24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕੇਂਦਰੀ ਜੇਲ੍ਹ ਦੇ ਪਿੱਛੇ ਪਾਰਕਿੰਗ 'ਚ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ <br/>

ਅਜੀਤ ਡੈਸਕ 22-02-2026
ਫ਼ਿਰੋਜ਼ਪੁਰ, 21 ਫਰਵਰੀ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫ਼ਿਰੋਜ਼ਪੁਰ 'ਚ ਕੇਂਦਰੀ ਜੇਲ੍ਹ ਦੇ ਪਿੱਛੇ ਪਾਰਕਿੰਗ ਵਿਚ ਇਕ ਨਸ਼ਾ ਤਸਕਰ ਨੂੰ ਪੰਜ ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਐਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਕੁਲਬੀਰ ਸਿੰਘ ਨੇ ਦੱਸਿਆ ਹੈ ਕਿ ਦੌਰਾਨੇ ਗਸ਼ਤ ਪੁਲਿਸ ਨੂੰ ਭਰੋਸੇਯੋਗ ਇਤਲਾਹ ਮਿਲੀ ਕਿ ਸਲੀਮ ਉਰਫ਼ ਸਲੀਮੀ ਪੁੱਤਰ ਸ਼ਿੰਦਾ ਵਾਸੀ ਬਸਤੀ ਆਵਾ, ਫ਼ਿਰੋਜ਼ਪੁਰ ਸ਼ਹਿਰ, ਜੋ ਨਸ਼ਾ ਕਰਨ ਤੇ ਵੇਚਣ ਦਾ ਆਦੀ ਹੈ, ਇਸ ਵੇਲੇ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੀ ਪਿੱਛੇ ਪਾਰਕਿੰਗ 'ਚ ਹੈਰੋਇਨ ਸਮੇਤ ਖੜ੍ਹਾ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ | ਇਤਲਾਹ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦੇ ਹੋਏ | ਪੁਲਿਸ ਪਾਰਟੀ ਵਲੋਂ ਦੱਸੀ ਗਈ ਥਾਂ 'ਤੇ ਰੇਡ ਕੀਤੀ ਗਈ | ਰੇਡ ਦੌਰਾਨ ਪੁਲਿਸ ਨੇ ਮੁਲਜ਼ਮ ਸਲੀਮ ਨੂੰ ਮੌਕੇ 'ਤੇ ਕਾਬੂ ਕੀਤਾ ਅਤੇ ਤਲਾਸ਼ੀ ਲਈ | ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਮੌਕੇ 'ਤੇ ਕਾਨੂੰਨੀ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ |

ਪਿਛਲੀ ਖ਼ਬਰ ਕੇਂਦਰੀ ਜੇਲ੍ਹ ਦੇ ਪਿੱਛੇ ਪਾਰਕਿੰਗ 'ਚ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਭਾਰਤ ਨੂੰ ਆਜ਼ਾਦ ਕਰਵਾਉਣ ਵਾਲੀ ਸਿੱਖ ਕੌਮ ਦੇ ਯੋਧੇ ਜੇਲ੍ਹਾਂ 'ਚ ਕਿਉਂ ਬੰਦ ਹਨ-ਸਭਰਾ, ਢਿੱਲੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।