27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

'ਟੈੱਟ' ਦੇ ਵਿਰੋਧ 'ਚ ਅਧਿਆਪਕਾਂ ਵਲੋਂ ਤਿੱਖੇ ਸੰਘਰਸ਼ ਦਾ ਐਲਾਨ <br/>

ਟੈੱਟ ਦੇ ਵਿਰੋਧ ਵਿਚ ਸੰਘਰਸ਼ ਦਾ ਐਲਾਨ ਕਰਨ ਮੌਕੇ ਇਕੱਤਰ ਫ਼ਿਰੋਜ਼ਪੁਰ ਦੇ ਅਧਿਆਪਕ | ਤਸਵੀਰ-ਗੁਰਿੰਦਰ ਸਿੰਘ <br/> 22-02-2026
ਫ਼ਿਰੋਜ਼ਪੁਰ, 21 ਫਰਵਰੀ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ 7 ਫਰਵਰੀ 2026 ਨੂੰ ਜਾਰੀ ਕੀਤੇ ਗਏ ਹੁਕਮਾਂ ਤਹਿਤ ਮਾਸਟਰ ਕਾਡਰ ਦੀਆਂ ਪਦ ਉੱਨਤੀਆਂ ਲਈ ਟੀ.ਈ.ਟੀ. ਨੂੰ ਲਾਜ਼ਮੀ ਸ਼ਰਤ ਬਣਾਉਣ ਅਤੇ 14 ਸਤੰਬਰ 2017 ਦੇ ਉਸ ਪੱਤਰ ਨੂੰ ਰੱਦ ਕਰਨ, ਜਿਸ ਰਾਹੀਂ 2011 ਤੋਂ ਪਹਿਲਾਂ ਸੇਵਾ ਵਿਚ ਸ਼ਾਮਲ ਹੋਏ ਅਧਿਆਪਕਾਂ ਨੂੰ ਟੀ.ਈ.ਟੀ. ਤੋਂ ਛੋਟ ਦਿੱਤੀ ਗਈ ਸੀ, ਜਿਸ ਦੇ ਖ਼ਿਲਾਫ਼ ਸੂਬੇ ਭਰ ਵਿਚ ਅਧਿਆਪਕ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜ਼ਿਲ੍ਹਾ ਫ਼ਿਰੋਜ਼ਪੁਰ ਸਮੇਤ ਵੱਖ-ਵੱਖ ਜ਼ਿਲਿ੍ਹਆਂ ਦੀਆਂ 15 ਅਧਿਆਪਕ ਜਥੇਬੰਦੀਆਂ ਵਲੋਂ ਇਸ ਮਸਲੇ 'ਤੇ ਸਾਂਝਾ ਐਕਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਇਹ ਸੰਘਰਸ਼ ਕਿਸੇ ਵਿਅਕਤੀ ਵਿਸ਼ੇਸ਼ ਦੇ ਖ਼ਿਲਾਫ਼ ਨਹੀਂ, ਸਗੋਂ ਅਧਿਆਪਕਾਂ ਨਾਲ ਹੋ ਰਹੀ ਨਾਇਨਸਾਫ਼ੀ ਦੇ ਖ਼ਿਲਾਫ਼ ਹੈ | ਸੰਘਰਸ਼ ਨੂੰ ਅੱਗੇ ਵਧਾਉਂਦਿਆਂ 22 ਫਰਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਗੰਭੀਰਪੁਰ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਤੋਂ ਵੀ ਵੱਡੀ ਗਿਣਤੀ ਵਿਚ ਅਧਿਆਪਕ ਸ਼ਾਮਿਲ ਹੋਣਗੇ | ਇਸ ਮੌਕੇ ਸੁਖਜਿੰਦਰ ਸਿੰਘ ਖ਼ਾਨਪੁਰ, ਪਰਮਜੀਤ ਸਿੰਘ ਪੰਮਾ, ਹਰਜੀਤ ਸਿੰਘ ਸਿੱਧੂ, ਗਗਨਦੀਪ ਬਰਾੜ, ਮਲਕੀਤ ਸਿੰਘ ਹਰਾਜ, ਸਰਬਜੀਤ ਸਿੰਘ ਭਾਵੜਾ, ਸੁਰਿੰਦਰ ਕੰਬੋਜ, ਨਿਰਮਲ ਸਿੰਘ, ਗੁਰਜੀਤ ਸਿੰਘ ਸੋਢੀ, ਅਨਿਲ ਧਵਨ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ 24 ਦੀ ਫ਼ਿਰੋਜ਼ਪੁਰ ਰੈਲੀ ਸੰਬੰਧੀ ਵਰਕਰਾਂ 'ਚ ਭਾਰੀ ਉਤਸ਼ਾਹ <br/> ਅਗਲੀ ਖ਼ਬਰ ਆਦਰਸ਼ ਨਗਰ ਵਿਚ ਪੀਣ ਵਾਲੇ ਪਾਣੀ 'ਚ ਸੀਵਰੇਜ ਦੀ ਮਿਲਾਵਟ, ਆਦਰਸ਼ ਨਗਰ ਵਾਸੀ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।