27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸਰਕਾਰੀ ਲੜਕੀਆਂ ਦੇ ਸਕੂਲ ਦੇ ਬਾਹਰ ਡੀ. ਐੱਸ. ਪੀ. ਵਲੋਂ ਨਾਕੇਬੰਦੀ <br/>

ਨਾਕਾਬੰਦੀ ਲਗਾ ਕੇ ਖੜੇ੍ਹ ਡੀ. ਐੱਸ. ਪੀ. ਰਾਜਵੀਰ ਸਿੰਘ ਪੁਲਿਸ ਪਾਰਟੀ ਦੇ ਨਾਲ | ਤਸਵੀਰ : ਕਪਿਲ ਕੰਧਾਰੀ <br/> 22-02-2026
ਗੁਰੂਹਰਸਹਾਏ, 21 ਫਰਵਰੀ (ਕਪਿਲ ਕੰਧਾਰੀ)-ਗੁਰੁੂਹਰਸਹਾਏ ਵਿਖੇ ਸਰਕਾਰੀ ਲੜਕੀਆਂ ਦੇ ਸਕੂਲ ਦੇ ਬਾਹਰ ਮੁਸ਼ਟੰਡਿਆਂ ਵਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਹਰਕਤਾਂ ਨੂੰ ਲੈ ਕੇ ਰੋਜ਼ਾਨਾ 'ਅਜੀਤ' ਵਿਚ ਪ੍ਰਮੁੱਖਤਾ ਦੇ ਨਾਲ ਖ਼ਬਰ ਪ੍ਰਕਾਸ਼ਿਤ ਕੀਤੀ ਗਈ ਸੀ | ਜਿਸ ਤੋਂ ਬਾਅਦ ਹਰਕਤ 'ਚ ਆਈ ਗੁਰੂਹਰਸਹਾਏ ਪੁਲਿਸ ਵਲੋਂ ਦੁਪਹਿਰ ਛੁੱਟੀ ਟਾਈਮ ਨਾਕਾਬੰਦੀ ਕਰਕੇ ਇਨ੍ਹਾਂ ਮੁਸ਼ਟੰਡਿਆ 'ਤੇ ਨਕੇਲ ਕੱਸੀ ਗਈ | ਸਬ ਡਵੀਜ਼ਨ ਗੁਰੂਹਰਸਹਾਏ ਦੇ ਡੀ. ਐੱਸ. ਪੀ. ਰਾਜਵੀਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਸਕੂਲ ਦੇ ਮੁੱਖ ਗੇਟ ਤੋਂ ਨਾਕਾਬੰਦੀ ਕਰਕੇ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਗਈ ਤੇ ਉਨ੍ਹਾਂ ਦੇ ਮੋਟਰਸਾਈਕਲਾਂ ਦੇ ਦਸਤਾਵੇਜ਼ ਚੈੱਕ ਕੀਤੇ ਗਏ ਅਤੇ ਅੱਜ ਜਦ ਡੀ. ਐੱਸ. ਪੀ. ਵਲੋਂ 2 ਮੋਟਰਸਾਈਕਲ ਸਵਾਰਾਂ ਨੂੰ ਰੋਕਣ ਲਈ ਇਸ਼ਾਰਾ ਕੀਤਾ ਤਾਂ ਉਹ ਭੱਜਣ ਲੱਗੇ ਅਤੇ ਜਦ ਮੁਲਾਜ਼ਮਾਂ ਵਲੋਂ ਉਨ੍ਹਾਂ ਨੂੰ ਫੜਿਆ ਗਿਆ ਤਾਂ ਉਹ ਉਲਟਾ ਪੁਲਿਸ ਮੁਲਾਜ਼ਮਾਂ ਤੇ ਡੀ. ਐੱਸ. ਪੀ. ਨਾਲ ਬੱਤਮਿਜੀ ਕਰਨ ਲੱਗੇ ਅਤੇ ਪੁਲਿਸ ਦੇ ਗੱਲ ਪਏ | ਜਿਸ ਤੋਂ ਬਾਅਦ ਡੀ. ਐੱਸ. ਪੀ. ਰਾਜਵੀਰ ਸਿੰਘ ਵਲੋਂ ਦੋਨਾਂ ਨੌਜਵਾਨਾਂ ਨੂੰ ਫੜ ਕੇ ਥਾਣੇ ਲਿਆਂਦਾ ਅਤੇ ਉਨ੍ਹਾਂ ਦੀ ਖ਼ੂਬ ਸੇਵਾ ਵੀ ਕੀਤੀ | ਇਸ ਮੌਕੇ ਡੀ. ਐੱਸ. ਪੀ. ਰਾਜਵੀਰ ਸਿੰਘ ਨੇ ਦੱਸਿਆ ਕਿ ਲੜਕੀਆਂ ਦੇ ਸਕੂਲ ਦੇ ਬਾਹਰ ਉਨ੍ਹਾਂ ਵਲੋਂ ਅੱਜ ਨਾਕਾਬੰਦੀ ਕਰਕੇ ਜਿਥੇ ਨੌਜਵਾਨਾਂ ਦੇ ਮੋਟਰਸਾਈਕਲਾਂ ਦੇ ਦਸਤਾਵੇਜ਼ ਚੈੱਕ ਕੀਤੇ ਗਏ ਉਥੇ ਹੀ ਬਿਨਾਂ ਨੰਬਰ ਪਲੇਟ ਜਾ ਗ਼ਲਤ ਸਾਇਲੈਸਰ ਵਾਲੀਆਂ ਗੱਡੀਆਂ ਦੇ ਚਲਾਨ ਕੱਟੇ ਗਏ |

ਪਿਛਲੀ ਖ਼ਬਰ ਘਰ 'ਚੋਂ ਚੋਰੀ ਕਰਨ ਵਾਲੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਹਲਕਾ ਦਿਹਾਤੀ 'ਚ 24 ਦੀ ਰੈਲੀ 'ਚ ਯੂਥ ਵਰਗ ਦੀ ਹੋਏਗੀ ਅਹਿਮ ਭੂਮਿਕਾ-ਯੂਥ ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।