24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਮੋਟਰਸਾਈਕਲ ਦੀ ਟੱਕਰ 'ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ <br/>

ਮਿ੍ਤਕ ਵੀਰ ਸਿੰਘ ਦੀ ਫਾਈਲ ਫ਼ੋਟੋ | <br/> 22-02-2026
ਮਮਦੋਟ, 21 ਫਰਵਰੀ (ਸੁਖਦੇਵ ਸਿੰਘ ਸੰਗਮ)-ਮਮਦੋਟ ਨੇੜਲੇ ਪਿੰਡ ਫੱਤੇਵਾਲਾ 'ਚ ਦੋ ਮੋਟਰਸਾਈਕਲ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਘਟਨਾ ਸੰਬੰਧੀ ਮਿ੍ਤਕ ਦੇ ਪੱੁਤਰ ਹਰਮੇਸ਼ ਸਿੰਘ ਨੇ ਦੱਸਿਆ ਕਿ 1 ਜਨਵਰੀ 2026 ਨੂੰ ਉਸ ਦਾ ਪਿਤਾ ਵੀਰ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਘਰ ਤੋਂ ਖੇਤ ਵੱਲ ਨੂੰ ਜਾ ਰਿਹਾ ਸੀ ਤਾਂ ਰਸਤੇ ਵਿਚ ਦੋਸ਼ੀ ਕਰਨਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਨੇ ਆਪਣਾ ਤੇਜ਼ ਰਫ਼ਤਾਰ ਮੋਟਰਸਾਈਕਲ ਚਲਾਉਂਦੇ ਹੋਏ ਵੀਰ ਸਿੰਘ 'ਚ ਮਾਰ ਦਿੱਤਾ | ਹਾਦਸੇ ਦੌਰਾਨ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਵੀਰ ਸਿੰਘ ਨੂੰ ਪਰਿਵਾਰ ਦੁਆਰਾ ਇਲਾਜ ਲਈ ਅਮਨਦੀਪ ਹਸਪਤਾਲ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਸੀ, ਜਿਥੇ 20 ਫਰਵਰੀ ਨੂੰ ਉਸ ਦੀ ਇਲਾਜ ਦੇ ਦੌਰਾਨ ਮੌਤ ਹੋ ਗਈ | ਮਮਦੋਟ ਪੁਲਿਸ ਵਲੋਂ ਉਕਤ ਬਿਆਨਾ ਦੇ ਆਧਾਰ 'ਤੇ ਕਰਨਦੀਪ ਸਿੰਘ ਵਾਸੀ ਪਿੰਡ ਮੱਬੋਂ ਕਿ ਦੋਨਾਂ ਤੇਲੂ ਮੱਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਸਰਹੱਦੀ ਚੌਕੀ ਸ਼ਾਮੇ ਕੇ ਨੇੜਿਓਾ ਕਿੱਲੋ ਤੋਂ ਵੱਧ ਹੈਰੋਇਨ ਸਮੇਤ ਦੋ ਕਾਬੂ <br/> ਅਗਲੀ ਖ਼ਬਰ ਹੈਰੋਇਨ ਸਣੇ ਨੌਜਵਾਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।