25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ <br/>

ਅਜੀਤ ਡੈਸਕ 22-02-2026
ਮੱਖੂ, 21 ਫਰਵਰੀ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਮੱਖੂ ਦੀ ਮੀਟਿੰਗ ਬਲਾਕ ਪ੍ਰਧਾਨ ਦਲਜੀਤ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਸਿੱਧੂ ਪੰਜਾਬੀ ਵੈਸ਼ਨੋ ਢਾਬਾ ਨਜ਼ਦੀਕ ਗੁਰਦੁਆਰਾ ਲੋਹ ਲੰਗਰ ਸ਼ੀਂਹਾਪਾੜੀ ਵਿਖੇ ਹੋਈ | ਇਸ ਮੀਟਿੰਗ ਦੌਰਾਨ ਬਲਾਕ ਮੱਖੂ ਦੇ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ ਅਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਦਲਜੀਤ ਸਿੰਘ ਬੁੱਟਰ ਨੇ ਅਮਰੀਕਾ ਭਾਰਤ ਦੇ ਵਪਾਰ ਸਮਝੌਤੇ ਦਾ ਵਿਰੋਧ ਕਰਦਿਆਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨਾਲ ਵਪਾਰ ਸਮਝੌਤਾ ਕਰਕੇ ਅਮਰੀਕਾ ਦਾ ਸਮਾਨ ਭਾਰਤ ਦੀਆਂ ਮੰਡੀਆਂ ਵਿਚ ਵਿਕੇਗਾ | ਉਨ੍ਹਾਂ ਕਿਹਾ ਕਿ ਜੇਕਰ ਇਹ ਸਮਝੌਤੇ ਨਾਲ ਕਿਸਾਨਾਂ ਨੂੰ ਨੁਕਸਾਨ ਪਹੁੰਚਿਆ ਤਾਂ ਅਸੀਂ ਫਿਰ ਸੰਯੁਕਤ ਕਿਸਾਨ ਮੋਰਚੇ ਦੇ ਝੰਡੇ ਹੇਠ ਵੱਡਾ ਅੰਦੋਲਨ ਆਰੰਭ ਦੇਵਾਂਗੇ, ਕਿਉਂਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਰਕਾਰਾਂ ਇਸ ਨੂੰ ਕਮਜ਼ੋਰ ਕਰਨ 'ਤੇ ਲੱਗੀਆਂ ਹੋਈਆਂ ਹਨ ਜੋ ਅਸੀਂ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਾਂਗੇ | ਉਨ੍ਹਾਂ ਕਿਹਾ ਕਿ ਪਿਛਲੇ ਸਾਲ ਆਏ ਹੜ੍ਹ ਦੌਰਾਨ ਕਿਸਾਨਾਂ ਦੇ ਟਰਾਂਸਫ਼ਾਰਮਰ ਖੰਭੇ ਤਾਰਾਂ ਆਦਿ ਦਾ ਵੱਡਾ ਨੁਕਸਾਨ ਹੋਇਆ ਸੀ | ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਵਲੋਂ ਅਜੇ ਵੀ ਕਈਆਂ ਕਿਸਾਨਾਂ ਦੀਆਂ ਮੋਟਰਾਂ ਅਤੇ ਬਿਜਲੀ ਦਾ ਪ੍ਰਬੰਧ ਨਹੀਂ ਕੀਤਾ ਗਿਆ | ਅਸੀਂ ਪ੍ਰੇਮ ਸਹਿਤ ਬਿਜਲੀ ਵਿਭਾਗ ਨੂੰ ਅਪੀਲ ਕਰਦੇ ਹਾਂ ਕਿ ਇਨ੍ਹਾਂ ਕਿਸਾਨਾਂ ਦੀਆਂ ਮੋਟਰਾਂ ਤੇ ਜਲਦ ਬਿਜਲੀ ਬਹਾਲ ਕੀਤੀ ਜਾਵੇ ਨਹੀਂ ਤਾਂ ਅਸੀਂ ਜੇਕਰ ਕੋਈ ਐਕਸ਼ਨ ਕੀਤਾ ਤਾਂ ਇਸ ਦੀ ਜ਼ਿੰਮੇਵਾਰੀ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ | ਇਸ ਮੀਟਿੰਗ 'ਚ ਬਲਾਕ ਮੱਖੂ ਦੇ ਪ੍ਰਧਾਨ ਦਲਜੀਤ ਸਿੰਘ ਬੁੱਟਰ ਤੋਂ ਇਲਾਵਾ ਬਲਜਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਨੰਬਰਦਾਰ ਸਲਵਿੰਦਰ ਸਿੰਘ ਘੁੱਦੂਵਾਲਾ ਵਿੱਤ ਸਕੱਤਰ ਬਲਾਕ ਮੱਖੂ, ਪਲਵਿੰਦਰ ਸਿੰਘ, ਹਰਦੀਪ ਸਿੰਘ ਸਰਪੰਚ ਰਾਜਵੀਰ ਸਿੰਘ ਤੁੰਗ, ਬੋਹੜ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸੇਂਟ ਰਾਊ ਦਾਸ ਗੁਰੂਕੁਲ ਗੋਲੂ ਕੇ ਵਿਖੇ ਲਗਾਈ ਵਿਗਿਆਨ ਮਾਡਲ ਪ੍ਰਦਰਸ਼ਨੀ <br/> ਅਗਲੀ ਖ਼ਬਰ ਕੇਂਦਰੀ ਜੇਲ੍ਹ ਦੇ ਪਿੱਛੇ ਪਾਰਕਿੰਗ 'ਚ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।