24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਕੇਂਦਰ ਅਤੇ ਪੰਜਾਬ ਦੀ 'ਆਪ' ਸਰਕਾਰ ਤੋਂ ਦੁਖੀ ਲੋਕ ਕਾਂਗਰਸ ਦੀਆਂ ਨੀਤੀਆਂ ਤੋਂ ਆਸਵੰਦ-ਹੈਪੀ, ਮੱਪਾ ਬਰਾੜ

ਅਜੀਤ ਡੈਸਕ 02-03-2026
ਤਲਵੰਡੀ ਭਾਈ, 1 ਮਾਰਚ (ਕੁਲਜਿੰਦਰ ਸਿੰਘ ਗਿੱਲ)- ਕੇਂਦਰ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਆਮ ਲੋਕਾਂ ਦੇ ਹੱਥੋਂ ਰੋਜ਼ਗਾਰ ਦੇ ਵਸੀਲੇ ਖੋਹੇ ਜਾ ਰਹੇ ਹਨ ਪ੍ਰੰਤੂ ਹੁਣ ਜਾਗਰੂਕ ਹੋ ਚੁੱਕੇ ਲੋਕ ਕੇਂਦਰ ਸਰਕਾਰ ਅਤੇ ਭਾਜਪਾ ਨੂੰ ਉਸ ਦੀਆਂ ਗ਼ਲਤ ਨੀਤੀਆਂ ਦਾ ਸਬਕ ਸਿਖਾਉਣ ਲਈ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ | ਇਹ ਪ੍ਰਗਟਾਵਾ ਕਾਂਗਰਸ ਵਪਾਰ ਸੈੱਲ ਫਿਰੋਜ਼ਪੁਰ ਦਿਹਾਤੀ ਦੇ ਚੇਅਰਮੈਨ ਹਰਦੀਪ ਸਿੰਘ ਹੈਪੀ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਬਖ਼ਸ਼ ਸਿੰਘ ਮੱਪਾ ਬਰਾੜ ਸਾਬਕਾ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਤਲਵੰਡੀ ਭਾਈ ਨੇ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਬਰਨਾਲਾ ਵਿਖੇ ਕੀਤੀ ਗਈ 'ਮਨਰੇਗਾ ਮਜ਼ਦੂਰ ਕਿਸਾਨ ਬਚਾਓ' ਰੈਲੀ ਵਿੱਚ ਹੋਏ ਬੇਮਿਸਾਲ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੀ ਜਨਤਾ ਜਿੱਥੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨਿਜਾਤ ਲਈ ਕਾਂਗਰਸ ਪਾਰਟੀ ਤੋਂ ਆਸਾਂ ਰੱਖ ਰਹੀ ਹੈ ਉੱਥੇ ਸੂਬੇ ਦੀ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਲਈ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੀ ਸੱਤਾ ਕਾਂਗਰਸ ਪਾਰਟੀ ਨੂੰ ਸੌਂਪਣ ਲਈ ਉਤਾਵਲੀ ਹੈ | ਇਸ ਮੌਕੇ 'ਤੇ ਸਹਿਦੇਵ ਸਿੰਘ ਬਰਾੜ, ਬਲਜੀਤ ਸਿੰਘ ਮੀਤਾ ਬਰਾੜ ਆਦਿ ਮਜੂਦ ਸਨ |
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ ਮੋਹਕਮ ਖਾਂ ਵਾਲਾ ਵਿਖੇ ਚÏਥੀ ਸਾਲਾਨਾ ਐਥਲੈਟਿਕ ਮੀਟ ਕਰਵਾਈ ਅਗਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਦੇ ਸ਼ਹੀਦੀ ਸਮਾਗਮ ਸੰਬੰਧੀ ਪ੍ਰਚਾਰ ਸਮਗਰੀ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।