22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਆਪਣੇ ਹੱਕਾਂ 'ਤੇ ਡਾਕਾ ਨਹੀਂ ਵੱਜਣ ਦੇਵੇਗੀ-ਸੰਧਾ ਤੇ ਜਨਕ ਰਾਜ

ਅਜੀਤ ਡੈਸਕ 01-03-2026
ਫਿਰੋਜਸ਼ਾਹ, 28 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)-ਇਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ 60000 ਮੁਲਾਜ਼ਮ ਪੱਕਾ ਕਰਨ ਦਾ ਦਾਅਵਾ ਕਰਦੀ ਹੈ ਪਰ ਦੂਜੇ ਪਾਸੇ ਕੋਰਟ ਵਲੋਂ ਵੀ ਰੈਗੂਲਰ ਕਰਨ ਦੇ ਆਦੇਸ਼ ਦੇ ਬਾਵਜੂਦ ਟਾਲ ਮਟੋਲ ਦੀ ਨੀਤੀ ਹੀ ਨਹੀਂ ਅਪਣਾ ਰਹੀ ਬਲਕਿ 50000 ਤਨਖ਼ਾਹ ਲੈ ਰਹੇ ਮੁਲਾਜ਼ਮਾਂ ਨੂੰ 19900 ਤਨਖ਼ਾਹ ਦੇਣ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਮਾਨਸਿਕ ਸ਼ੋਸ਼ਣ ਕਰ ਰਹੀ ਹੈ ਪਰ ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਆਪਣੇ ਹੱਕਾਂ 'ਤੇ ਕਦੇ ਵੀ ਡਾਕਾ ਨਹੀਂ ਵੱਜਣ ਦੇਵੇਗੀ ਬਲਕਿ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਡਟ ਕੇ ਵਿਰੋਧ ਕਰੇਗੀ ਤੇ ਇਸ ਸਰਕਾਰੀ ਧੱਕੇਸ਼ਾਹੀ ਨੂੰ ਲੋਕ ਕਚਹਿਰੀ 'ਚ ਲਿਜਾ ਸਰਕਾਰ ਦਾ ਪਰਦਾਫਾਸ਼ ਵੀ ਕਰੇਗੀ | ਉਕਤ ਵਿਚਾਰਾਂ ਦਾ ਪ੍ਰਗਟਾਵਾ ਯੂਨੀਅਨ ਦੇ ਸੂਬਾ ਪੱਧਰੀ ਆਗੂ ਰਜਿੰਦਰ ਸਿੰਘ ਸੰਧਾ ਤੇ ਜਨਕ ਰਾਜ ਨੇ ਪ੍ਰਗਟ ਕੀਤੇ | ਡੀ. ਟੀ. ਐੱਫ. ਦੇ ਆਗੂਆਂ ਮਲਕੀਤ ਸਿੰਘ ਹਰਾਜ ਤੇ ਸਰਬਜੀਤ ਸਿੰਘ ਭਾਵੜਾ ਨੇ ਸਰਕਾਰ ਦੀ ਇਸ ਤਾਨਾਸ਼ਾਹੀ ਨੀਤੀ ਦੀ ਅਲੋਚਨਾ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਜ਼ਬਰ ਦੀ ਰਾਜਨੀਤੀ ਛੱਡ ਕੇ ਗੱਲਬਾਤ ਦਾ ਰਾਹ ਅਪਣਾਇਆ ਜਾਵੇ |

ਪਿਛਲੀ ਖ਼ਬਰ ਪਤਨੀ ਤੇ ਸਹੁਰੇ ਪਰਿਵਾਰ ਦੀ ਕੁੱਟਮਾਰ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਅਕਾਲੀ ਦਲ ਬੀ.ਸੀ. ਵਿੰਗ ਵਲੋਂ ਸ਼ਹਿਰੀ ਹਲਕੇ ਦੇ ਨਵ-ਨਿਯੁਕਤ ਇੰਚਾਰਜ ਸੁਖਪਾਲ ਸਿੰਘ ਨੰਨੂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।