01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ 'ਚ ਮੁੱਦਕੀ ਖੇਤਰ ਦੇ ਆਗੂਆਂ ਦੀ ਹੋਈ ਚੋਣ

ਅਜੀਤ ਡੈਸਕ 21-02-2026
ਮੁੱਦਕੀ, 20 ਫਰਵਰੀ (ਭਾਰਤ ਭੂਸ਼ਨ ਅਗਰਵਾਲ)-ਵਿਧਾਨ ਸਭਾ ਚੋਣਾਂ ਦੌਰਾਨ 2027 ਦੇ ਮੱਦੇਨਜ਼ਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਜਥੇਬੰਦਕ ਢਾਂਚੇ ਦੇ ਕੀਤੇ ਜਾ ਰਹੇ ਵਿਸਥਾਰ ਤਹਿਤ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਵਲੋਂ ਜਾਰੀ ਕੀਤੀ ਸੂਚੀ ਵਿਚ ਫ਼ਕੀਰ ਚੰਦ ਅਗਰਵਾਲ, ਸੁਰਿੰਦਰ ਕੁਮਾਰ ਚਾਵਲਾ, ਸਤੀਸ਼ ਕੁਮਾਰ, ਗੁਰਜੰਟ ਸਿੰਘ ਬਾਸੀ, ਹਰਬੰਸ ਸਿੰਘ ਜੈਦ, ਬਲਵਿੰਦਰ ਸਿੰਘ ਬਰਾੜ ਸਾਬਕਾ ਐਮ.ਸੀ, ਮਹਾਂਬੀਰ ਸਿੰਘ ਭੁੱਚੋਕਾ, ਮੁਖ਼ਤਿਆਰ ਸਿੰਘ ਭਾਣੇ ਵਾਲਾ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਦੀ ਨਿਯੁਕਤੀ ਨਾਲ ਮੁੱਦਕੀ ਖੇਤਰ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਅਕਾਲੀ ਵਰਕਰਾਂ 'ਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ | ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜੁਗਿੰਦਰ ਸਿੰਘ ਜਿੰਦੂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਵਲੋਂ ਸੌਂਪੀ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਚੜ੍ਹਦੀ ਕਲਾ ਲਈ ਅੱਗੇ ਤੋਂ ਹੋਰ ਵੀ ਵੱਧ-ਚੜ੍ਹ ਕੇ ਕੰਮ ਕਰਨਗੇ |

ਪਿਛਲੀ ਖ਼ਬਰ ਕਾਂਗਰਸ ਸਰਪੰਚਾਂ ਦੇ ਹੱਕਾਂ ਵਿਚ ਖੜ੍ਹੀ, ਡੀ.ਸੀ. ਦਫ਼ਤਰ ਅੱਗੇ ਧਰਨੇ 'ਚ ਕੀਤੀ ਸ਼ਮੂਲੀਅਤ-ਆਸ਼ੂ ਬੰਗੜ <br/> ਅਗਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵਿਮਨ ਵਿਖੇ ਕੌਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਰਾਸ਼ਟਰੀ ਵੈਬੀਨਾਰ ਦਾ ਆਯੋਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।