22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਬਦਲਾਅ ਦੀ ਸ਼ੁਰੂਆਤ ਸਾਬਤ ਹੋਵੇਗੀ-ਡਾ. ਅਰਮਿੰਦਰ ਸਿੰਘ ਫਰਮਾਹ

ਅਜੀਤ ਡੈਸਕ 01-03-2026
ਫ਼ਿਰੋਜ਼ਪੁਰ, 28 ਫ਼ਰਵਰੀ (ਸੁਖਵਿੰਦਰ ਸਿੰਘ)-ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਦੀ ਆਉਣ ਵਾਲੀ ਪੰਜਾਬ ਫੇਰੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ 'ਚ ਖ਼ਾਸਾ ਉਤਸ਼ਾਹ ਪਾਇਆ ਜਾ ਰਿਹਾ ਹੈ | ਭਾਰਤੀ ਜਨਤਾ ਪਾਰਟੀ ਓ. ਬੀ. ਸੀ. ਮੋਰਚਾ ਪੰਜਾਬ ਦੇ ਸਕੱਤਰ ਡਾ. ਅਰਮਿੰਦਰ ਸਿੰਘ ਫਰਮਾਹ ਨੇ ਕਿਹਾ ਕਿ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਪੰਜਾਬ ਦੀ ਰਾਜਨੀਤੀ 'ਚ ਨਵਾਂ ਮੋੜ ਸਾਬਤ ਹੋਵੇਗੀ ਅਤੇ ਇਹ ਫੇਰੀ ਸੂਬੇ ਦੀ ਬਿਹਤਰੀ ਲਈ ਮੀਲ ਦਾ ਪੱਥਰ ਬਣੇਗੀ | ਉਨ੍ਹਾਂ ਦੱਸਿਆ ਅਮਿਤ ਸ਼ਾਹ ਮੋਗਾ 'ਚ ਇਕ ਵੱਡੇ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੀ ਤਰੱਕੀ, ਕਾਨੂੰਨ-ਵਿਵਸਥਾ ਤੇ ਵਿਕਾਸ ਲਈ ਭਾਜਪਾ ਦਾ ਪੂਰਾ ਪਲਾਨ ਲੋਕਾਂ ਸਾਹਮਣੇ ਰੱਖਣਗੇ | ਡਾ. ਫਰਮਾਹ ਨੇ ਕਿਹਾ ਕਿ ਸਮੂਹ ਪੰਜਾਬੀਆਂ ਨੂੰ ਕੇਂਦਰੀ ਗ੍ਰਹਿ ਮੰਤਰੀ ਦੀ ਇਸ ਫੇਰੀ ਨਾਲ ਵੱਡੀਆਂ ਉਮੀਦਾਂ ਹਨ |

ਪਿਛਲੀ ਖ਼ਬਰ ਲੋਕ ਭਲਾਈ ਆਰਮੀ ਗਰੁੱਪ ਕੋਟ ਕਰੋੜ ਨੇ ਬਾਬਾ ਦੁਨੀ ਚੰਦ ਮੇਲੇ 'ਤੇ ਦਸਤਾਰ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਰਾਸ਼ਟਰੀ ਵਿਗਿਆਨ ਦਿਵਸ ਮੌਕੇ ਦੇਵ ਸਮਾਜ ਕਾਲਜ ਫ਼ਾਰ ਵੁਮੈਨ 'ਚ ਸਾਇੰਸ ਵਿਭਾਗਾਂ ਵਲੋਂ ਵਿਗਿਆਨਕ ਗਤੀਵਿਧੀਆਂ ਦਾ ਆਯੋਜਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।