22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਇੰਚਾਰਜ ਬਣੇ ਸੁਖਪਾਲ ਨੰਨੂ ਦਾ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ <br/>

ਨਵ ਨਿਯੁਕਤ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ ਦੇ ਸਨਮਾਨ 'ਚ ਰੱਖੇ ਸਮਾਗਮ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦੇ ਸੁਖਪਾਲ ਸਿੰਘ ਨੰਨੂ ਅਤੇ ਹਾਜ਼ਰ ਅਕਾਲੀ ਆਗੂ ਤੇ ਵਰਕਰ | ਤਸਵੀਰਾਂ : ਗੁਰਿੰਦਰ ਸਿੰਘ <br/> 01-03-2026
ਫ਼ਿਰੋਜ਼ਪੁਰ, 28 ਫਰਵਰੀ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦੋ ਵਾਰ ਵਿਧਾਇਕ ਰਹੇ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਨੂੰ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦਾ ਇੰਚਾਰਜ ਨਿਯੁਕਤ ਕਰਨ ਦੇ ਐਲਾਨ ਤੋਂ ਬਾਅਦ ਪਾਰਟੀ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਹਲਕਾ ਇੰਚਾਰਜ ਵਜੋਂ ਨਿਯੁਕਤੀ ਉਪਰੰਤ ਸੁਖਪਾਲ ਸਿੰਘ ਨੰਨੂ ਦੀ ਰਿਹਾਇਸ਼ 'ਤੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਵਿਸ਼ੇਸ਼ ਸਨਮਾਨ ਸਮਾਰੋਹ ਆਯੋਜਿਤ ਕੀਤਾ, ਜੋ ਵੱਡੀ ਰੈਲੀ ਦਾ ਰੂਪ ਧਾਰ ਗਿਆ | ਸਮਾਰੋਹ ਦੌਰਾਨ ਵਰਕਰਾਂ ਨੇ ਫੁੱਲਾਂ ਦੀ ਵਰਖਾ ਕਰਕੇ ਤੇ ਸਿਰੋਪਾਓ ਭੇਟ ਕਰਕੇ ਸੁਖਪਾਲ ਸਿੰਘ ਨੰਨੂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਇਸ ਮੌਕੇ ਸੁਖਪਾਲ ਸਿੰਘ ਨੰਨੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਤੇ ਇਮਾਨਦਾਰੀ ਨਾਲ ਨਿਭਾਉਣਗੇ | ਸਨਮਾਨ ਸਮਾਰੋਹ ਦੌਰਾਨ ਦਰਸ਼ਨ ਸਿੰਘ ਸ਼ੇਰ ਖਾਂ ਤੇ ਸਤਪਾਲ ਸਿੰਘ ਤਲਵੰਡੀ ਦੋਵੇਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਲਕਾਰ ਸਿੰਘ ਢਿੱਲੋਂ, ਗੁਰਨਾਮ ਸਿੰਘ ਸੈਦਾ ਰੁਹੇਲਾ, ਦਿਲਬਾਗ ਸਿੰਘ ਵਿਰਕ, ਪਰਮਜੀਤ ਸਿੰਘ ਕਲਸੀ, ਦਵਿੰਦਰ ਸਿੰਘ ਕਲਸੀ, ਬਲਵਿੰਦਰ ਸਿੰਘ ਪੱਪੂ ਕੋਤਵਾਲ, ਲਾਲ ਸਿੰਘ ਖਾਈ, ਨਛੱਤਰ ਸਿੰਘ, ਗੁਰਨੈਬ ਸਿੰਘ ਗਿੱਲ, ਬੂਟਾ ਸਿੰਘ ਭੁੱਲਰ ਸਤੀਏਵਾਲਾ, ਬਲਕਰਨਜੀਤ ਸਿੰਘ ਹਾਜੀਵਾਲਾ, ਬਲਬੀਰ ਸਿੰਘ ਸਰਪੰਚ ਗੱਟੀ ਰਾਜੋ ਕੇ, ਦੇਸ ਰਾਜ ਖਲਚੀਆਂ, ਦਰਸ਼ਨ ਸਿੰਘ ਰੁਕਨੇ ਵਾਲਾ, ਗੁਰਪਰਵੇਸ ਉੱਪਲ ਵਕੀਲਾਂ ਵਾਲੀ, ਮੇਜਰ ਸਿੰਘ ਸਾਬਕਾ ਸਰਪੰਚ ਬੰਡਾਲਾ, ਰੇਸ਼ਮ ਸਿੰਘ ਭੁੱਲਰ ਨੰਬਰਦਾਰ, ਪੰਮਾ ਅਲਾਈਕ, ਰਣਜੀਤ ਸਿੰਘ ਸੰਧੂ, ਦਲਜੀਤ ਸਿੰਘ ਸਾਬਕਾ ਕੌਂਸਲਰ, ਗੁਰਪ੍ਰੀਤ ਸਿੰਘ ਕਲਸੀ, ਉਪਕਾਰ ਸਿੰਘ ਸਿੱਧੂ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਮਾਤਾ ਸੁਰਜੀਤ ਕੌਰ ਭੁੱਲਰ ਮੁੱਦਕੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ <br/> ਅਗਲੀ ਖ਼ਬਰ ਦਿੱਲੀ ਅਦਾਲਤ ਵਲੋਂ ਕੇਜਰੀਵਾਲ ਤੇ ਸਿਸੋਦੀਆਂ ਨੂੰ ਬਾਇੱਜ਼ਤ ਬਰੀ ਕਰਨਾ ਸੱਚ ਤੇ ਨਿਆਂ ਦੀ ਜਿੱਤ-ਗਰੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।