01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਕਾਂਗਰਸ ਸਰਪੰਚਾਂ ਦੇ ਹੱਕਾਂ ਵਿਚ ਖੜ੍ਹੀ, ਡੀ.ਸੀ. ਦਫ਼ਤਰ ਅੱਗੇ ਧਰਨੇ 'ਚ ਕੀਤੀ ਸ਼ਮੂਲੀਅਤ-ਆਸ਼ੂ ਬੰਗੜ <br/>

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਰਵਿੰਦ ਕੁਮਾਰ ਨੂੰ ਮੰਗ-ਪੱਤਰ ਸੌਂਪਦੇ ਹੋਏ ਆਸ਼ੂ ਬੰਗੜ ਤੇ ਸਰਪੰਚ ਯੂਨੀਅਨ ਦੇ ਆਗੂ | ਅਜੀਤ ਤਸਵੀਰ <br/> 21-02-2026
ਫ਼ਿਰੋਜ਼ਪੁਰ, 20 ਫਰਵਰੀ (ਸੁਖਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸਰਪੰਚ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ | ਇਸ ਮੌਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਧਰਨੇ 'ਚ ਸ਼ਮੂਲੀਅਤ ਕਰਦੇ ਹੋਏ ਪਿੰਡਾਂ ਦੇ ਚੁਣੇ ਨੁਮਾਇੰਦਿਆਂ ਦੀ ਆਵਾਜ਼ ਬੁਲੰਦ ਕੀਤੀ | ਅਮਰਦੀਪ ਸਿੰਘ ਆਸ਼ੂ ਬੰਗੜ ਨੇ ਸਰਪੰਚ ਯੂਨੀਅਨ ਦੀਆਂ ਤਨਖ਼ਾਹਾਂ ਜਾਰੀ ਕਰਨ ਦੇ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ ਨੂੰ ਮੰਗ-ਪੱਤਰ ਦਿੱਤਾ | ਅਮਰਦੀਪ ਸਿੰਘ ਆਸ਼ੂ ਬੰਗੜ ਨੇ ਕਿਹਾ ਕਿ ਸਰਪੰਚ ਪਿੰਡ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਤਨਖ਼ਾਹਾਂ ਰੋਕਣਾ ਸਰਾਸਰ ਨਾ ਇਨਸਾਨੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਸਰਪੰਚਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਦੋਸ਼ ਲਗਾਇਆ ਹੈ ਕਿ ਪਿੰਡਾਂ ਦੇ ਵਿਕਾਸ ਲਈ ਕੰਮ ਕਰਨ ਵਾਲੇ ਚੁਣੇ ਪ੍ਰਤੀਨਿਧੀਆਂ ਨੂੰ ਆਰਥਿਕ ਤੌਰ ਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਲੋਕਤੰਤਰ ਦੇ ਖ਼ਿਲਾਫ਼ ਹੈ | ਕਾਂਗਰਸ ਪਾਰਟੀ ਹਰ ਵਰਗ ਦੇ ਹੱਕ ਲਈ ਡਟ ਕੇ ਖੜ੍ਹੀ ਹੈ ਤੇ ਸਰਪੰਚਾਂ ਦੇ ਹੱਕ ਮਿਲਣ ਤੱਕ ਇਹ ਲੜਾਈ ਜਾਰੀ ਰਹੇਗੀ | ਧਰਨੇ ਦੌਰਾਨ ਸਰਪੰਚ ਯੂਨੀਅਨ ਦੇ ਆਗੂਆਂ ਨੇ ਵੀ ਆਪਣੀਆਂ ਮੰਗਾਂ ਰੱਖਦਿਆਂ ਚਿਤਾਵਨੀ ਦਿੱਤੀ ਕੀ ਜੇਕਰ ਤਨਖ਼ਾਹਾਂ ਤੁਰੰਤ ਜਾਰੀ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਵੱਡਾ ਸੰਘਰਸ਼ ਕੀਤਾ ਜਾਵੇਗਾ |

ਪਿਛਲੀ ਖ਼ਬਰ ਸੁਖਬੀਰ ਦੀ 24 ਦੀ ਫ਼ਿਰੋਜ਼ਪੁਰ ਰੈਲੀ ਨੂੰ ਲੈ ਕੇ ਅਕਾਲੀ ਵਰਕਰ ਹੋਏ ਪੱਬਾਂ ਭਾਰ-ਧਾਲੀਵਾਲ, ਖੁਰਮੀ ਜਿਊਲਰਜ਼ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ 'ਚ ਮੁੱਦਕੀ ਖੇਤਰ ਦੇ ਆਗੂਆਂ ਦੀ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।