03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

23 ਦੀ ਮੀਟਿੰਗ 'ਚ ਅਧਿਆਪਕ ਮੰਗਾਂ ਦਾ ਹੱਲ ਨਾ ਨਿਕਲਿਆ ਤਾਂ ਕੀਤਾ ਜਾਵੇਗਾ ਸੂਬਾ ਪੱਧਰੀ ਸੰਘਰਸ਼-ਗਲੋਟੀ <br/>

ਗੱਲਬਾਤ ਕਰਦੇ ਹੋਏ ਜਾਣਕਾਰੀ ਦਿੰਦੇ ਹੋਏ ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ | ਤਸਵੀਰ : ਮਨਪ੍ਰੀਤ ਸਿੰਘ ਸੰਧੂ <br/> 21-02-2026
ਖੋਸਾ ਦਲ ਸਿੰਘ, 20 ਫਰਵਰੀ (ਮਨਪ੍ਰੀਤ ਸਿੰਘ ਸੰਧੂ)-ਪਿਛਲੇ 13 ਸਾਲਾਂ ਤੋਂ ਆਦਰਸ਼ ਸਕੂਲਾਂ ਵਿਚ ਪੜ੍ਹਾ ਰਹੇ ਅਧਿਆਪਕ ਤਨਖ਼ਾਹ 'ਚ ਵਾਧੇ ਨੂੰ ਲੈ ਕੇ ਪੰਜਾਬ ਸਰਕਾਰ ਦੀ ਬੇਰੁਖ਼ੀ ਦਾ ਸ਼ਿਕਾਰ ਹੋ ਰੋਸ ਵਿਚ ਬੈਠੇ ਹਨ ਅਤੇ 23 ਫਰਵਰੀ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਮੰਗਾਂ ਪੂਰੀਆਂ ਨਾ ਹੋਣ 'ਤੇ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਦੇ ਰੌਂਅ 'ਚ ਹਨ | ਇਹ ਜਾਣਕਾਰੀ ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਤੇ ਸੂਬਾ ਸਕੱਤਰ ਸੁਖਦੀਪ ਕੌਰ ਸਰਾਂ ਨੇ ਪੱਤਰਕਾਰਾਂ ਨੂੰ ਦਿੰਦਿਆਂ ਦੱਸਿਆ ਕਿ ਜਥੇਬੰਦੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਲੈ ਕੇ ਸਮੂਹ ਕੈਬਨਿਟ ਮੰਤਰੀਆਂ ਦੇ ਨਾਲ ਅਣਗਿਣਤ ਮੀਟਿੰਗਾਂ ਕਰ ਚੁੱਕੀਆਂ ਹਨ, ਪਰ ਅਫ਼ਸੋਸ ਉਨ੍ਹਾਂ ਦੀ ਤਨਖ਼ਾਹ 'ਚ ਕੋਈ ਵਾਧਾ ਨਹੀਂ ਹੋਇਆ ਤੇ ਨਾ ਹੀ ਇੰਕਰੀਮੈਂਟ ਲੱਗਾ | ਉਨ੍ਹਾਂ ਦੱਸਿਆ ਕਿ 14 ਅਗਸਤ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਮੀਟਿੰਗ ਵਿਚ ਉਨ੍ਹਾਂ ਵਲੋਂ ਭਰੋਸਾ ਦਿੱਤਾ ਗਿਆ ਕਿ ਜਲਦੀ ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੂੰ ਮਾਣ ਸਰਕਾਰ ਵਲੋਂ ਤੋਹਫ਼ਾ ਦਿੱਤਾ ਜਾ ਰਿਹਾ, ਪਰ ਸਮਾਂ ਬੀਤਣ ਬਾਅਦ ਇਹ ਇਕ ਕੋਝੇ ਮਜ਼ਾਕ ਤੋਂ ਸਿਵਾਏ ਕੁੱਝ ਨਹੀਂ ਸੀ | ਜਥੇਬੰਦੀ ਆਗੂਆਂ ਨੇ ਦੱਸਿਆ ਕਿ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨਾਲ 23 ਫਰਵਰੀ ਨੂੰ ਇਕ ਮੀਟਿੰਗ ਰੱਖੀ ਗਈ ਹੈ, ਜੇਕਰ ਰੱਖੀ ਗਈ ਮੀਟਿੰਗ 'ਚ ਮੰਗਾਂ ਦਾ ਹੱਲ ਨਾ ਨਿਕਲਿਆ ਤਾਂ ਜਥੇਬੰਦੀ ਵਲੋਂ ਸੂਬਾ ਪੱਧਰ 'ਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਸੂਬਾ ਪ੍ਰਧਾਨ ਜਸਵੀਰ ਗਲੋਟੀ, ਸੂਬਾ ਸਕੱਤਰ ਸੁਖਦੀਪ ਕੌਰ ਸਰਾਂ, ਮੈਡਮ ਮੀਨੂੰ ਬਾਲਾ ਮੀਤ ਪ੍ਰਧਾਨ, ਮੈਡਮ ਓਮਾ ਮਾਧਵੀ, ਚੰਦਰਸ਼ੇਖਰ ਸ਼ੁਭਕਰਨ ਦੀਪ ਅਰੋੜਾ ਮਨਮੋਹਨ ਸਿੰਘ, ਗੁਰਜਿੰਦਰ ਸਿੰਘ, ਗੁਰਜੀਤ ਸਿੰਘ ਚਾਹਿਲ, ਅੰਮਿ੍ਤ ਪਾਲ ਸਿੰਘ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਕੁਲਵਿੰਦਰ ਕੌਰ, ਪਵਨ ਕੁਮਾਰ, ਕੁਲਵਿੰਦਰ ਕੌਰ, ਗੁਰਚਰਨ ਸਿੰਘ, ਸੁਖਚੈਨ ਸਿੰਘ, ਅਮਨ ਖ਼ਾਨ, ਸਵਰਨਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ ਜੈਨੇਸਿਸ ਡੈਂਟਲ ਕਾਲਜ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ <br/> ਅਗਲੀ ਖ਼ਬਰ ਨਵੀਂ ਦਿੱਲੀ ਦੇ ਰਾਸ਼ਟਰੀ ਮੰਚ 'ਤੇ ਫ਼ਿਰੋਜ਼ਪੁਰ ਦੀ ਗੂੰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।