27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸ਼੍ਰੋਮਣੀ ਅਕਾਲੀ ਦਲ ਦੀ 24 ਦੀ ਫ਼ਿਰੋਜ਼ਪੁਰ ਰੈਲੀ ਸੰਬੰਧੀ ਵਰਕਰਾਂ 'ਚ ਭਾਰੀ ਉਤਸ਼ਾਹ <br/>

ਅਕਾਲੀ ਰੈਲੀ ਸੰਬੰਧੀ ਵੱਖ-ਵੱਖ ਪਿੰਡਾਂ ਵਿਚ ਦੌਰੇ ਦੌਰਾਨ ਵਰਕਰਾਂ ਨਾਲ ਮੀਟਿੰਗਾਂ ਕਰਦੇ ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ ਅਤੇ ਹੋਰ ਅਕਾਲੀ ਆਗੂ | ਤਸਵੀਰਾਂ-ਗੁਰਿੰਦਰ ਸਿੰਘ <br/> 22-02-2026
ਫ਼ਿਰੋਜ਼ਪੁਰ, 21 ਫਰਵਰੀ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਦੇ ਮਨੋਰਥ ਨਾਲ ਕੀਤੀਆਂ ਜਾ ਰਹੀਆਂ ਹਲਕਾ ਵਾਰ ਰੈਲੀਆਂ ਦੀ ਲੜੀ ਤਹਿਤ 24 ਫਰਵਰੀ ਨੂੰ ਦਾਣਾ ਮੰਡੀ, ਫ਼ਿਰੋਜ਼ਪੁਰ ਛਾਉਣੀ ਵਿਖੇ ਇਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਰੈਲੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਲੀਡਰਸ਼ਿਪ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ | ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਸਮਰਥਕ ਸ਼ਮੂਲੀਅਤ ਕਰਨਗੇ | ਪਾਰਟੀ ਆਗੂਆਂ ਮੁਤਾਬਿਕ ਇਹ ਰੈਲੀ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਰਾਜਨੀਤਿਕ ਚੁਨੌਤੀਆਂ ਲਈ ਵਰਕਰਾਂ ਨੂੰ ਤਿਆਰ ਕਰਨ ਦੇ ਮੱਦੇਨਜ਼ਰ ਅਹਿਮ ਮੰਨੀ ਜਾ ਰਹੀ ਹੈ | ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਦੌਰੇ ਕਰਕੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਰੈਲੀ ਲਈ ਲਾਮਬੰਦ ਕਰ ਰਹੇ ਹਨ | ਜਿੰਦੂ ਨੇ ਕਿਹਾ ਕਿ ਰੈਲੀ ਨੂੰ ਕਾਮਯਾਬ ਬਣਾਉਣ ਲਈ ਪਾਰਟੀ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਰੈਲੀ ਦੌਰਾਨ ਸੂਬੇ ਅਤੇ ਖੇਤਰ ਨਾਲ ਜੁੜੇ ਮੁੱਖ ਮਸਲਿਆਂ 'ਤੇ ਵੀ ਚਰਚਾ ਕੀਤੀ ਜਾਵੇਗੀ | ਉਨ੍ਹਾਂ ਸਮੂਹ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਡੀ ਗਿਣਤੀ ਵਿਚ ਪਹੁੰਚ ਕੇ ਰੈਲੀ ਨੂੰ ਸਫਲ ਬਣਾਉਣ | ਪਾਰਟੀ ਆਗੂਆਂ ਅਨੁਸਾਰ ਇਹ ਰੈਲੀ ਫ਼ਿਰੋਜ਼ਪੁਰ ਖੇਤਰ ਵਿਚ ਅਕਾਲੀ ਦਲ ਦੀ ਸਿਆਸੀ ਸਰਗਰਮੀਆਂ ਨੂੰ ਨਵਾਂ ਉਤਸ਼ਾਹ ਦੇਵੇਗੀ ਅਤੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ |

ਪਿਛਲੀ ਖ਼ਬਰ ਹਲਕਾ ਦਿਹਾਤੀ 'ਚ 24 ਦੀ ਰੈਲੀ 'ਚ ਯੂਥ ਵਰਗ ਦੀ ਹੋਏਗੀ ਅਹਿਮ ਭੂਮਿਕਾ-ਯੂਥ ਆਗੂ <br/> ਅਗਲੀ ਖ਼ਬਰ 'ਟੈੱਟ' ਦੇ ਵਿਰੋਧ 'ਚ ਅਧਿਆਪਕਾਂ ਵਲੋਂ ਤਿੱਖੇ ਸੰਘਰਸ਼ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।