22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਬਰਨਾਲਾ ਵਿਖੇ ਰਾਹੁਲ ਗਾਂਧੀ ਦੀ ਮਹਾਂ ਰੈਲੀ 'ਚ ਸ਼ਾਮਿਲ ਹੋਣ ਲਈ ਕੁਲਬੀਰ ਦੀ ਅਗਵਾਈ 'ਚ ਵੱਡਾ ਕਾਫ਼ਲਾ ਰਵਾਨਾ <br/>

ਬਰਨਾਲਾ ਵਿਖੇ ਰਾਹੁਲ ਗਾਂਧੀ ਦੀ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਅਨਾਜ ਮੰਡੀ ਜ਼ੀਰਾ ਵਿਖੇ ਸਮਰਥਕਾਂ ਨੂੰ ਸੰਬੋਧਨ ਕਰਦੇ ਹੋਏ ਕੁਲਬੀਰ ਸਿੰਘ ਜ਼ੀਰਾ | ਤਸਵੀਰ : ਰਜਨੀਸ਼ ਕਥੂਰੀਆ <br/> 01-03-2026
ਜ਼ੀਰਾ, 28 ਫਰਵਰੀ (ਰਜਨੀਸ਼ ਕਥੂਰੀਆ)-ਕਾਂਗਰਸ ਪਾਰਟੀ ਵਲੋਂ ਬਰਨਾਲਾ ਵਿਖੇ ਰਾਹੁਲ ਗਾਂਧੀ ਦੀ ਅਗਵਾਈ ਵਿਚ ਕੀਤੀ ਜਾ ਰਹੀ ਮਹਾਂ ਰੈਲੀ 'ਚ ਸ਼ਾਮਿਲ ਹੋਣ ਲਈ ਅਨਾਜ ਮੰਡੀ ਜ਼ੀਰਾ ਤੋਂ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ 'ਚ ਸਮਰਥਕਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ | ਬਰਨਾਲਾ ਲਈ ਰਵਾਨਾ ਹੋਣ ਤੋਂ ਪਹਿਲਾਂ ਅਨਾਜ ਮੰਡੀ ਜ਼ੀਰਾ ਵਿਖੇ ਕਾਂਗਰਸੀ ਵਰਕਰ ਤੇ ਆਗੂ ਵੱਡੀ ਗਿਣਤੀ ਵਿਚ ਇਕੱਠੇ ਹੋਏ | ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਅਗਲੇ ਸਾਲ ਪੰਜਾਬ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪੰਜਾਬ ਵਿਚ ਵੱਡੀ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਮਹਿੰਦਰਜੀਤ ਸਿੰਘ ਜ਼ੀਰਾ ਸਾਬਕਾ ਚੇਅਰਮੈਨ ਬਲਾਕ ਸੰਮਤੀ, ਹਰੀਸ਼ ਜੈਨ ਗੋਗਾ ਸਾਬਕਾ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਪੰਜਾਬ, ਮਹਿਕਦੀਪ ਸਿੰਘ ਜ਼ੀਰਾ, ਬਲਵਿੰਦਰ ਸਿੰਘ ਬੁੱਟਰ ਸਾਬਕਾ ਚੇਅਰਮੈਨ, ਕੁਲਬੀਰ ਸਿੰਘ ਟਿੰਮੀ, ਗੁਰਭਗਤ ਸਿੰਘ ਗਿੱਲ ਜਰਨਲ ਸਕੱਤਰ ਰਾਜੀਵ ਗਾਂਧੀ ਪੰਚਾਇਤ ਰਾਜ ਸੰਗਠਨ ਪੰਜਾਬ, ਹਰੀਸ਼ ਤਾਂਗੜਾ ਬਲਾਕ ਪ੍ਰਧਾਨ ਸ਼ਹਿਰੀ, ਜੋਬਨਪ੍ਰੀਤ ਸਿੰਘ ਗਿੱਲ ਯੂਥ ਕਾਂਗਰਸੀ ਆਗੂ, ਅਸ਼ੋਕ ਮਨਚੰਦਾ ਕੌਂਸਲਰ, ਜਨਕ ਰਾਜ ਸ਼ਰਮਾ ਸਾਬਕਾ ਸਰਪੰਚ ਵਾੜਾ ਪੋਹ ਵਿੰਡੀਆਂ, ਗਗਨ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਫ਼ਿਰੋਜ਼ਪੁਰ, ਗੁਰਨੈਬ ਸਿੰਘ, ਗੁਰਦੀਪ ਸਿੰਘ ਸੁੱਖੇਵਾਲਾ, ਰਜਿੰਦਰ ਸਿੰਘ ਸੁੱਖੇਵਾਲਾ, ਜਗਤਾਰ ਸਿੰਘ ਲੌਂਗੋਦੇਵਾ, ਕਲਗਾ ਸਿੰਘ ਮਲਸੀਆਂ ਕਲਾਂ, ਗੁਰਚਰਨ ਸਿੰਘ ਸੁੱਖੇਵਾਲਾ, ਜਾਗੀਰ ਸਿੰਘ ਕੌਂਸਲਰ, ਤਰਲੋਕ ਸਿੰਘ ਕੌੜਾ(ਬਿੱਟੂ) ਆਦਿ ਕਾਂਗਰਸੀ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਬਠਿੰਡਾ ਪ੍ਰਸ਼ਾਸਨ ਵਲੋਂ ਕੀਤੇ ਜਬਰ ਵਿਰੁੱਧ ਜਾਣ ਦੀਆਂ ਤਿਆਰੀਆਂ <br/> ਅਗਲੀ ਖ਼ਬਰ ਬੁਰਜਾਂ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।