22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸਿੱਖ ਜਥੇਬੰਦੀਆਂ ਵਲੋਂ ਫ਼ਿਰੋਜ਼ਪੁਰ ਬਾਰ ਐਸੋਸੀਏਸ਼ਨ ਦੇ ਵਕੀਲਾਂ ਦਾ ਵਿਸ਼ੇਸ਼ ਸਨਮਾਨ <br/>

ਸਿੱਖ ਜਥੇਬੰਦੀਆਂ ਦੇ ਆਗੂ ਫ਼ਿਰੋਜ਼ਪੁਰ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੂੰ ਸਿਰੋਪਾਓ ਕੇ ਸਨਮਾਨ ਕਰਦੇ ਹੋਏ | ਅਜੀਤ ਤਸਵੀਰ <br/> 01-03-2026
ਫ਼ਿਰੋਜ਼ਪੁਰ, 28 ਫਰਵਰੀ (ਰਾਕੇਸ਼ ਚਾਵਲਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਫ਼ਿਰੋਜ਼ਪੁਰ ਦੇ ਸਰਪ੍ਰਸਤ ਲਖਵੀਰ ਸਿੰਘ ਮਹਾਲਮ ਦੀ ਅਗਵਾਈ ਹੇਠ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵਲੋਂ ਫ਼ਿਰੋਜ਼ਪੁਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਲਵਜੀਤ ਸਿੰਘ ਟੂਰਨਾ ਤੇ ਸਮੁੱਚੇ ਵਕੀਲ ਭਾਈਚਾਰੇ ਦਾ ਸਿਰੋਪਾਓ ਪਾ ਕੇ ਵਿਸ਼ੇਸ਼ ਸਨਮਾਨ ਕੀਤਾ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵਿਕਰਮਜੀਤ ਸਿੰਘ ਉਰਫ਼ ਗੱਭਰ ਨਾਮੀ ਵਿਅਕਤੀ ਵਲੋਂ ਸਿੱਖ ਗੁਰੂ ਸਾਹਿਬਾਨ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਛੋਟੇ ਸਾਹਿਬਜ਼ਾਦਿਆਂ ਤੇ ਬਾਬਾ ਦੀਪ ਸਿੰਘ ਜੀ ਬਾਰੇ ਅਤਿ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ ਸੀ | ਇਸ ਸੰਬੰਧੀ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਐੱਫ. ਆਈ. ਆਰ. ਨੰਬਰ 0057 ਦਰਜ ਕੀਤੀ ਗਈ ਸੀ | ਵਕੀਲਾਂ ਤੇ ਐੱਮ. ਸੀ. ਭਾਈਚਾਰੇ ਦਾ ਮਿਸਾਲੀ ਸਹਿਯੋਗ ਇਸ ਘਟਨਾ ਦੇ ਵਿਰੋਧ 'ਚ ਫ਼ਿਰੋਜ਼ਪੁਰ ਦੇ ਸਮੁੱਚੇ ਵਕੀਲ ਭਾਈਚਾਰੇ ਨੇ ਇਕਜੁੱਟਤਾ ਦਿਖਾਉਂਦਿਆਂ ਐਲਾਨ ਕੀਤਾ ਸੀ ਕਿ ਕੋਈ ਵੀ ਵਕੀਲ ਦੋਸ਼ੀ ਦੇ ਹੱਕ 'ਚ ਅਦਾਲਤ 'ਚ ਪੇਸ਼ ਨਹੀਂ ਹੋਵੇਗਾ | ਇਸ ਦੇ ਨਾਲ ਹੀ ਸ਼ਹਿਰ ਦੇ ਸਾਰੇ 33 ਐੱਮ. ਸੀ. ਨੇ ਵੀ ਜਥੇਬੰਦੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਦੋਸ਼ੀ ਦੀ ਕੋਈ ਮਦਦ ਨਹੀਂ ਕਰਨਗੇ ਤੇ ਨਾ ਹੀ ਉਸ ਦੀ ਜ਼ਮਾਨਤ 'ਚ ਸ਼ਾਮਿਲ ਹੋਣਗੇ | ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਅਤੇ ਬਾਬਾ ਬੁੱਢਾ ਜੀ ਗ੍ਰੰਥੀ ਪਾਠੀ ਸਭਾ ਸਮੇਤ ਸਮੂਹ ਜਥੇਬੰਦੀਆਂ ਨੇ ਵਕੀਲਾਂ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ | ਸਨਮਾਨਿਤ ਹੋਣ ਵਾਲੇ ਵਕੀਲਾਂ 'ਚ ਅੰਗਰੇਜ਼ ਸਿੰਘ, ਕੁਲਦੀਪ ਸਿੰਘ ਬਰਾੜ, ਸੁਖਪਾਲ ਸਿੰਘ ਮਹਾਲਮ, ਨਵਬੀਰ ਸਿੰਘ ਢਿੱਲੋਂ, ਸੰਦੀਪ ਖੰਨਾ, ਸਾਹਿਲ ਰਹੇਜਾ ਤੇ ਸੁਰੇਸ਼ ਆਨੰਦ ਪ੍ਰਮੁੱਖ ਤੌਰ 'ਤੇ ਸ਼ਾਮਿਲ ਸਨ | ਇਸ ਮੌਕੇ ਲਖਵੀਰ ਸਿੰਘ ਮਹਾਲਮ ਤੋਂ ਇਲਾਵਾ ਅਵਤਾਰ ਸਿੰਘ ਫ਼ੌਜੀ, ਬਲਕਾਰ ਸਿੰਘ, ਰਣਜੀਤ ਸਿੰਘ, ਲਾਡੀ ਬੱਬਰ, ਕਾਲਾ ਸਿੰਘ ਕਵੀਸ਼ਰ, ਜਗਿੰਦਰ ਸਿੰਘ ਮਹਾਲਮ, ਸੰਤੋਖ ਸਿੰਘ ਬੱਬਾ ਪਿੱਪਲ, ਗੁਰਬਚਨ ਸਿੰਘ, ਕਿਰਨਦੀਪ ਸਿੰਘ ਦੀਪ ਪੱਲਾ ਅਤੇ ਹੋਰ ਕਈ ਜਥੇਬੰਦੀਆਂ ਦੇ ਆਗੂ ਵੱਡੀ ਗਿਣਤੀ 'ਚ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰ ਲੋਕਾਂ ਦੀ ਆਵਾਜ਼ ਨੂੰ ਡਾਂਗਾਂ ਨਾਲ ਦਬਾਅ ਨਹੀਂ ਸਕਦੀ-ਫ਼ੁਰਮਾਨ ਸੰਧੂ, ਗੈਰੀ ਬੰਡਾਲਾ, ਹਰਦੀਪ ਕਰਮੂੰਵਾਲਾ <b... ਅਗਲੀ ਖ਼ਬਰ ਮਾਤਾ ਸੁਰਜੀਤ ਕੌਰ ਭੁੱਲਰ ਮੁੱਦਕੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।