24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਮਨਰੇਗਾ ਬਚਾਓ ਸੰਗਰਾਮ ਮਹਾਂ ਰੈਲੀ 'ਚ ਵੱਡੀ ਗਿਣਤੀ 'ਚ ਸ਼ਿਰਕਤ ਕਰਨ 'ਤੇ ਦਿਹਾਤੀ ਹਲਕੇ ਦੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ

ਅਜੀਤ ਡੈਸਕ 02-03-2026
ਫ਼ਿਰੋਜ਼ਪੁਰ, 1 ਮਾਰਚ(ਸੁਖਵਿੰਦਰ ਸਿੰਘ)-ਬਰਨਾਲਾ ਵਿਖੇ ਹੋਈ 'ਮਨਰੇਗਾ ਬਚਾਓ ਸੰਗਰਾਮ' ਮਹਾਂ ਰੈਲੀ ਦੌਰਾਨ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਵੱਡੀ ਗਿਣਤੀ ਵਿਚ ਪਹੁੰਚੇ ਕਾਂਗਰਸੀ ਵਰਕਰਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਹਲਕਾ ਫਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਅਤੇ ਜ਼ਿਲ੍ਹਾ ਸੀਨੀਅਰ ਵਾਈਸ ਪ੍ਰਧਾਨ ਬਲਜੀਤ ਕੌਰ ਬੰਗੜ ਨੇ ਸਭ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਵਰਕਰਾਂ ਦੀ ਇਹ ਵੱਡੀ ਹਾਜ਼ਰੀ ਦਰਸਾਉਂਦੀ ਹੈ ਕਿ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਲਈ ਲੋਕ ਪੂਰੀ ਤਰ੍ਹਾਂ ਇੱਕਜੁੱਟ ਹਨ | ਆਸ਼ੂ ਬੰਗੜ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਜ਼ਦੂਰ ਵਰਗ ਦੇ ਹੱਕਾਂ ਲਈ ਸੰਘਰਸ਼ ਕਰਦੀ ਰਹੀ ਹੈ ਅਤੇ ਅੱਗੇ ਵੀ ਕਰਦੀ ਰਹੇਗੀ | ਉਨ੍ਹਾਂ ਨੇ ਫਿਰੋਜ਼ਪੁਰ ਦਿਹਾਤੀ ਹਲਕੇ ਦੇ ਹਰ ਵਰਕਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਤੁਹਾਡੀ ਮਿਹਨਤ ਅਤੇ ਨਿਸ਼ਠਾ ਹੀ ਸੰਗਠਨ ਦੀ ਅਸਲੀ ਤਾਕਤ ਹੈ |
ਪਿਛਲੀ ਖ਼ਬਰ ਮੰਡਲ ਰੇਲਵੇ ਹਸਪਤਾਲ ਫ਼ਿਰੋਜ਼ਪੁਰ ਵਿਖੇ ਪਹਿਲੀ ਵਾਰ ਆਰਥਰੋਸਕੋਪੀ ਸਰਜਰੀ ਦੀ ਸ਼ੁਰੂਆਤ • ਮਾਹਿਰ ਡਾ. ਅਮਿਤ ਸ਼ੇਰਸੀਆ... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ ਮੋਹਕਮ ਖਾਂ ਵਾਲਾ ਵਿਖੇ ਚÏਥੀ ਸਾਲਾਨਾ ਐਥਲੈਟਿਕ ਮੀਟ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।