22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਲੋਕਤੰਤਰ ਦੇ ਚੌਥੇ ਥੰਮ੍ਹ 'ਤੇ ਸਰਕਾਰ ਦਾ ਹਮਲਾ ਅਤਿ ਨਿੰਦਣਯੋਗ-ਧਾਲੀਵਾਲ <br/>

ਅਜੀਤ ਡੈਸਕ 01-03-2026
ਫ਼ਿਰੋਜ਼ਪੁਰ, 28 ਫਰਵਰੀ (ਕੁਲਬੀਰ ਸਿੰਘ ਸੋਢੀ)-ਸੂਬਾ ਸਰਕਾਰ ਦੀਆਂ ਨੀਤੀਆਂ, ਕਾਰਗੁਜ਼ਾਰੀ ਤੇ ਲੋਕ ਹਿਤ ਫ਼ੈਸਲਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਲੋਕਤੰਤਰ ਦੇ ਚੌਥੇ ਥੰਮ੍ਹ ਪੱਤਰਕਾਰ ਭਾਈਚਾਰੇ ਵਲੋਂ ਵੱਡਾ ਰੋਲ ਅਦਾ ਕੀਤਾ ਜਾਂਦਾ ਹੈ, ਉਥੇ ਸੂਬੇ ਦੇ ਹਲਕਿਆਂ ਅੰਦਰ ਵਿਧਾਇਕਾਂ ਦੀ ਚੰਗੀ ਤੇ ਮਾੜੀ ਕਾਰਗੁਜ਼ਾਰੀ ਨੂੰ ਵੀ ਪੱਤਰਕਾਰ ਭਾਈਚਾਰੇ ਵਲੋਂ ਬਾਖ਼ੂਬੀ ਪੇਸ਼ ਕੀਤਾ ਜਾਂਦਾ ਹੈ, ਪਰ ਜਦੋਂ ਸਰਕਾਰਾਂ ਚੌਥੇ ਥੰਮ੍ਹ ਨੂੰ ਦਬਾਉਣ ਲੱਗਣ ਤਾਂ ਨਵੀਂ ਰੋਸ ਦੀ ਲਹਿਰ ਪੈਦਾ ਹੋ ਜਾਂਦੀ ਹੈ | ਇਹ ਪ੍ਰਗਟਾਵਾ ਕਿਸਾਨ ਜਥੇਬੰਦੀ ਬੀ. ਕੇ. ਯੂ. ਮਝੈਲ ਦੇ ਸੂਬਾ ਸਕੱਤਰ ਗੁਰਸੇਵਕ ਸਿੰਘ ਧਾਲੀਵਾਲ ਨੇ ਕਰਦੇ ਹੋਏ ਕਿਹਾ ਕਿ ਲੋਕਾਂ ਦੀ ਕਚਹਿਰੀ 'ਚ ਸਰਕਾਰ ਤੇ ਵਿਧਾਇਕ ਦੀ ਕਾਰਗੁਜ਼ਾਰੀ ਨੂੰ ਪੇਸ਼ ਕਰਨ ਅਤੇ ਸਵਾਲ ਪੁੱਛਣ ਵਾਲੇ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਅਤਿ ਦੁਖਦਾਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਸੀਨੀਅਰ ਪੱਤਰਕਾਰਾਂ 'ਤੇ ਮੁਕੱਦਮੇ ਵੀ ਦਰਜ ਕੀਤੇ ਗਏ ਹਨ ਅਤੇ ਫ਼ਿਰੋਜ਼ਪੁਰ ਦੇ ਇਕ ਨਿੱਜੀ ਚੈਨਲ ਦੇ ਪੱਤਰਕਾਰ ਨੂੰ ਵਿਧਾਇਕ ਰਜਨੀਸ਼ ਦਹੀਆ ਵਲੋਂ ਵਿਧਾਨ ਸਭਾ ਸਕੱਤਰੇਤ ਨੂੰ ਦਿੱਤੀ ਸ਼ਿਕਾਇਤ ਅਤੇ ਤਲਬ ਕੀਤਾ ਗਿਆ ਹੈ, ਜਿਸ ਦੀ ਉਹ ਨਿੰਦਾ ਕਰਦੇ ਹਨ |

ਪਿਛਲੀ ਖ਼ਬਰ ਰਾਸ਼ਟਰੀ ਵਿਗਿਆਨ ਦਿਵਸ ਮੌਕੇ ਦੇਵ ਸਮਾਜ ਕਾਲਜ ਫ਼ਾਰ ਵੁਮੈਨ 'ਚ ਸਾਇੰਸ ਵਿਭਾਗਾਂ ਵਲੋਂ ਵਿਗਿਆਨਕ ਗਤੀਵਿਧੀਆਂ ਦਾ ਆਯੋਜਨ... ਅਗਲੀ ਖ਼ਬਰ ਕਾਂਗਰਸ ਦੀ ਮਨਰੇਗਾ ਤੇ ਕਿਸਾਨ ਬਚਾਓ ਰੈਲੀ ਲਈ ਆਗੂ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।