24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸਰਹੱਦੀ ਚੌਕੀ ਸ਼ਾਮੇ ਕੇ ਨੇੜਿਓਾ ਕਿੱਲੋ ਤੋਂ ਵੱਧ ਹੈਰੋਇਨ ਸਮੇਤ ਦੋ ਕਾਬੂ <br/>

ਅਜੀਤ ਡੈਸਕ 22-02-2026
ਫ਼ਿਰੋਜ਼ਪੁਰ, 21 ਫਰਵਰੀ (ਗੁਰਿੰਦਰ ਸਿੰਘ)-ਕੌਮਾਂਤਰੀ ਸਰਹੱਦ ਪਾਰ ਤੋਂ ਹੁੰਦੀ ਨਸ਼ਿਆਂ ਦੀ ਸਪਲਾਈ ਦੇ ਚੱਲਦਿਆਂ ਬੀ. ਐੱਸ. ਐੱਫ. ਦੇ ਜਵਾਨਾਂ ਵਲੋਂ ਬੀ. ਓ. ਪੀ. ਸ਼ਾਮੇ ਕੇ ਨੇੜਿਓਾ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦੇ ਥਾਣਾ ਸਦਰ ਫਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਉਹ ਸਮੇਤ ਪੁਲਿਸ ਪਾਰਟੀ ਜਲੋ ਕੇ ਮੋੜ ਪਾਸ ਮੌਜੂਦ ਸੀ ਤਾਂ 99 ਬਟਾਲੀਅਨ ਬੀ. ਐਸ. ਐਫ. ਦੇ ਅਸਿਸਟੈਂਟ ਕਮਾਡੈਂਟ ਰਾਜੇਸ਼ ਕੁਮਾਰ ਵਲੋਂ ਸੂਚਨਾ ਮਿਲੀ ਕਿ ਬੀ. ਐੱਸ. ਐੱਫ਼. ਜਵਾਨਾਂ ਵਲੋਂ ਬੀ. ਓ. ਪੀ. ਸ਼ਾਮੇ ਕੇ ਤੋਂ ਜਸਵਿੰਦਰ ਸਿੰਘ ਉਰਫ਼ ਅੰਜੂ ਪੁੱਤਰ ਮਨਜੀਤ ਸਿੰਘ ਵਾਸੀ ਅਲੀ ਕੇ ਥਾਣਾ ਸਦਰ ਫ਼ਿਰੋਜ਼ਪੁਰ ਤੇ ਤਰਸੇਮ ਸਿੰਘ ਪੁੱਤਰ ਮਹਾਂ ਸਿੰਘ ਵਾਸੀ ਗੱਟੀ ਰਾਜੇ ਕੇ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਸਮੇਤ ਪੈਕਿੰਗ ਮੈਟੀਰੀਅਲ (ਜਿਸ ਦਾ ਕੁੱਲ ਵਜ਼ਨ ਇਕ ਕਿੱਲੋ 14 ਗ੍ਰਾਮ) ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮਿਲੀ ਇਤਲਾਹ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਵਲੋਂ ਉਕਤ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਇਸ ਬਰਾਮਦਗੀ ਸੰਬੰਧੀ ਥਾਣਾ ਸਦਰ ਫਿਰੋਜ਼ਪੁਰ ਵਿਖੇ ਉਕਤ ਜਸਵਿੰਦਰ ਸਿੰਘ ਉਰਫ ਅੰਜੂ ਤੇ ਤਰਸੇਮ ਸਿੰਘ ਖ਼ਿਲਾਫ਼ ਧਾਰਾ 21/61/85 ਐੱਨ. ਡੀ. ਪੀ. ਐੱਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ ਕਿਸਾਨ ਮਜ਼ਦੂਰ ਮੋਰਚੇ ਵਲੋਂ ਨੌਜਵਾਨ ਸ਼ਹੀਦ ਸ਼ੁਭਕਰਨ ਸਿੰਘ ਸਮੇਤ ਹੋਰਨਾਂ ਸ਼ਹੀਦਾਂ ਨੂੰ ਯਾਦ ਕਰਦਿਆਂ ਕੀਤੀ ਰੈਲੀ <b... ਅਗਲੀ ਖ਼ਬਰ ਮੋਟਰਸਾਈਕਲ ਦੀ ਟੱਕਰ 'ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।