ਮਮਦੋਟ 28 ਫਰਵਰੀ (ਰਾਜਿੰਦਰ ਸਿੰਘ ਹਾਂਡਾ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਮਾਮਲੇ 'ਚੋਂ ਅਦਾਲਤ ਵਲੋਂ ਬਰੀ ਕੀਤੇ ਜਾਣ ਤਾੋ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਮਮਦੋਟ ਵਿਖੇ ਚੇਅਰਮੈਨ ਬਲਰਾਜ ਸਿੰਘ ਸੰਧੂ, ਨਗਰ ਪੰਚਾਇਤ ਦੇ ਪ੍ਰਧਾਨ ਉਪਿੰਦਰ ਸਿੰਘ ਸਿੰਧੀ, ਉਪ ਪ੍ਰਧਾਨ ਦਲਜੀਤ ਸਿੰਘ ਬਾਬਾ ਦੀ ਅਗਵਾਈ ਹੇਠ 'ਆਪ' ਆਗੂਆਂ ਵਲੋਂ ਇਕੱਤਰ ਹੋ ਕੇ ਲੱਡੂ ਵੰਡ ਤੇ ਪਟਾਕੇ ਚਲਾ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਕੇਂਦਰ ਸਰਕਾਰ ਵਲੋਂ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਅਰਵਿੰਦ ਕੇਜਰੀਵਾਲ ਤੇ ਹੋਰ 'ਆਪ' ਆਗੂਆਂ ਨੂੰ ਝੂਠੇ ਮਾਮਲਿਆਂ ਵਿਚ ਫਸਾਉਣ ਅਤੇ ਉਲਝਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋ ਗਿਆ ਹੈ | ਇਸ ਮੌਕੇ ਕੌਂਸਲਰ ਪਾਰਟੀ ਦੇ ਸੀਨੀਅਰ ਆਗੂ ਮੁਨੀਸ਼ ਚੋਪੜਾ, ਵਿੱਕੀ ਵਿਨਾਇਕ, ਬਲਜੀਤ ਸਿੰਘ ਨੰਬਰਦਾਰ, ਕੌਂਸਲਰ ਗੁਰਪ੍ਰੀਤ ਸਿੰਘ, ਸੰਜੀਵ ਨਾਰੰਗ, ਤਰਲੋਕ ਛਾਬੜਾ, ਤਰਸੇਮ ਛਾਬੜਾ, ਦੀਪੂ ਵਿੱਜ, ਸੰਦੀਪ ਸੋਨੀ, ਡਾ. ਬਲਵਿੰਦਰ ਸਿੰਘ, ਜਗੀਰ ਮਹਿਤਾ ਸਮੇਤ ਵੱਡੀ ਗਿਣਤੀ ਵਿਚ 'ਆਪ' ਆਗੂ ਤੇ ਵਰਕਰ ਹਾਜ਼ਰ ਸਨ |