03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਮੁਕੱਦਮਾ ਦਰਜ

ਅਜੀਤ ਡੈਸਕ 21-02-2026
ਮਮਦੋਟ, 20 ਫਰਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਵਿਖੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਮੁਕੱਦਮਾ ਦਰਜ ਕੀਤਾ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕਰਨੈਲ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਪਿੰਡ ਦਿਲਾ ਰਾਮ ਨੇ ਦੱਸਿਆ ਕਿ ਜਸਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਘੁਬਾਇਆ ਥਾਣਾ ਜਲਾਲਾਬਾਦ ਜ਼ਿਲ੍ਹਾ ਫ਼ਾਜ਼ਿਲਕਾ, ਸੋਨੂੰ ਪੁੱਤਰ ਗੁਰਮੀਤ, ਹਰਭਜਨ ਸਿੰਘ ਪੁੱਤਰ ਬਲਬੀਰ ਸਿੰਘ ਅਤੇ ਜਸਪਾਲ ਸਿੰਘ ਪੁੱਤਰ ਨਿਰਮਲ ਸਿੰਘ ਵਾਸੀਆਨ ਪਿੰਡ ਅੰਮਿ੍ਤਪੁਰ ਥਾਣਾ ਤਲਵੰਡੀ ਚੌਧਰੀਆਂ ਜ਼ਿਲ੍ਹਾ ਕਪੂਰਥਲਾ ਵਲੋਂ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ 10 ਲੱਖ 60 ਹਜ਼ਾਰ ਰੁਪਏ ਲੈ ਕੇ ਲੜਕੇ ਨੂੰ ਵਿਦੇਸ਼ ਨਾ ਭੇਜ ਕੇ ਧੋਖਾਧੜੀ ਕੀਤੀ ਹੈ | ਇਸ ਸੰਬੰਧੀ ਮਾਮਲੇ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਕਰਨੈਲ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਉਕਤ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦੀਆਂ ਧਰਾਵਾਂ ਤਹਿਤ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ ਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ |

ਪਿਛਲੀ ਖ਼ਬਰ ਨਵੀਂ ਦਿੱਲੀ ਦੇ ਰਾਸ਼ਟਰੀ ਮੰਚ 'ਤੇ ਫ਼ਿਰੋਜ਼ਪੁਰ ਦੀ ਗੂੰਜ <br/> ਅਗਲੀ ਖ਼ਬਰ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਤਰੱਕੀ ਵੱਲ ਵੱਧ ਰਿਹਾ-ਦਰਸ਼ਨ ਸਿੰਘ ਗਰੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।