22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਬੀ.ਕੇ.ਯੂ. ਏਕਤਾ ਸਿੱਧੂਪੁਰ ਵਲੋਂ ਕੋਟ ਕਰੋੜ ਟੋਲ ਪਲਾਜ਼ਾ 'ਤੇ ਲਾਇਆ ਧਰਨਾ <br/>

ਪਿੰਡ ਕੋਟ ਕਰੋੜ ਦੇ ਟੋਲ ਪਲਾਜ਼ਾ 'ਤੇ ਇਕਬਾਲ ਸਿੰਘ ਸੱਪਾਂਵਾਲੀ ਦੀ ਅਗਵਾਈ ਹੇਠ ਧਰਨੇ 'ਤੇ ਟੋਲ ਪਲਾਜ਼ਾ ਰੋਕੀ ਬੈਠੇ ਕਿਸਾਨ | ਤਸਵੀਰ : ਭੁਪਿੰਦਰ ਸਿੰਘ <br/> 01-03-2026
ਮੁੱਦਕੀ, 28 ਫਰਵਰੀ (ਭੁਪਿੰਦਰ ਸਿੰਘ)-ਇਥੋਂ ਨਜ਼ਦੀਕੀ ਪਿੰਡ ਕੋਟ ਕਰੋੜ ਵਿਖੇ ਬੀ. ਕੇ. ਯੁੂ. ਏਕਤਾ ਸਿੱਧੂਪੁਰ ਦੀ ਕਾਲ 'ਤੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਸੱਪਾਂਵਾਲੀ ਦੀ ਅਗਵਾਈ ਹੇਠ ਧਰਨਾ ਦਿੱਤਾ ਅਤੇ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਲੋਕਾਂ ਦੇ ਆਉਣ ਜਾਣ ਲਈ ਟੋਲ ਫ਼੍ਰੀ ਕੀਤਾ ਗਿਆ | ਇਕਬਾਲ ਸਿੰਘ ਸੱਪਾਂਵਾਲੀ ਨੇ ਦੱਸਿਆ ਕਿ ਸਾਰੇ ਧਰਮਾਂ ਦੇ ਗ੍ਰੰਥਾਂ ਦੀ ਹੁੰਦੀ ਬੇਹੁਰਮਤੀ ਨੂੰ ਲੈ ਕੇ ਭਾਈ ਗੁਰਜੀਤ ਸਿੰਘ ਖ਼ਾਲਸਾ ਜੋ ਸਮਾਣਾ ਵਿਖੇ 400 ਫੁੱਟ ਉੱਚੇ ਟਾਵਰ 'ਤੇ ਪਿਛਲੇ ਸਾਢੇ ਸੋਲ੍ਹਾਂ ਮਹੀਨਿਆਂ ਤੋਂ ਧਰਨਾ ਲਾਈ ਬੈਠਾ ਹੈ, ਦੀ ਹਮਾਇਤ 'ਚ ਅੱਜ ਪੰਜਾਬ ਦੇ ਸਾਰੇ ਟੋਲ ਪਲਾਜ਼ਾ 12 ਤੋਂ 4 ਵਜੇ ਤੱਕ ਫ਼੍ਰੀ ਕੀਤੇ ਗਏ | ਉਨ੍ਹਾਂ ਕਿਹਾ ਕਿ ਜਿੰਨਾਂ ਚਿਰ ਸਰਕਾਰ ਬੇਅਦਬੀਆਂ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਨੂੰਨ ਨਹੀਂ ਬਣਾਉਂਦੀਆਂ ਉਨ੍ਹਾਂ ਚਿਰ ਸਰਕਾਰਾਂ ਦਾ ਵਿਰੋਧ ਜਾਰੀ ਰਹੇਗਾ | ਇਸ ਮੌਕੇ ਬੋਹੜ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਇਕਬਾਲ ਸਿੰਘ ਵੜਿੰਗ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਬਲਾਕ ਪ੍ਰਧਾਨ ਤੇਜਾ ਸਿੰਘ, ਸੋਨਾ ਸਿੰਘ ਬਲਾਕ ਜਨਰਲ ਸਕੱਤਰ, ਬੋਹੜ ਸਿੰਘ ਇਕਾਈ ਪ੍ਰਧਾਨ ਕਲੇਰ, ਲਖਵਿੰਦਰ ਸਿੰਘ ਸਾਬਕਾ ਸਰਪੰਚ ਚੰਦਬਾਜਾ, ਚੈਨਾ ਸਿੰਘ, ਰਾਜਾ ਸਿੰਘ, ਗੁਰਪ੍ਰੀਤ ਸਿੰਘ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਕਿਸਾਨ ਆਗੂਆਂ ਨੇ ਇਸ ਧਰਨੇ ਵਿਚ ਸ਼ਿਰਕਤ ਕੀਤੀ |

ਪਿਛਲੀ ਖ਼ਬਰ ਅਦਾਲਤ ਵਲੋਂ ਕੇਜਰੀਵਾਲ ਤੇ ਸਿਸੋਦੀਆ ਨੂੰ ਬਰੀ ਕਰਨਾ ਸੱਚਾਈ ਦੀ ਜਿੱਤ-ਕਟਾਰੀਆਂ <br/> ਅਗਲੀ ਖ਼ਬਰ ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਫ਼ਿਰੋਜ਼ਪੁਰ ਡਵੀਜ਼ਨ ਵਲੋਂ 9 ਜੋੜੀ ਸਪੈਸ਼ਲ ਟਰੇਨਾਂ ਚਲਾਉਣ ਦਾ ਫ਼ੈਸਲਾ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।