01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਅਮਰੀਕੀ ਸਬਸਿਡੀਆਂ ਨੇ ਕਿਸਾਨੀ ਤੇ ਐੱਸ. ਐੱਸ. ਬੋਰਡ ਦੀਆਂ ਨੀਤੀਆਂ ਨੇ ਪੰਜਾਬ ਦੀ ਜਵਾਨੀ ਰੋਲੀ-ਕਰਨੈਲ ਸਿੰਘ ਪੀਰ ਮੁਹੰਮਦ <br/>

ਅਜੀਤ ਡੈਸਕ 21-02-2026
ਮੱਖੂ, 20 ਫਰਵਰੀ (ਵਰਿੰਦਰ ਮਨਚੰਦਾ)-ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਦੇ ਹਾਲਾਤ ਠੀਕ ਨਹੀਂ ਹਨ, ਜੋ ਅੱਗੇ ਜਾ ਕੇ ਪੰਜਾਬ ਦੇ ਕਿਸਾਨ ਤੇ ਨੌਜਵਾਨਾਂ ਨੂੰ ਹਾਸ਼ੀਏ 'ਤੇ ਧੱਕ ਦੇਵੇਗੀ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਡੂੰਘੀ ਚਿੰਤਾ ਪ੍ਰਗਟਾਈ | ਉਨ੍ਹਾਂ ਨੇ ਕੇਂਦਰ ਅਤੇ ਰਾਜ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਅਮਰੀਕਾ ਵਰਗੇ ਵਿਕਸਿਤ ਦੇਸ਼ ਆਪਣੇ ਕਿਸਾਨਾਂ ਨੂੰ ਅਰਬਾਂ ਡਾਲਰ ਦੀ ਸਬਸਿਡੀ ਦੇ ਕੇ ਭਾਰਤੀ ਮੰਡੀਆਂ ਵਿਚ ਸਸਤਾ ਮਾਲ ਸੁੱਟ ਰਹੇ ਹਨ | ਜੇਕਰ ਅਮਰੀਕੀ ਪੈਦਾਵਾਰ ਬਿਨਾਂ ਕਿਸੇ ਰੋਕ-ਟੋਕ ਦੇ ਭਾਰਤੀ ਮੰਡੀਆਂ ਵਿਚ ਆ ਗਈ ਤਾਂ ਪੰਜਾਬ ਦਾ ਕਿਸਾਨ ਪੂਰੀ ਤਰ੍ਹਾਂ ਰੁਲ ਜਾਵੇਗਾ | ਇਸੇ ਤਰ੍ਹਾਂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐੱਸ. ਐੱਸ. ਬੋਰਡ ਦੀ ਕਾਰਜਪ੍ਰਣਾਲੀ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਕ ਪਾਸੇ ਖੇਤੀ ਘਾਟੇ ਦਾ ਸੌਦਾ ਬਣ ਰਹੀ ਹੈ ਤੇ ਦੂਜੇ ਪਾਸੇ ਸਰਕਾਰੀ ਭਰਤੀਆਂ 'ਚ ਪੰਜਾਬੀ ਨੌਜਵਾਨਾਂ ਨਾਲ ਧੱਕਾ ਹੋ ਰਿਹਾ ਹੈ, ਕਿਉਂਕਿ ਪੰਜਾਬ 'ਚ ਸਰਕਾਰੀ ਨੌਕਰੀ ਲਈ ਭਰਤੀ ਪ੍ਰਕਿਰਿਆ 'ਚ ਪ੍ਰੀਖਿਆ ਸਮੇਂ ਨਾ ਤਾਂ ਪੰਜਾਬੀ ਭਾਸ਼ਾ ਨੂੰ ਪਹਿਲ ਦੇ ਆਧਾਰ 'ਤੇ ਤਰਜੀਹ ਦਿੱਤੀ ਜਾਂਦੀ ਹੈ ਤੇ ਨਾ ਹੀ ਪੰਜਾਬੀ ਨੌਜਵਾਨਾਂ ਨੂੰ ਪੰਜਾਬ ਦਾ ਵਸਨੀਕ ਹੋਣ ਨਾਤੇ ਭਾਸ਼ਾ ਦੇ ਆਧਾਰ 'ਤੇ ਭਰਤੀ ਕੀਤਾ ਜਾਂਦਾ | ਸਗੋਂ ਜ਼ਿਆਦਾਤਰ ਨੌਕਰੀਆਂ ਬਾਹਰਲੇ ਰਾਜਾਂ ਦੇ ਉਮੀਦਵਾਰ ਲੈ ਜਾਂਦੇ ਹਨ, ਜੋ ਪੰਜਾਬ ਦੇ ਨੌਜਵਾਨਾਂ ਨਾਲ ਸਿੱਧਾ ਧੱਕਾ ਹੈ | ਉਨ੍ਹਾਂ ਮੰਗ ਕੀਤੀ ਕਿ ਐੱਸ. ਐੱਸ. ਬੋਰਡ ਰਾਹੀਂ ਹੋਣ ਵਾਲੀ ਹਰ ਭਰਤੀ 'ਚ 80 ਤੋਂ 90 ਫ਼ੀਸਦੀ ਕੋਟਾ ਸਿਰਫ਼ ਪੰਜਾਬ ਦੇ ਪੱਕੇ ਵਸਨੀਕਾਂ ਲਈ ਹੋਣਾ ਚਾਹੀਦਾ ਹੈ | ਪ੍ਰੀਖਿਆਵਾਂ ਵਿਚ ਪੰਜਾਬੀ ਭਾਸ਼ਾ ਨੂੰ ਪਹਿਲੀ ਤਰਜੀਹ ਦਿੱਤੀ ਜਾਵੇ ਤਾਂ ਜੋ ਬਾਹਰਲੇ ਰਾਜਾਂ ਦੇ ਉਮੀਦਵਾਰ ਸਾਡੇ ਨੌਜਵਾਨਾਂ ਦਾ ਹੱਕ ਨਾ ਮਾਰ ਸਕਣ |

ਪਿਛਲੀ ਖ਼ਬਰ ਸਿਟੀਜ਼ਨ ਵੈੱਲਫੇਅਰ ਕੌਂਸਲ ਜਲਾਲਾਬਾਦ ਨੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਤੇ ਖਾਣਾ ਵੰਡਿਆ ਅਗਲੀ ਖ਼ਬਰ ਦਾਸ ਤੇ ਬ੍ਰਾਊਨ ਵਰਲਡ ਸਕੂਲ ਇੰਡੀਆ ਸਕੂਲ ਰੈਂਕਿੰਗ 2025-26 'ਚ ਜ਼ਿਲ੍ਹੇ ਦਾ ਸਰਬੋਤਮ ਸਕੂਲ ਘੋਸ਼ਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।