23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਕੈਂਟ ਪੁਲਿਸ ਵਲੋਂ ਰਾਤ ਸਮੇਂ ਵਿਸ਼ੇਸ਼ ਗਸ਼ਤ

ਅਜੀਤ ਡੈਸਕ 23-02-2026
ਫਿਰੋਜ਼ਪੁਰ, 22 ਫਰਵਰੀ (ਰਾਕੇਸ਼ ਚਾਵਲਾ)-ਫਿਰੋਜ਼ਪੁਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਫਿਰੋਜ਼ਪੁਰ ਪੁਲਿਸ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੀ ਹੈ | ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਦੀਆਂ ਸਖ਼ਤ ਹਦਾਇਤਾਂ ਤੋਂ ਬਾਅਦ ਪੂਰੇ ਜ਼ਿਲ੍ਹੇ 'ਚ ਰਾਤ ਦੀ ਗਸ਼ਤ ਵਧਾ ਦਿੱਤੀ ਗਈ ਹੈ | ਇਸ ਮੁਹਿੰਮ ਦਾ ਮੁੱਖ ਮਕਸਦ ਸ਼ਾਂਤੀ ਬਣਾਈ ਰੱਖਣਾ ਤੇ ਸਮਾਜ ਵਿਰੋਧੀ ਅਨਸਰਾਂ ਦੇ ਮਨਾਂ ਵਿਚ ਕਾਨੂੰਨ ਦਾ ਡਰ ਪੈਦਾ ਕਰਨਾ ਹੈ | ਇਸੇ ਕੜੀ ਤਹਿਤ ਥਾਣਾ ਕੈਂਟ ਫਿਰੋਜ਼ਪੁਰ ਦੇ ਇੰਚਾਰਜ ਸੁਖਚੈਨ ਮਹਿਤਾ ਦੀ ਅਗਵਾਈ ਹੇਠ ਦੇਰ ਰਾਤ ਤੱਕ ਚੌਂਕਾਂ ਵਿਚ ਨਾਕਾਬੰਦੀ ਕਰਕੇ ਸੀਲਿੰਗ ਮੁਹਿੰਮ ਤਹਿਤ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ | ਥਾਣਾ ਮੁਖੀ ਨੇ ਕਿਹਾ ਕਿ ਐੱਸ. ਐੱਸ. ਪੀ. ਭੁਪਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਜ਼ਿਲ੍ਹੇ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਪੁਲਿਸ ਅਧਿਕਾਰੀਆਂ ਅਨੁਸਾਰ ਰਾਤ ਸਮੇਂ ਬਿਨਾਂ ਵਜ੍ਹਾ ਘੁੰਮਣ ਵਾਲੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਨਸ਼ਾ ਤਸਕਰਾਂ ਅਤੇ ਹੋਰ ਗੈਰ-ਕਾਨੂੰਨੀ ਧੰਦਿਆਂ ਵਿਚ ਸ਼ਾਮਲ ਲੋਕਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ | ਪੁਲਿਸ ਦੀਆਂ ਪੀ. ਸੀ. ਆਰ. ਗੱਡੀਆਂ ਨੂੰ ਗਲੀਆਂ-ਮੁਹੱਲਿਆਂ 'ਚ ਲਗਾਤਾਰ ਗਸ਼ਤ ਕਰਨ ਦੇ ਹੁਕਮ ਦਿੱਤੇ ਗਏ ਹਨ | ਐੱਸ. ਐੱਚ. ਓ. ਥਾਣਾ ਕੈਂਟ ਸੁਖਚੈਨ ਮਹਿਤਾ ਨੇ ਕਿਹਾ ਕਿ ਜਨਤਾ ਦੀ ਸੁਰੱਖਿਆ ਪੁਲਿਸ ਦੀ ਪਹਿਲ ਹੈ | ਉਨ੍ਹਾਂ ਨੇ ਕੈਂਟ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਕੋਈ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਦਿਖਾਈ ਦਿੰਦਾ ਹੈ, ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ |
ਪਿਛਲੀ ਖ਼ਬਰ ਵਾਹਨਾਂ 'ਚ ਲੋਹੇ ਦੇ ਸਰੀਏ ਤੇ ਐਂਗਲਾਂ ਦੀ ਖ਼ਤਰਨਾਕ ਢੁਆਈ ਨਾਲ ਵਾਪਰ ਸਕਦੇ ਹਨ ਹਾਦਸੇ ਅਗਲੀ ਖ਼ਬਰ ਭਾਜਪਾ ਦੇ ਸੀਨੀਅਰ ਆਗੂ ਰਾਣਾ ਸੋਢੀ ਦੀ ਰਿਹਾਇਸ਼ ਅੱਗੇ ਜਥੇਬੰਦੀਆਂ ਦੇ ਆਗੂਆਂ ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।