22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸਰਕਾਰ ਲੋਕਾਂ ਦੀ ਆਵਾਜ਼ ਨੂੰ ਡਾਂਗਾਂ ਨਾਲ ਦਬਾਅ ਨਹੀਂ ਸਕਦੀ-ਫ਼ੁਰਮਾਨ ਸੰਧੂ, ਗੈਰੀ ਬੰਡਾਲਾ, ਹਰਦੀਪ ਕਰਮੂੰਵਾਲਾ <br/>

ਸੂਬਾ ਪ©ਧਾਨ ਫ਼ੁਰਮਾਨ ਸਿੰਘ ਸੰਧੂ, ਸੂਬਾ ਮੀਡੀਆ ਇੰਚਾਰਜ ਗੈਰੀ ਸਿੰਘ ਬੰਡਾਲਾ, ਜ਼ਿਲ੍ਹਾ ਪ©ਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ | ਅਜੀਤ ਤਸਵੀਰ <br/> 01-03-2026
ਜ਼ੀਰਾ, 28 ਫ਼ਰਵਰੀ (ਹਰਜੀਤ ਸਿੰਘ ਗਿੱਲ)-ਬਦਲਾਅ ਦੇ ਨਾਂਅ 'ਤੇ ਪੰਜਾਬ 'ਚ ਲਿਆਂਦੀ ਗਈ ਆਮ ਆਦਮੀ ਪਾਰਟੀ ਦੀ ਸਰਕਾਰ ਹੱਕ ਮੰਗਦੇ ਲੋਕਾਂ ਨਾਲ ਇਸ ਤਰ੍ਹਾਂ ਦਾ ਵਰਤਾਓ ਕਰ ਰਹੀ ਜਿਵੇਂ ਲੋਕਾਂ ਤੋਂ ਕੋਈ ਬਦਲੇ ਲੈ ਰਹੀ ਹੋਵੇ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ, ਸੂਬਾ ਮੀਡੀਆ ਇੰਚਾਰਜ ਗੈਰੀ ਸਿੰਘ ਬੰਡਾਲਾ ਤੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪਹਿਲਾਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਜਿਉਂਦ ਵਿਖੇ ਹੱਕੀ ਮੰਗਾਂ ਮੰਗਣ ਵਾਲੇ ਕਿਸਾਨਾਂ 'ਤੇ ਪੁਲਿਸ ਵਲੋਂ ਲਾਠੀਚਾਰਜ ਕਰਕੇ ਤਸ਼ੱਦਦ ਕੀਤਾ ਅਤੇ ਹੁਣ ਮੁਹਾਲੀ ਵਿਖੇ ਸ਼ਾਂਤਮਈ ਸੰਘਰਸ਼ ਕਰ ਰਹੇ ਦਫ਼ਤਰੀ ਕਰਮਚਾਰੀਆਂ ਦੀਆਂ ਪੱਗਾਂ ਲਾਹੀਆਂ ਗਈਆਂ, ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਅਤੇ ਉਨ੍ਹਾਂ 'ਤੇ ਲਾਠੀਚਾਰਜ ਕੀਤਾ | ਇਸ ਲਈ ਇਨ੍ਹਾਂ ਮੰਦਭਾਗੀਆਂ ਘਟਨਾਵਾਂ ਦੀ ਭਾਰਤੀ ਕਿਸਾਨ ਯੂਨੀਅਨ ਪੰਜਾਬ ਜਥੇਬੰਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ | ਉਨ੍ਹਾਂ ਕਿਹਾ ਕਿ ਆਏ ਦਿਨ ਹੀ ਪੰਜਾਬ ਅੰਦਰ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਥੇ ਕਿ ਸਰਕਾਰ ਦੇ ਆਦੇਸ਼ਾਂ 'ਤੇ ਪੁਲਿਸ ਵਲੋਂ ਹੱਕ ਮੰਗਦੇ ਲੋਕਾਂ 'ਤੇ ਡਾਂਗ ਫੇਰੀ ਜਾ ਰਹੀ ਹੈ | ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਡਾਂਗਾਂ ਦੇ ਨਾਲ ਸਰਕਾਰ ਹੱਕ ਮੰਗਦੇ ਲੋਕਾਂ ਦੀ ਆਵਾਜ਼ ਨੂੰ ਦਬਾਅ ਨਹੀਂ ਸਕਦੀ | ਇਸ ਮੌਕੇ ਰਾਜਬੀਰ ਸਿੰਘ ਗਿੱਲ ਸੰਧਵਾਂ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਡਾ. ਜਗਤਾਰ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਬਠਿੰਡਾ, ਹਰਬੰਸ ਸਿੰਘ ਬਹਿਰਾਮ ਕੇ ਜ਼ਿਲ੍ਹਾ ਪ੍ਰਧਾਨ ਮੋਗਾ, ਨਰਿੰਦਰ ਸਿੰਘ ਸਲਾਣਾ ਜ਼ਿਲ੍ਹਾ ਪ੍ਰਧਾਨ ਫ਼ਤਹਿਗੜ੍ਹ ਸਾਹਿਬ, ਅਮਰਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਲੁਧਿਆਣਾ, ਲਖਬੀਰ ਸਿੰਘ ਨਿੱਝਰ ਜ਼ਿਲ੍ਹਾ ਪ੍ਰਧਾਨ ਤਰਨਤਾਰਨ, ਲਖਬੀਰ ਸਿੰਘ ਗੋਬਿੰਦਪੁਰ ਜ਼ਿਲ੍ਹਾ ਪ੍ਰਧਾਨ ਜਲੰਧਰ ਤੇ ਗੁਰਮੁਖ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਫ਼ਿਰੋਜ਼ਪੁਰ ਡਵੀਜ਼ਨ ਵਲੋਂ 9 ਜੋੜੀ ਸਪੈਸ਼ਲ ਟਰੇਨਾਂ ਚਲਾਉਣ ਦਾ ਫ਼ੈਸਲਾ <br/>... ਅਗਲੀ ਖ਼ਬਰ ਸਿੱਖ ਜਥੇਬੰਦੀਆਂ ਵਲੋਂ ਫ਼ਿਰੋਜ਼ਪੁਰ ਬਾਰ ਐਸੋਸੀਏਸ਼ਨ ਦੇ ਵਕੀਲਾਂ ਦਾ ਵਿਸ਼ੇਸ਼ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।