ਼ਜ਼ਾਤ ਨਾਲ ਰੱਖਣ ਤੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ |

ਪਿਛਲੀ ਖ਼ਬਰ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ 20 ਲੱਖ ਦੀ ਮਾਰੀ ਠੱਗੀ <br/> ਅਗਲੀ ਖ਼ਬਰ ਹਥਿਆਰ ਲਾਇਸੈਂਸ ਮਾਮਲੇ 'ਤੇ ਸਰਪੰਚਾਂ ਨੇ ਡੀ.ਸੀ. ਦਫ਼ਤਰ ਦੇ ਬਾਹਰ ਲਗਾਇਆ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।