ਜ਼ੀਰਾ, 28 ਫਰਵਰੀ (ਰਜਨੀਸ਼ ਕਥੂਰੀਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਭਰ 'ਚ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਨੂੰ ਜਨਤਾ ਵਲੋਂ ਪੰਜਾਬ ਭਰ 'ਚ ਮਿਲ ਰਹੇ ਭਰਵੇਂ ਹੁੰਗਾਰਿਆਂ ਕਾਰਨ ਪਾਰਟੀ ਵਰਕਰਾਂ 'ਚ ਜੋਸ਼ ਵੇਖਣ ਨੂੰ ਮਿਲ ਰਿਹਾ ਹੈ | ਇਸ ਸੰਬੰਧ 'ਚ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਪੰਜਾਬ ਬਚਾਓ ਰੈਲੀਆਂ ਦਾ ਮਕਸਦ ਸੂਬੇ ਦੇ ਹੱਕਾਂ ਦੀ ਰੱਖਿਆ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਉਭਾਰਨਾ ਹੈ | ਐਡਵੋਕੇਟ ਚਿੱਤਬੀਰ ਸਿੰਘ ਜ਼ੀਰਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਕੀਤੀਆਂ ਜਾ ਰਹੀਆਂ ਹਲਕਾ ਵਾਈਜ਼ ਰੈਲੀਆਂ 'ਚ ਯੂਥ ਅਕਾਲੀ ਦਲ ਵੀ ਆਪਣਾ ਅਹਿਮ ਯੋਗਦਾਨ ਪਾ ਰਿਹਾ ਹੈ | ਇਸ ਮੌਕੇ ਰਣਜੀਤ ਸਿੰਘ ਸ਼ਹਿਜ਼ਾਦਾ ਬੁਲਾਰਾ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ, ਸਤਨਾਮ ਸਿੰਘ ਗੋਲਡੀ ਸਾਬਕਾ ਸਰਪੰਚ ਵਿਰਕਾਂ ਵਾਲੀ, ਕੁਲਦੀਪ ਸਿੰਘ ਢਿੱਲੋਂ, ਮਨੀ ਚੱਕੀਆਂ, ਗਗਨਜੀਤ ਸਿੰਘ ਬੂਹ, ਸੁਖਜੀਤ ਸਿੰਘ ਆਸਿਫ਼ ਵਾਲਾ, ਹਰਪ੍ਰੀਤ ਸਿੰਘ ਸੁਧਾਰਾ, ਹਰਪ੍ਰੀਤ ਸਿੰਘ ਵਾੜਾ ਵਰਿਆਮ ਸਿੰਘ ਵਾਲਾ, ਦਿਲਬਾਗ ਸਿੰਘ ਮੱਲਾਂਵਾਲਾ, ਅਜੇ ਕੁਮਾਰ ਸੋਈ ਮੱਲਾਂਵਾਲਾ ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਬਹਿਕ ਗੁੱਜਰਾਂ, ਮਹਿਕਦੀਪ ਸਿੰਘ ਸੰਧੂ ਆਦਿ ਯੂਥ ਵਰਕਰ ਹਾਜ਼ਰ ਸਨ |