22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਬਠਿੰਡਾ ਪ੍ਰਸ਼ਾਸਨ ਵਲੋਂ ਕੀਤੇ ਜਬਰ ਵਿਰੁੱਧ ਜਾਣ ਦੀਆਂ ਤਿਆਰੀਆਂ <br/>

ਮੀਟਿੰਗ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਕੋਰ ਕਮੇਟੀ ਦੇ ਆਗੂ | ਤਸਵੀਰ : ਰਜਨੀਸ਼ ਕਥੂਰੀਆ <br/> 01-03-2026
ਜ਼ੀਰਾ, 28 ਫਰਵਰੀ (ਰਜਨੀਸ਼ ਕਥੂਰੀਆ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਕੋਰ ਕਮੇਟੀ ਦੇ ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਆਗੂ ਅਮਨਦੀਪ ਸਿੰਘ ਕੱਚਰਭੰਨ ਦੇ ਗ੍ਰਹਿ ਵਿਖੇ ਹੋਈ | ਮੀਟਿੰਗ 'ਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਕੋਰ ਕਮੇਟੀ ਆਗੂਆਂ ਨੂੰ ਬਠਿੰਡਾ ਪ੍ਰਸ਼ਾਸਨ ਵਲੋਂ ਕੀਤੇ ਜਿਉਂਦ ਮਸਲੇ 'ਤੇ ਕਿਸਾਨਾਂ ਤੇ ਮਜ਼ਦੂਰਾਂ 'ਤੇ ਬੇਤਹਾਸ਼ਾ ਅੱਤਿਆਚਾਰ ਵਿਰੁੱਧ ਜ਼ਿਲੇ੍ਹ ਭਰ ਦੇ ਸਾਰੇ ਜ਼ੋਨਾਂ 'ਚੋਂ 6 ਮਾਰਚ ਨੂੰ ਸੈਂਕੜੇ ਕਿਸਾਨ ਮਜ਼ਦੂਰ ਪਹੰੁਚਣ ਦੀਆਂ ਤਿਆਰੀਆਂ ਕੀਤੀਆਂ ਜਾਣ | ਕਿਸਾਨ ਆਗੂਆਂ ਨੇ ਅੱਗੇ ਸਾਰੇ ਜ਼ੋਨਾਂ 'ਚ ਫ਼ੰਡਾਂ ਦੀ ਰਿਪੋਰਟ, ਜਥੇਬੰਦੀ ਦੇ ਸੰਵਿਧਾਨ ਅਨੁਸਾਰ ਕੱਟੀ ਮੈਂਬਰਸ਼ਿਪ ਤੇ ਜ਼ੋਨਾਂ ਦੀ ਚੋਣ ਕਰਨ ਸੰਬੰਧੀ ਅਹਿਮ ਵਿਚਾਰਾਂ ਵੀ ਕੀਤੀਆਂ | ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਭਰ ਦੇ ਪੁਲਿਸ ਨਾਲ ਲਟਕਦੇ ਮਸਲੇ ਜੋ ਕਾਫ਼ੀ ਦੇਰ ਤੋਂ ਪੈਡਿੰਗ ਪਏ ਹਨ, ਸੰਬੰਧੀ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਵੀ ਪ੍ਰਸ਼ਾਸਨ ਮਸਲੇ ਹੱਲ ਨਹੀਂ ਕੀਤੇ ਜਾ ਰਹੇ, ਜਿਸ ਕਰਕੇ ਜਲਦੀ ਹੀ ਜ਼ਿਲ੍ਹੇ ਦੀ ਮੀਟਿੰਗ ਕਰਕੇ ਇਸ ਸੰਬੰਧ ਵਿਚ ਕੋਈ ਠੋਸ ਰਣਨੀਤੀ ਤਿਆਰ ਕੀਤੀ ਜਾਵੇਗੀ | ਕਿਸਾਨ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਕੀਤੇ ਅਮਰੀਕਾ ਨਾਲ ਵਪਾਰਕ ਸਮਝੌਤੇ ਰੱਦ ਕਰਨ, ਬਿਜਲੀ ਸੋਧ ਬਿੱਲ, ਬੀਜ ਐਕਟ 2025 ਮੁੱਢੋਂ ਹੀ ਰੱਦ ਕਰਨ ਦੀ ਜ਼ੋਰਦਾਰ ਮੰਗ ਕਰਦਿਆਂ ਪੰਜਾਬ ਦੇ ਸਰਕਾਰੀ ਦਫ਼ਤਰਾਂ 'ਚ ਹੁੰਦੀ ਲੋਕਾਂ ਦੀ ਲੁੱਟ, ਨਸ਼ਿਆਂ ਦੇ ਫੈਲੇ ਜਾਲ, ਹੁੰਦੀਆਂ ਲੁੱਟਾਂ ਖੋਹਾਂ ਨੂੰ ਰੋਕਣ ਵਿਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਤੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਹਰ ਤਰ੍ਹਾਂ ਦੇ ਹਰਬੇ ਵਰਤ ਰਹੀ ਹੈ | ਮੀਟਿੰਗ 'ਚ ਧਰਮ ਸਿੰਘ ਸਿੱਧੂ, ਗੁਰਮੇਲ ਸਿੰਘ ਫੱਤੇਵਾਲਾ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਹਰਫੂਲ ਸਿੰਘ ਦੂਲੇਵਾਲਾ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਬਿਜ਼ਨਸ ਡਿਵੈਲਪਮੈਂਟ ਯੂਨਿਟ ਨੇ ਐੱਫ.ਸੀ.ਆਈ. ਨਾਲ ਮੀਟਿੰਗ 'ਚ ਰੇਲ ਆਵਾਜਾਈ ਵਧਾਉਣ 'ਤੇ ਦਿੱਤਾ ਜ਼ੋਰ <br/> ਅਗਲੀ ਖ਼ਬਰ ਬਰਨਾਲਾ ਵਿਖੇ ਰਾਹੁਲ ਗਾਂਧੀ ਦੀ ਮਹਾਂ ਰੈਲੀ 'ਚ ਸ਼ਾਮਿਲ ਹੋਣ ਲਈ ਕੁਲਬੀਰ ਦੀ ਅਗਵਾਈ 'ਚ ਵੱਡਾ ਕਾਫ਼ਲਾ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।