27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਆਪ ਸਰਕਾਰ ਨੇ ਪੱਤਰਕਾਰਾਂ ਦੀ ਆਜ਼ਾਦੀ 'ਤੇ ਹਮਲੇ ਕਰਨੇ ਨਾ ਛੱਡੇ ਤਾਂ ਵਿੱਢਿਆ ਜਾਵੇਗਾ ਸੰਘਰਸ਼- ਕਿਸਾਨ ਆਗੂ

ਅਜੀਤ ਡੈਸਕ 02-03-2026
ਮੁੱਦਕੀ, 1 ਮਾਰਚ (ਅਗਰਵਾਲ)-ਸਰਕਾਰ ਦੀਆਂ ਨਾਕਾਮੀਆਂ ਦਿਖਾਉਣ ਵਾਲੇ ਫ਼ਿਰੋਜ਼ਪੁਰ ਦੇ ਇਕ ਨਿੱਜੀ ਚੈਨਲ ਦੇ ਪੱਤਰਕਾਰ ਨੂੰ ਦਬਾਉਣ ਦੇ ਮਕਸਦ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ ਵਲੋਂ ਵਿਧਾਨ ਸਭਾ ਸਕੱਤਰੇਤ ਨੂੰ ਦਿੱਤੀ ਸ਼ਿਕਾਇਤ 'ਤੇ ਤਲਬ ਕਰਨਾ ਅਤਿ ਨਿੰਦਣਯੋਗ ਹੈ ਅਤੇ ਪ੍ਰੈੱਸ ਦੀ ਆਜ਼ਾਦੀ 'ਤੇ ਹਮਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਜੰਟ ਸਿੰਘ ਬਰਾੜ ਪ੍ਰਧਾਨ ਕਿਸਾਨ ਯੂਨੀਅਨ ਕਾਦੀਆਂ ਇਕਾਈ ਮੁੱਦਕੀ ਅਤੇ ਜੋਗਿੰਦਰ ਸਿੰਘ ਸੰਧੂ ਛਿੰਦਾ ਪ੍ਰਧਾਨ ਕਿਸਾਨ ਯੂਨੀਅਨ ਡਕੌਂਦਾ ਇਕਾਈ ਮੁੱਦਕੀ ਨੇ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ, ਕਾਰਗੁਜ਼ਾਰੀ ਅਤੇ ਲੋਕ ਹਿਤ 'ਚ ਕੀਤੇ ਕਾਰਜਾਂ ਨੂੰ ਜਨਤਾ ਤੱਕ ਪਹੁੰਚਾਉਣ ਵਿਚ ਲੋਕਤੰਤਰ ਦਾ ਚੌਥਾ ਥੰਮ੍ਹ ਪੱਤਰਕਾਰ ਭਾਈਚਾਰਾ ਵੱਡਾ ਰੋਲ ਅਦਾ ਕਰਦਾ ਹੈ, ਜਿਸ ਨੂੰ ਦਬਾਉਣਾ ਲੋਕਤੰਤਰ ਦਾ ਕਤਲ ਹੈ, ਜੋ ਕਿ ਬਹੁਤ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਲੋਕ ਹਿਤਾਂ ਦੀ ਗੱਲ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਲੋਕਾਂ ਦੀ ਆਵਾਜ਼ ਉਠਾਉਣ ਵਾਲੇ ਸੂਬੇ ਦੇ ਕਈ ਪੱਤਰਕਾਰਾਂ 'ਤੇ ਪਰਚੇ ਦਰਜ ਕੀਤੇ ਗਏ ਹਨ, ਜਿਸ ਨੂੰ ਸੂਬੇ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਪੱਤਰਕਾਰਾਂ ਦੇ ਹੱਕ 'ਚ ਕਿਸਾਨ ਜਥੇਬੰਦੀਆਂ ਚਟਾਨ ਵਾਂਗੂ ਖੜੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪੱਤਰਕਾਰਾਂ ਦੀ ਆਜ਼ਾਦੀ 'ਤੇ ਹਮਲੇ ਕਰਨੇ ਨਾ ਛੱਡੇ ਤਾਂ ਦੇਸ਼ ਦਾ ਕਿਸਾਨ ਭਾਈਚਾਰਾ ਹੋਰ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਜਥੇਬੰਦੀਆਂ ਨੂੰ ਨਾਲ ਲੈ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਤੋਂ ਪਿੱਛੇ ਨਹੀਂ ਹਟੇਗਾ |
ਪਿਛਲੀ ਖ਼ਬਰ ਦੂਸ਼ਿਤ ਪਾਣੀ ਕਾਰਨ ਬਿਮਾਰ ਹੋਏ 19 ਬੱਚਿਆਂ ਦਾ ਹਾਲ-ਚਾਲ ਜਾਨਣ ਲਈ ਸਿਵਲ ਹਸਪਤਾਲ ਪਹੁੰਚੇ ਆਗੂ ਅਗਲੀ ਖ਼ਬਰ ਸੂਬੇ ਵਿਚ ਭਾਜਪਾ ਦਿਨ-ਬ-ਦਿਨ ਮਜ਼ਬੂਤ ਹੋ ਰਹੀ ਹੈ-ਭਾਜਪਾ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।